Tuesday, June 9, 2026
Google search engine
HomeDeshPunjab ਦੇ 9 ਜ਼ਿਲ੍ਹਿਆਂ ‘ਚ ਲੂ ਦਾ ਅਲਰਟ, ਵੀਰਵਾਰ ਨੂੰ ਮਿਲ ਸਕਦੀ...

Punjab ਦੇ 9 ਜ਼ਿਲ੍ਹਿਆਂ ‘ਚ ਲੂ ਦਾ ਅਲਰਟ, ਵੀਰਵਾਰ ਨੂੰ ਮਿਲ ਸਕਦੀ ਹੈ ਰਾਹਤ; ਜਾਣੋ ਮੌਸਮ ਦਾ ਹਾਲ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ।

ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਲੂ ਦਾ ਅਲਰਟ ਹੈ। ਇਸ ਦੌਰਾਨ ਸੂਬੇ ਦਾ ਮੌਸਮ ਖੁਸ਼ਕ ਰਹੇਗਾ, ਬਾਰਿਸ਼ ਦੀ ਭਵਿੱਖਬਾਣੀ ਨਹੀਂ ਕੀਤੀ ਗਈ ਹੈ।

10 ਜੂਨ

ਕੱਲ੍ਹ ਯਾਨੀ ਕਿ 10 ਜੂਨ ਨੂੰ ਸੂਬੇ ਭਰ ‘ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਖੁਸ਼ਕ ਰਹੇਗਾ।

11 ਜੂਨ

11 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਲੁਧਿਆਣਾ ਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਆਰੇਂਜ ਅਲਰਟ ਅਲਰਟ ਜਾਰੀ ਕੀਤਾ ਗਿਆ ਹੈ।
ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ‘ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
11 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਦੇ ਕੁੱਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

12 ਜੂਨ

12 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਆਰੇਂਜ ਅਲਰਟ ਹੈ। ਇੱਥੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਗਰਜਣ, ਗੜ੍ਹੇਮਾਰੀ ਤੇ ਤੇਜ਼ ਹਵਾਵਾਂ ਦਾ ਅਲਰਟ ਹੈ।
ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ‘ਚ ਯੈਲੋ ਅਲਰਟ ਹੈ। ਇੱਥੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ, ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਦਿਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਕੁੱਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ਦੇ ਦੂਰ-ਦੁਰਾਡੇ ਇਲਾਕਿਆਂ ‘ਟ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਸ੍ਰੀ ਅਨੰਦਪੁਰ ਸਾਹਿਬ ‘ਚ ਦਰਜ ਕੀਤਾ ਗਿਆ, ਜੋ ਕਿ 44.5 ਡਿਗਰੀ ਰਿਹਾ।
ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 41.0 ਡਿਗਰੀ, ਅੰਮ੍ਰਿਤਸਰ ਦਾ 41.8 ਡਿਗਰੀ, ਲੁਧਿਆਣਾ ਦਾ 42.0 ਡਿਗਰੀ, ਪਟਿਆਲਾ ਦਾ 42.6 ਡਿਗਰੀ, ਬਠਿੰਡਾ ਦਾ 44.0 ਡਿਗਰੀ, ਫਰੀਦਕੋਟ ਦਾ 43.0 ਡਿਗਰੀ, ਫਾਜ਼ਿਲਕਾ ਦ 42.6 ਡਿਗਰੀ, ਫਿਰੋਜ਼ਪੁਰ ਦਾ 41.0 ਡਿਗਰੀ, ਮੁਹਾਲੀ ਦਾ 39.7 ਡਿਗਰੀ, ਪਠਾਨਕੋਟ ਦਾ 39.7 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 41.3 ਡਿਗਰੀ ਦਰਜ ਕੀਤਾ ਗਿਆ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments