HomeDeshAnandpur Sahib ਵਿਖੇ ਅੱਜ ਤੋਂ ਸ਼ੁਰੂ ਹੋਵੇਗਾ ਹੋਲਾ ਮਹੱਲਾ, ਪ੍ਰਸ਼ਾਸਨ ਵੱਲੋਂ ਪੁਖਤਾ...
Anandpur Sahib ਵਿਖੇ ਅੱਜ ਤੋਂ ਸ਼ੁਰੂ ਹੋਵੇਗਾ ਹੋਲਾ ਮਹੱਲਾ, ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧਾਂ ਦਾ ਦਾਅਵਾ
ਬੁੱਢਾ ਦਲ ਦੇ ਮੁਖੀ ਬਾਬਾ ਬਲਵੀਰ ਸਿੰਘ 96 ਕਰੋੜੀ ਨੇ ਜਿੱਥੇ ਸੰਗਤਾਂ ਨੂੰ ਹੋਲਾ ਮਹੱਲਾ ਦੀਆਂ ਵਧਾਈਆਂ ਦਿੱਤੀਆਂ
ਕੌਮੀ ਤਿਉਹਾਰ ਹੋਲਾ ਮਹੱਲਾ ਦੇ ਦੂਜੇ ਅਤੇ ਅਹਿਮ ਪੜਾਅ ਦੀ ਆਰੰਭਤਾ ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਹੋਣ ਨਾਲ ਹੋਵੇਗੀ। 13 ਮਾਰਚ ਤੋਂ ਲੈ ਕੇ 15 ਮਾਰਚ ਤੱਕ ਚੱਲਣ ਵਾਲੇ ਹੋਲਾ ਮਹੱਲਾ ਮੌਕੇ ਲੱਖਾਂ ਦੀ ਤਾਦਾਦ ਵਿੱਚ ਸੰਗਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੁੰਦੀ ਹੈ ਅਤੇ ਵਿਸ਼ੇਸ਼ ਤੌਰ ਤੇ 15 ਮਾਰਚ ਨੂੰ ਬੁੱਢਾ ਦਲ ਦੀ ਅਗਵਾਈ ਹੇਠ ਸਜਾਏ ਜਾਣ ਵਾਲੇ ਮਹੱਲੇ ਨੂੰ ਦੇਖਣ ਲਈ ਦੇਸ਼ਾਂ ਵਿਦੇਸ਼ਾਂ ਤੋਂ ਦੁਨੀਆ ਆਨੰਦਪੁਰ ਸਾਹਿਬ ਵਿਖੇ ਪੁੱਜਦੀ ਹੈ।
ਬੁੱਢਾ ਦਲ ਦੇ ਮੁਖੀ ਬਾਬਾ ਬਲਵੀਰ ਸਿੰਘ 96 ਕਰੋੜੀ ਨੇ ਜਿੱਥੇ ਸੰਗਤਾਂ ਨੂੰ ਹੋਲਾ ਮਹੱਲਾ ਦੀਆਂ ਵਧਾਈਆਂ ਦਿੱਤੀਆਂ ਉੱਥੇ ਉਹਨਾਂ ਸੰਗਤਾਂ ਨੂੰ ਕਿਹਾ ਕਿ ਸੰਗਤਾਂ ਪੂਰੇ ਡਿਸਿਪਲਨ ਵਿੱਚ ਹੋਲਾ ਮਹੱਲਾ ਮਨਾਉਣ ਲਈ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣ।
ਉਹਨਾਂ ਦੱਸਿਆ ਕਿ ਜਿੱਥੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠ ਅੱਜ ਆਰੰਭ ਹੋਣਗੇ ਉੱਥੇ ਹੀ ਬੁੱਢਾ ਦਲ ਦੀ ਛਾਉਣੀ, ਛਾਉਣੀ ਨਿਹੰਗ ਸਿੰਘਾਂ ਨਵੀਂ ਆਬਾਦੀ ਵਿਖੇ ਹਰ ਸਾਲ ਦੀ ਤਰ੍ਹਾਂ ਦੋ ਰੋਜ਼ਾ ਅੰਤਰਰਾਸ਼ਟਰੀ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਕਰਵਾਏ ਜਾਣਗੇ।
ਮੁਕਾਬਲਿਆਂ ਦੇ ਅਖੀਰੀ ਦਿਨ ਬੁੱਢਾ ਦਲ ਵੱਲੋਂ ਪੰਥ ਦੀਆਂ ਪੰਜ ਸਨਮਾਨਯੋਗ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਜਾਵੇਗਾ।। ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਸੰਗਤਾਂ ਨੂੰ ਹੁਮ ਹੁਮਾ ਕੇ ਸਾਰੇ ਸਮਾਗਮਾਂ ਚ ਸ਼ਿਰਕਤ ਕਰਨ ਦੀ ਅਪੀਲ ਕੀਤੀ।
4 ਹਜ਼ਾਰ ਮੁਲਾਜ਼ਮ ਦੇਣਗੇ ਡਿਊਟੀ
ਹੋਲੇ ਮਹੱਲੇ ਮੌਕੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ ਤਿਆਰੀ ਕੀਤੀ ਜਾ ਰਹੀ ਹੈ। ਇਸ ਮੌਕੇ ਪੰਜਾਬ ਪੁਲਿਸ ਦੇ 4 ਹਜ਼ਾਰ ਤੋਂ ਜ਼ਿਆਦਾ ਜਵਾਨ ਡਿਊਟੀ ਦੇਣਗੇ। ਜਦੋਂ ਕਿ 40 ਦੇ ਕਰੀਬ ਡੀਐੱਸਪੀ ਵੀ ਸੁਰੱਖਿਆ ਦੀ ਜਿੰਮੇਵਾਰੀ ਸੰਭਾਲਣਗੇ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ ਰੱਖਣ ਲਈ 142 ਸੀਸੀਟੀਵੀ ਕੈਮਰੇ ਸਮੁੱਚੇ ਮੇਲਾ ਖੇਤਰ ਵਿੱਚ ਲਗਾਏ ਗਏ ਹਨ।
ਇਸ ਤੋਂ ਇਲਾਵਾ ਹੋਲੇ ਮਹੱਲੇ ਮੌਕੇ ਸੰਗਤ ਵੱਡੀ ਗਿਣਤੀ ਵਿੱਚ ਆਵੇਗੀ। ਇਸ ਦੇ ਲਈ ਕੀਰਤਪੁਰ ਸਾਹਿਬ ਵਿੱਚ ਦੋ ਸੈਕਟਰਾਂ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ 11 ਸੈਕਟਰਾਂ ਵਿਚ ਵੰਡਿਆ ਗਿਆ ਹੈ। ਹਰ ਸੈਕਟਰ ਵਿੱਚ ਇੱਕ ਸਬ ਕੰਟਰੋਲ ਰੂਮ ਹੋਵੇਗਾ, ਜਿੱਥੇ ਪੁਲਿਸ ਅਤੇ ਸਿਵਲ ਅਧਿਕਾਰੀ ਇੰਚਾਰਜ ਹੋਣਗੇ, ਹਰ ਸੈਕਟਰ ਵਿਚ ਸਿਹਤ ਸਹੂਲਤਾਂ ਲਈ ਮੈਡੀਕਲ ਡਿਸਪੈਂਸਰੀ ਬਣਾਈ ਜਾਵੇਗੀ, ਜਿੱਥੇ 22 ਐਮਬੂਲੈਂਸ ਤਾਇਨਾਤ ਹੋਣਗੀਆਂ।