Friday, May 15, 2026
Google search engine
HomeCrimeHoshiarpur Police ਦੀ ਵੱਡੀ ਕਾਰਵਾਈ: ਹਾਈਵੇਅ 'ਤੇ ਘੇਰੀ ਸਕੋਡਾ ਕਾਰ, 550 ਗ੍ਰਾਮ...

Hoshiarpur Police ਦੀ ਵੱਡੀ ਕਾਰਵਾਈ: ਹਾਈਵੇਅ ‘ਤੇ ਘੇਰੀ ਸਕੋਡਾ ਕਾਰ, 550 ਗ੍ਰਾਮ ਹੈਰੋਇਨ ਸਣੇ 5 ਤਸਕਰ ਦਬੋਚੇ

ਥਾਣਾ ਮੁਕੇਰੀਆਂ ਦੀ ਪੁਲਿਸ ਨੇ ਨੈਸ਼ਨਲ ਹਾਈਵੇ-44 ’ਤੇ ਕੀਤੀ ਨਾਕਾਬੰਦੀ ਦੌਰਾਨ ਇੱਕ ਸਕੋਡਾ ਕਾਰ ਸਵਾਰ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 550 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।

ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਨਸ਼ੇੜੀਆਂ ਵਿਰੁੱਧ ਚਲਾਈ ਗਈ ਸਖ਼ਤ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ ਕੁੱਲ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਨਸ਼ਾ ਕਰਨ ਦਾ ਸਾਮਾਨ ਬਰਾਮਦ ਕੀਤਾ ਹੈ।
ਥਾਣਾ ਮੁਕੇਰੀਆਂ ਦੀ ਪੁਲਿਸ ਨੇ ਨੈਸ਼ਨਲ ਹਾਈਵੇ-44 ’ਤੇ ਕੀਤੀ ਨਾਕਾਬੰਦੀ ਦੌਰਾਨ ਇੱਕ ਸਕੋਡਾ ਕਾਰ ਸਵਾਰ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 550 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਕੋਟਲੀ ਖਾਸ ਅਤੇ ਰਮਨ ਕੁਮਾਰ ਉਰਫ਼ ਪੁੱਤਰ ਬਿਸਨ ਲਾਲ ਵਾਸੀ ਮੁਕੇਰੀਆਂ ਵਜੋਂ ਹੋਈ ਹੈ।
ਪੁਲਿਸ ਨੇ ਦੱਸਿਆ ਕਿ ਏ.ਐਸ.ਆਈ ਦਿਲਦਾਰ ਸਿੰਘ ਸਮੇਤ ਪੁਲਿਸ ਪਾਰਟੀ ਭੰਗਾਲਾ ਸਾਈਡ ਵੱਲ ਗਸ਼ਤ ਕਰ ਰਹੀ ਸੀ। ਜਦੋਂ ਪੁਲਿਸ ਪਾਰਟੀ ਪੁਆਰਾ ਮੋੜ ਨੇੜੇ ਪੁੱਜੀ ਤਾਂ ਪਿੰਡ ਪੁਆਰਾ ਵੱਲੋਂ ਆ ਰਹੀ ਇੱਕ ਸਕੋਡਾ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਪੁਲਿਸ ਮੁਤਾਬਕ ਕਾਰ ਵਿੱਚ ਸਵਾਰ ਦੋਵਾਂ ਨੌਜਵਾਨਾਂ ਦੀ ਤਲਾਸ਼ੀ ਦੌਰਾਨ ਗੁਰਜੀਤ ਸਿੰਘ ਦੇ ਪਜਾਮੇ ਦੀ ਜੇਬ ਵਿਚੋਂ 120 ਗ੍ਰਾਮ ਅਤੇ ਰਮਨ ਕੁਮਾਰ ਦੀ ਕੈਪਰੀ ਦੀ ਜੇਬ ਵਿਚੋਂ 430 ਗ੍ਰਾਮ ਹੈਰੋਇਨ ਕਥਿਤ ਤੌਰ ’ਤੇ ਬਰਾਮਦ ਹੋਈ। ਪੁਲਿਸ ਨੇ ਇਹ ਵੀ ਆਖਿਆ ਕਿ ਮੌਕੇ ਤੋਂ ਸਕੋਡਾ ਕਾਰ ਨੂੰ ਵੀ ਕਬਜ਼ੇ ਵਿੱਚ ਲਿਆ ਗਿਆ ਹੈ।

ਮੋਟਰਸਾਈਕਲ ਸਵਾਰ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ

ਥਾਣਾ ਹਾਜੀਪੁਰ ਦੀ ਪੁਲਿਸ ਨੇ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 48 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਸੰਜੀਵ ਕੁਮਾਰ ਪੁੱਤਰ ਕੁਲਦੀਪ ਸਿੰਘ ਵਾਸੀ ਖੁਸ਼ਨਗਰ ਥਾਣਾ ਹਾਜੀਪੁਰ ਵਜੋਂ ਹੋਈ ਹੈ।
ਪੁਲਿਸ ਅਨੁਸਾਰ ਏ.ਐਸ.ਆਈ ਭਰਤ ਸਿੰਘ ਸਮੇਤ ਪੁਲਿਸ ਪਾਰਟੀ ਖੁੰਡਾ, ਪਨਖੂਹ ਅਤੇ ਹਰਦੋਖੁੰਦਪੁਰ ਤੋਂ ਬੁੱਡਾਬੜ ਵੱਲ ਗਸ਼ਤ ਕਰ ਰਹੀ ਸੀ। ਇਸ ਦੌਰਾਨ ਇੱਕ ਨੌਜਵਾਨ ਆਪਣਾ ਮੋਟਰਸਾਈਕਲ ਸੜਕ ਕਿਨਾਰੇ ਖੜ੍ਹਾ ਕਰਕੇ ਬੇਆਬਾਦ ਖੇਤਾਂ ਨੇੜੇ ਖੜ੍ਹਾ ਦਿਖਾਈ ਦਿੱਤਾ। ਪੁਲਿਸ ਨੇ ਆਖਿਆ ਕਿ ਪੁਲਿਸ ਪਾਰਟੀ ਨੂੰ ਵੇਖ ਕੇ ਉਹ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਪਰ ਉਸ ਨੂੰ ਕਾਬੂ ਕਰ ਲਿਆ ਗਿਆ। ਤਲਾਸ਼ੀ ਦੌਰਾਨ ਉਸ ਪਾਸੋਂ ਕਥਿਤ ਤੌਰ ’ਤੇ 48 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।

ਝਾੜੀਆਂ ਵਿੱਚ ਬੈਠ ਕੇ ਨਸ਼ਾ ਕਰਦੇ ਦੋ ਨੌਜਵਾਨ ਦਬੋਚੇ

ਪੁਲਿਸ ਨੇ ਨਸ਼ਾ ਵੇਚਣ ਵਾਲਿਆਂ ਦੇ ਨਾਲ-ਨਾਲ ਨਸ਼ੇ ਦਾ ਸੇਵਨ ਕਰਨ ਵਾਲਿਆਂ ‘ਤੇ ਵੀ ਸ਼ਿਕੰਜਾ ਕੱਸਿਆ ਹੈ।ਥਾਣਾ ਬੁੱਲੋਵਾਲ ਦੇ ਏ.ਐਸ.ਆਈ. ਕਸ਼ਮੀਰੀ ਲਾਲ ਨੇ ਰੇਲਵੇ ਸਟੇਸ਼ਨ ਨਸਰਾਲਾ ਨੇੜੇ ਇੱਕ ਖਾਲੀ ਪਲਾਟ ਵਿੱਚ ਛਾਪੇਮਾਰੀ ਕਰਕੇ ਰੋਹਿਤ (ਵਾਸੀ ਪਿੰਡ ਦਿਉਵਾਲ) ਨੂੰ ਰੰਗੇ ਹੱਥੀਂ ਕਾਬੂ ਕੀਤਾ। ਪੁਲਿਸ ਨੇ ਦੋਸ਼ ਲਾਇਆ ਕਿ ਰੋਹਿਤ ਝਾੜੀਆਂ ਦੇ ਓਹਲੇ ਬੈਠ ਕੇ ਸਿਲਵਰ ਪੇਪਰ ਅਤੇ ਲਾਈਟਰ ਦੀ ਮਦਦ ਨਾਲ ਨਸ਼ਾ ਕਰ ਰਿਹਾ ਸੀ। ਪੁਲਿਸ ਨੇ ਮੌਕੇ ਤੋਂ ਸਿਲਵਰ ਪੇਪਰ, ਲਾਈਟਰ ਅਤੇ ਨਸ਼ਾ ਖਿੱਚਣ ਲਈ ਪਾਈਪ ਬਣਾਇਆ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ।
ਇਸੇ ਤਰ੍ਹਾਂ ਥਾਣਾ ਹਰਿਆਣਾ ਦੀ ਲੇਡੀ ਏ.ਐਸ.ਆਈ. ਪ੍ਰਵੀਨ ਨੇ ਮੁਖਬਰ ਦੀ ਇਤਲਾਹ ‘ਤੇ ਦੁਸਹਿਰਾ ਗਰਾਊਂਡ ਨੇੜੇ ਝਾੜੀਆਂ ਵਿੱਚੋਂ ਵਿਸ਼ਾਲ ਹੰਸ ਨਾਮੀ ਨੌਜਵਾਨ ਨੂੰ ਕਾਬੂ ਕੀਤਾ। ਪੁਲਿਸ ਨੇ ਦੱਸਿਆ ਕਿ ਉਕਤ ਨੌਜਵਾਨ ਨਸ਼ਾ ਕਰਨ ਦਾ ਆਦੀ ਹੈ ਅਤੇ ਗ੍ਰਿਫਤਾਰੀ ਸਮੇਂ ਉਸ ਕੋਲੋਂ ਵੀ ਸੜਿਆ ਹੋਇਆ ਸਿਲਵਰ ਪੇਪਰ, ਲਾਈਟਰ ਅਤੇ ਨੋਟ ਕਥਿਤ ਤੌਰ ’ਤੇ ਬਰਾਮਦ ਹੋਇਆ।
ਪੁਲਿਸ ਨੇ ਉਪਰੋਕਤ ਸਾਰੇ ਮੁਲਜ਼ਮਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments