Wednesday, June 10, 2026
Google search engine
Homelatest NewsHoshiarpur : ਕੈਦੀ ਦੀ ਹਾਲਤ ਵਿਗੜਣ ‘ਤੇ ਹਸਪਤਾਲ ਲਿਜਾਂਦੇ ਸਮੇਂ ਮੌਤ, ਪਰਿਵਾਰ...

Hoshiarpur : ਕੈਦੀ ਦੀ ਹਾਲਤ ਵਿਗੜਣ ‘ਤੇ ਹਸਪਤਾਲ ਲਿਜਾਂਦੇ ਸਮੇਂ ਮੌਤ, ਪਰਿਵਾਰ ਦਾ ਇਲਜ਼ਾਮ ਇਲਾਜ ‘ਚ ਹੋਈ ਦੇਰੀ

38 ਸਾਲਾ ਮਨੀਸ਼ ਭੱਟੀ, ਰਾਮ ਲਾਲ ਦਾ ਪੁੱਤਰ, ਰਈਆ ਮੁਹੱਲਾ ਖਾਨਪੁਰੀ ਗੇਟ, ਐਨਡੀਪੀਐਸ ਐਕਟ ਤਹਿਤ ਇੱਕ ਸਾਲ ਤੋਂ ਜੇਲ੍ਹ ‘ਚ ਬੰਦ ਸੀ।

ਹੁਸ਼ਿਆਰਪੁਰ ਦੀ ਸੈਂਟ੍ਰਲ ਜੇਲ੍ਹ ‘ਚ ਬੰਦ ਇੱਕ ਕੈਦੀ ਦੀ ਸਿਹਤ ਵਿਗੜਨ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ, ਪਰ ਰਸਤੇ ‘ਚ ਹੀ ਉਸ ਦੀ ਮੌਤ ਹੋ ਗਈ। ਸਿਵਲ ਹਸਪਤਾਲ ਐਮਰਜੈਂਸੀ ‘ਚ ਡਿਊਟੀ ‘ਤੇ ਮੌਜੂਦ ਡਾਕਟਰਾਂ ਅਨੁਸਾਰ, ਕੈਦੀ ਨੂੰ ਉੱਥੇ ਲਿਆਉਣ ਤੋਂ ਪਹਿਲਾਂ ਹੀ ਉਹ ਮਰ ਚੁੱਕਾ ਸੀ। ਪਰਿਵਾਰ ਦਾ ਇਲਜ਼ਾਮ ਹੈ ਕਿ ਜੇਕਰ ਜੇਲ੍ਹ ਪ੍ਰਸ਼ਾਸਨ ਉਸ ਨੂੰ ਸਮੇਂ ਸਿਰ ਲਿਆਉਂਦਾ ਤਾਂ ਸ਼ਾਇਦ ਉਨ੍ਹਾਂ ਦਾ ਪੁੱਤਰ ਅੱਜ ਜ਼ਿੰਦਾ ਹੁੰਦਾ, ਪਰ ਜੇਲ੍ਹ ਪ੍ਰਸ਼ਾਸਨ ਦੀ ਦੇਰੀ ਕਾਰਨ ਉਸ ਦੀ ਮੌਤ ਹੋ ਗਈ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ।
ਜਾਣਕਾਰੀ ਅਨੁਸਾਰ, 38 ਸਾਲਾ ਮਨੀਸ਼ ਭੱਟੀ, ਰਾਮ ਲਾਲ ਦਾ ਪੁੱਤਰ, ਰਈਆ ਮੁਹੱਲਾ ਖਾਨਪੁਰੀ ਗੇਟ, ਐਨਡੀਪੀਐਸ ਐਕਟ ਤਹਿਤ ਇੱਕ ਸਾਲ ਤੋਂ ਜੇਲ੍ਹ ‘ਚ ਬੰਦ ਸੀ। ਅੱਜ ਸਵੇਰੇ 8 ਵਜੇ ਦੇ ਕਰੀਬ, ਉਸ ਨੂੰ ਛਾਤੀ ‘ਚ ਦਰਦ ਹੋਣ ਲੱਗਾ। ਇਸ ਤੋਂ ਬਾਅਦ, ਜੇਲ੍ਹ ਪ੍ਰਸ਼ਾਸਨ ਉਸ ਨੂੰ ਹਸਪਤਾਲ ਲੈ ਆਇਆ। ਡਾ. ਰਾਹੁਲ ਕੁਮਾਰ ਦੇ ਅਨੁਸਾਰ, ਜਦੋਂ ਮਨੀਸ਼ ਨੂੰ ਉੱਥੇ ਲਿਆਂਦਾ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਕਿਹਾ ਕਿ ਮੌਤ ਦਾ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ।
ਦੂਜੇ ਪਾਸੇ, ਮਨੀਸ਼ ਦੇ ਪਰਿਵਾਰ ਨੇ ਇਲਜ਼ਾਮ ਲਗਾਇਆ ਕਿ ਮਨੀਸ਼ ਦੀ ਮੌਤ ਜੇਲ੍ਹ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਤੇ ਉਸ ਨੂੰ ਇਲਾਜ ਲਈ ਲਿਆਉਣ ‘ਚ ਦੇਰੀ ਕਾਰਨ ਹੋਈ ਹੈ ਤੇ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਤੇ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਬਾਰੇ ਗੱਲ ਕਰਨ ‘ਤੇ ਸਹਾਇਕ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਨੇ ਕਿਹਾ ਕਿ ਮਾਮਲੇ ਦੀ ਨਿਆਂਇਕ ਜਾਂਚ ਕੀਤੀ ਜਾਵੇਗੀ ਤੇ ਮੌਤ ਦੇ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗ ਸਕੇਗਾ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments