Thursday, October 29, 2026
Google search engine
HomeCrimeਹੁਸ਼ਿਆਰਪੁਰ ‘ਚ ਪੁਲਿਸ ਦੀ ਵੱਡੀ ਕਾਰਵਾਈ

ਹੁਸ਼ਿਆਰਪੁਰ ‘ਚ ਪੁਲਿਸ ਦੀ ਵੱਡੀ ਕਾਰਵਾਈ

ਹੁਸ਼ਿਆਰਪੁਰ ਦੀ ਗੜ੍ਹਸ਼ੰਕਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 6 ਔਰਤਾਂ ਸਮੇਤ 11 ਲੋਕਾਂ ਨੂੰ ਇਤਰਾਜ਼ਯੋਗ ਹਾਲਤ ‘ਚ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਗੁਪਤ ਸੂਚਨਾ ’ਤੇ ਕੀਤੀ। ਪੁਲਿਸ ਨੇ ਸਾਰੇ ਲੋਕਾਂ ਨੂੰ ਕਾਬੂ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

SHO ਬਲਜਿੰਦਰ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਕੁਲਦੀਪ ਸਿੰਘ ਬੀਤੀ ਰਾਤ ਗਸ਼ਤ ਦੌਰਾਨ ਬੰਗਾ ਚੌਕ ਨੇੜੇ ਮੌਜੂਦ ਸੀ। ਉਸੇ ਸਮੇਂ ਕਿਸੇ ਨੇ ਉਨ੍ਹਾਂ ਨੂੰ ਗੁਪਤ ਸੂਚਨਾ ਦਿੱਤੀ ਕਿ ਘਰ ‘ਚ ਸੈਕਸ ਰੈਕੇਟ ਚੱਲ ਰਿਹਾ ਹੈ। ਇੰਸਪੈਕਟਰ ਕੁਲਦੀਪ ਸਿੰਘ ਨੇ ਮਹਿਲਾ ਪੁਲਿਸ ਮੁਲਾਜ਼ਮਾਂ ਦੇ ਨਾਲ ਮੌਕੇ ’ਤੇ ਛਾਪਾ ਮਾਰ ਕੇ 6 ਔਰਤਾਂ ਸਮੇਤ 11 ਵਿਅਕਤੀਆਂ ਨੂੰ ਇਤਰਾਜ਼ਯੋਗ ਹਾਲਤ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮਾਮਲੇ ਸਬੰਧੀ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments