Monday, August 31, 2026
Google search engine
HomeCrimeHoshiarpur: ਆਨੰਦਗੜ੍ਹ ਪਿੰਡ ਦੇ ਸਰਪੰਚ ਦਾ ਤੇਜਧਾਰ ਹਥਿਆਰਾਂ ਨਾਲ ਕਤਲ, ਪੁਰਾਣੀ ਰੰਜਿਸ਼...

Hoshiarpur: ਆਨੰਦਗੜ੍ਹ ਪਿੰਡ ਦੇ ਸਰਪੰਚ ਦਾ ਤੇਜਧਾਰ ਹਥਿਆਰਾਂ ਨਾਲ ਕਤਲ, ਪੁਰਾਣੀ ਰੰਜਿਸ਼ ਦਾ ਮਾਮਲਾ

ਹੁਸ਼ਿਆਰਪੁਰ ਦੇ ਨੇੜਲੇ ਪਿੰਡ ਆਨੰਦਗੜ੍ਹ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ।

ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਆਨੰਦਗੜ੍ਹ ਵਿੱਚ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਸਤਪਾਲ ਸਿੰਘ ਮਿੰਟਾ ਦੀ ਮੰਗਲਵਾਰ ਨੂੰ ਕੁਝ ਨੌਜਵਾਨਾਂ ਵੱਲੋਂ ਕਥਿਤ ਤੌਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਅਤੇ ਤਣਾਅ ਦਾ ਮਾਹੌਲ ਬਣ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਮ੍ਰਿਤਕ ਦੇ ਪੁੱਤਰ ਰਾਹੁਲ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਨੇੜਲੇ ਪਿੰਡ ਦੇ ਕੁਝ ਨੌਜਵਾਨਾਂ ਵਿਚਕਾਰ ਝਗੜਾ ਹੋਇਆ ਸੀ। ਉਸ ਵੇਲੇ ਸਰਪੰਚ ਸਤਪਾਲ ਸਿੰਘ ਮਿੰਟਾ ਨੇ ਦਖ਼ਲ ਦੇ ਕੇ ਦੋਵਾਂ ਧਿਰਾਂ ਵਿਚਕਾਰ ਸਮਝੌਤਾ ਕਰਵਾਇਆ ਸੀ। ਪਰਿਵਾਰ ਦਾ ਕਹਿਣਾ ਹੈ ਕਿ ਇਸੇ ਸਮਝੌਤੇ ਦੀ ਰੰਜਿਸ਼ ਮਨ ਵਿੱਚ ਰੱਖਦਿਆਂ ਕੁਝ ਨੌਜਵਾਨਾਂ ਨੇ ਮੰਗਲਵਾਰ ਨੂੰ ਉਨ੍ਹਾਂ ਦੇ ਪਿਤਾ ਨੂੰ ਨਿਸ਼ਾਨਾ ਬਣਾਇਆ।

ਪਹਿਲਾਂ ਟੱਕਰ ਮਾਰੀ ਫਿਰ ਕੀਤਾ ਕਤਲ

ਪਰਿਵਾਰਕ ਮੈਂਬਰਾਂ ਦੇ ਅਨੁਸਾਰ ਹਮਲਾਵਰ ਪਹਿਲਾਂ ਆਪਣੀ ਗੱਡੀ ਨਾਲ ਸਰਪੰਚ ਨੂੰ ਦੋ ਤੋਂ ਤਿੰਨ ਵਾਰ ਟੱਕਰਾਂ ਮਾਰਦੇ ਰਹੇ। ਇਸ ਤੋਂ ਬਾਅਦ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਲਗਾਤਾਰ ਹਮਲਾ ਕੀਤਾ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।

ਘਟਨਾ ਤੋਂ ਬਾਅਦ ਇਲਕੇ ‘ਚ ਦਹਿਸ਼ਤ ਦਾ ਮਾਹੌਲ

ਵਾਰਦਾਤ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਵੱਲੋਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਘਟਨਾ ਨੇ ਪੂਰੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ, ਜਦਕਿ ਪਿੰਡ ਵਾਸੀਆਂ ਨੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments