16 ਅਕਤੂਬਰ ਨੂੰ ਜਲੰਧਰ ਸ਼ਹਿਰ ਵਿਚ ਸ਼ੋਭਾ ਯਾਤਰਾ ਸਜਾਈ ਜਾਣੀ ਹੈ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਇਹ ਆਦੇਸ਼ ਦਿੱਤੇ ਗਏ ਹਨ।
ਭਗਵਾਨ ਵਾਲਮੀਕਿ (Valmiki Jayanti 2024) ਜੀ ਦੇ ਪ੍ਰਗਟ ਉਤਸਵ ਸਬੰਧੀ 16 ਅਕਤੂਬਰ ਨੂੰ ਸ਼ਹਿਰ ਵਿੱਚ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ (Shobha Yatra) ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ (DC Jalandhar) ਵੱਲੋਂ 16 ਅਕਤੂਬਰ ਨੂੰ ਨਗਰ ਨਿਗਮ ਦੀ ਹੱਦ ਵਿੱਚ ਆਉਂਦੀਆਂ ਸਰਕਾਰੀ ਤੇ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ (ਸਕੂਲਾਂ, ਕਾਲਜਾਂ ਅਤੇ ਆਈ.ਟੀ.ਆਈਜ਼) ‘ਚ ਦੁਪਹਿਰ 2 ਵਜੇ ਤੋਂ ਬਾਅਦ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਜਾਰੀ ਹੁਕਮਾਂ ਅਨੁਸਾਰ 16 ਅਕਤੂਬਰ ਨੂੰ ਜਲੰਧਰ ਸ਼ਹਿਰ ਵਿਚ ਸ਼ੋਭਾ ਯਾਤਰਾ ਸਜਾਈ ਜਾਣੀ ਹੈ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਇਹ ਆਦੇਸ਼ ਦਿੱਤੇ ਗਏ ਹਨ।