PM Modi ਨੇ ਕਿਹਾ ਹੈ ਕਿ ਭਾਰਤ ਸਾਲ 2036 ‘ਚ ਓਲੰਪਿਕ ਦੀ ਮੇਜ਼ਬਾਨੀ ਕਰਨਾ ਚਾਹੁੰਦਾ ਹੈ ਤੇ ਹੁਣ ਇਸ ਦਿਸ਼ਾ ‘ਚ ਅਧਿਕਾਰਤ ਕਦਮ ਚੁੱਕ ਲਿਆ ਗਿਆ ਹੈ।
ਭਾਰਤ ਨੇ ਇਕ ਵਾਰ ਵੀ ਓਲੰਪਿਕ ਖੇਡਾਂ ਦਾ ਪ੍ਰਬੰਧ ਨਹੀਂ ਕੀਤਾ ਹੈ। ਹਾਲਾਂਕਿ ਭਾਰਤ ਇਸ ਲਈ ਵਚਨਬੱਧ ਹੈ। ਜਦੋਂ ਤੋਂ ਕੇਂਦਰ ‘ਚ ਨਰਿੰਦਰ ਮੋਦੀ ਸਰਕਾਰ ਸੱਤਾ ‘ਚ ਆਈ ਹੈ, ਪ੍ਰਧਾਨ ਮੰਤਰੀ ਨੇ ਕਈ ਵਾਰ ਓਲੰਪਿਕ ਦੀ ਮੇਜ਼ਬਾਨੀ ਕਰਨ ਦੀ ਇੱਛਾ ਪ੍ਰਗਟਾਈ ਹੈ।
ਮੋਦੀ ਨੇ ਕਿਹਾ ਹੈ ਕਿ ਭਾਰਤ ਸਾਲ 2036 ‘ਚ ਓਲੰਪਿਕ ਦੀ ਮੇਜ਼ਬਾਨੀ ਕਰਨਾ ਚਾਹੁੰਦਾ ਹੈ ਤੇ ਹੁਣ ਇਸ ਦਿਸ਼ਾ ‘ਚ ਅਧਿਕਾਰਤ ਕਦਮ ਚੁੱਕ ਲਿਆ ਗਿਆ ਹੈ। ਭਾਰਤੀ ਓਲੰਪਿਕ ਸੰਘ ਨੇ 2036 ‘ਚ ਹੋਣ ਵਾਲੀਆਂ ਓਲੰਪਿਕ ਖੇਡਾਂ ਦੀ ਮੇਜ਼ਬਾਨੀ ਦਾ ਦਾਅਵਾ ਪੇਸ਼ ਕੀਤਾ ਹੈ।
ਆਈਓਏ ਨੇ ਇਸ ਸਬੰਧ ‘ਚ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਨੂੰ ਪੱਤਰ ਸੌਂਪ ਕੇ ਆਪਣਾ ਦਾਅਵਾ ਪੇਸ਼ ਕੀਤਾ ਹੈ। ਨਿਊਜ਼ ਏਜੰਸੀ ਆਈਏਐਨਐਸ ਨੇ ਇਹ ਜਾਣਕਾਰੀ ਦਿੱਤੀ ਹੈ।