Wednesday, October 21, 2026
Google search engine
Homelatest NewsJalandhar ‘ਚ Confectionery ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ...

Jalandhar ‘ਚ Confectionery ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ

ਜਲੰਧਰ ਦੇ ਬਸਤੀ ਸ਼ੇਖ ਇਲਾਕੇ ‘ਚ ਦੇਰ ਰਾਤ ਇੱਕ ਕਨਫੈਕਸ਼ਨਰੀ ਦੀ ਦੁਕਾਨ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ।

ਇਸ ਹਾਦਸੇ ‘ਚ ਦੁਕਾਨ ਦੇ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ, ਜਿਸ ਕਾਰਨ ਦੁਕਾਨਦਾਰ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਘਟਨਾ ਤੋਂ ਬਾਅਦ ਪੀੜਤ ਦੁਕਾਨਦਾਰ ਸੌਰਵ ਨੇ ਫਾਇਰ ਬ੍ਰਿਗੇਡ ਦੀ ਕਾਰਜਪ੍ਰਣਾਲੀ ਤੇ ਪ੍ਰਸ਼ਾਸਨ ਦੀ ਕਾਰਵਾਈ ‘ਤੇ ਸਵਾਲ ਚੁੱਕੇ ਹਨ।

ਰਾਤ 2:30 ਤੋਂ 3 ਵਜੇ ਦੇ ਵਿਚਕਾਰ ਮਿਲੀ ਅੱਗ ਲੱਗਣ ਦੀ ਸੂਚਨਾ

ਪੀੜਤ ਦੁਕਾਨਦਾਰ ਸੌਰਵ ਨੇ ਦੱਸਿਆ ਕਿ ਰਾਤ ਕਰੀਬ 2:30 ਤੋਂ 3 ਵਜੇ ਦੇ ਵਿਚਕਾਰ ਉਨ੍ਹਾਂ ਨੂੰ ਦੁਕਾਨ ‘ਚ ਅੱਗ ਲੱਗਣ ਦੀ ਸੂਚਨਾ ਮਿਲੀ। ਨਾਲ ਲੱਗਦੀ ਵਰਮਾ ਬੇਕਰੀ ਦੇ ਸਾਹਮਣੇ ਮੌਜੂਦ ਵਿਅਕਤੀ ਤੇ ਉਨ੍ਹਾਂ ਦੀ ਦੁਕਾਨ ‘ਤੇ ਕੰਮ ਕਰਨ ਵਾਲੇ ਲੜਕੇ ਨੇ ਆ ਕੇ ਇਸ ਬਾਰੇ ਜਾਣਕਾਰੀ ਦਿੱਤੀ।
ਸੌਰਵ ਨੇ ਦੱਸਿਆ ਕਿ ਇਹ ਦੁਕਾਨ ਉਨ੍ਹਾਂ ਨੇ ਆਪਣੇ ਛੋਟੇ ਭਰਾ ਨਾਲ ਮਿਲ ਕੇ 17 ਅਗਸਤ 2026 ਨੂੰ ਕਿਰਾਏ ‘ਤੇ ਲਈ ਸੀ। ਅੱਗ ਇੰਨੀ ਭਿਆਨਕ ਸੀ ਕਿ ਦੁਕਾਨ ਦੇ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।

ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇਰ ਨਾਲ ਪਹੁੰਚਣ ਦੇ ਲਗਾਏ ਇਲਜ਼ਾਮ

ਸੌਰਵ ਨੇ ਦੱਸਿਆ ਕਿ ਅੱਗ ਲੱਗਣ ਤੋਂ ਬਾਅਦ ਉਨ੍ਹਾਂ ਨੇ ਫਾਇਰ ਬ੍ਰਿਗੇਡ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਅਨੁਸਾਰ, ਕਰੀਬ ਅੱਧੇ ਤੋਂ ਪੌਣੇ ਘੰਟੇ ਤੱਕ ਫਾਇਰ ਬ੍ਰਿਗੇਡ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਗੱਡੀਆਂ ਕਾਫ਼ੀ ਦੇਰ ਨਾਲ ਮੌਕੇ ‘ਤੇ ਪਹੁੰਚੀਆਂ। ਹਾਲਾਂਕਿ, ਬਾਅਦ ‘ਚ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਤੇ ਅੱਗ ‘ਤੇ ਕਾਬੂ ਪਾਈ ਗਈ।

ਸਾਢੇ 4 ਤੋਂ 5 ਲੱਖ ਦਾ ਸਾਮਾਨ ਖਰੀਦਿਆ ਸੀ

ਦੁਕਾਨਦਾਰ ਸੌਰਵ ਮੁਤਾਬਕ, ਇਸ ਹਾਦਸੇ ਕਾਰਨ ਉਨ੍ਹਾਂ ਨੂੰ ਭਾਰੀ ਆਰਥਿਕ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਉਹ ਦੁਕਾਨ ‘ਚ ਪਹਿਲਾਂ ਹੀ ਸਾਢੇ ਚਾਰ ਤੋਂ ਪੰਜ ਲੱਖ ਰੁਪਏ ਦਾ ਸਾਮਾਨ ਪਾ ਚੁੱਕੇ ਸਨ। ਇਸ ਤੋਂ ਇਲਾਵਾ, ਦੁਕਾਨ ਲੈਣ ਲਈ ਉਨ੍ਹਾਂ ਨੇ 6 ਲੱਖ 80 ਹਜ਼ਾਰ ਰੁਪਏ ਦੀ ਅਦਾਇਗੀ ਵੀ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਦੁਕਾਨ ‘ਭੋਲਾ ਮਿਲਕ ਬਾਰ ਐਂਡ ਕਨਫੈਕਸ਼ਨਰੀ’ ਦੇ ਨਾਮ ‘ਤੇ ਹੈ ਤੇ ਦੁਕਾਨ ਨੰਬਰ 2 ਤੇ 3 ਸਬੰਧੀ ਐਗਰੀਮੈਂਟ ਵੀ ਉਨ੍ਹਾਂ ਕੋਲ ਮੌਜੂਦ ਹੈ। ਦੁਕਾਨਦਾਰ ਅਨੁਸਾਰ, ਅੱਗ ਕਾਰਨ ਉਨ੍ਹਾਂ ਦਾ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।

ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਖ਼ਦਸ਼ਾ

ਸੌਰਵ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਵੱਲੋਂ ਮੁੱਢਲੇ ਤੌਰ ‘ਤੇ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਹਾਲਾਂਕਿ, ਅੱਗ ਲੱਗਣ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਕੀਤੀ ਜਾਣ ਵਾਲੀ ਜਾਂਚ ਤੋਂ ਬਾਅਦ ਹੀ ਹੋ ਸਕੇਗੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments