Saturday, April 18, 2026
Google search engine
Homelatest NewsJalandhar: ਸਰਹਾਲੀ ਦੇ ਛੱਪੜ ‘ਚੋਂ ਵਿਅਕਤੀ ਦੀ ਲਾਸ਼ ਬਰਾਮਦ, ਪੁਲਿਸ ਵੱਲੋਂ...

Jalandhar: ਸਰਹਾਲੀ ਦੇ ਛੱਪੜ ‘ਚੋਂ ਵਿਅਕਤੀ ਦੀ ਲਾਸ਼ ਬਰਾਮਦ, ਪੁਲਿਸ ਵੱਲੋਂ ਜਾਂਚ ਜਾਰੀ

ਜਾਣਕਾਰੀ ਮੁਤਾਬਕ, ਸਥਾਨਕ ਲੋਕਾਂ ਨੇ ਛੱਪੜ ‘ਚ ਲਾਸ਼ ਤੈਰਦੀ ਦੇਖੀ ਤੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।

ਜ਼ਿਲ੍ਹਾ ਜਲੰਧਰ ਦੇ ਅਧੀਨ ਆਉਂਦੇ ਪਿੰਡ ਸਰਹਾਲੀ ‘ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਪਿੰਡ ਦੇ ਛੱਪੜ’ਚੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਦੀ ਪਛਾਣ ਸੰਤੋਖ ਰਾਮ ਉਰਫ਼ ਬਾਰੂ ਰਾਮ ਪੁੱਤਰ ਗਿਆਨ ਚੰਦ, ਵਾਸੀ ਪਿੰਡ ਸਰਹਾਲੀ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ, ਸਥਾਨਕ ਲੋਕਾਂ ਨੇ ਛੱਪੜ ‘ਚ ਲਾਸ਼ ਤੈਰਦੀ ਦੇਖੀ ਤੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਚੌਂਕੀ ਜੰਡਿਆਲਾ ਦੀ ਪੁਲਿਸ ਟੀਮ ਮੌਕੇ ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਪੁਲਿਸ ਵੱਲੋਂ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਲਾਸ਼ ਨੂੰ ਪੋਸਟਮਾਰਟਮ ਵਾਸਤੇ ਸਿਵਲ ਹਸਪਤਾਲ ਜਲੰਧਰ ਭੇਜਿਆ ਗਿਆ ਹੈ। ਫਿਲਹਾਲ ਪੁਲਿਸ ਹਰ ਪੱਖ ਤੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ।
ਇਸ ਸਬੰਧੀ ਪਿੰਡ ਸਰਹਾਲੀ ਦੇ ਸਰਪੰਚ ਹਰਮੇਸ਼ ਲਾਲ ਨੇ ਦੱਸਿਆ ਕਿ ਪਿੰਡ ਦੇ ਕੁੱਝ ਨੌਜਵਾਨਾਂ ਨੇ ਉਨ੍ਹਾਂ ਨੂੰ ਫੋਨ ਕਰਕੇ ਛੱਪੜ ‘ਚ ਲਾਸ਼ ਪਈ ਹੋਣ ਦੀ ਜਾਣਕਾਰੀ ਦਿੱਤੀ ਸੀ। ਸੂਚਨਾ ਮਿਲਦੇ ਹੀ ਉਹ ਮੌਕੇ ਤੇ ਪਹੁੰਚੇ ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments