ਸਰੀਰਕ ਅਤੇ ਮਾਨਸਿਕ ਤੌਰ ‘ਤੇ ਹੋਇਆ ਵੱਡਾ ਨੁਕਸਾਨ
ਗੁਰਪ੍ਰੀਤ ਨੇ ਦੱਸਿਆ ਕਿ ਧਮਾਕੇ ਤੋਂ ਤੁਰੰਤ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ ਸੀ। ਪੁਲਿਸ ਨੇ ਪਹਿਲਾਂ ਉਸ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਅਤੇ ਬਾਅਦ ਵਿੱਚ ਉਸ ਨੂੰ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ ਗਈ। ਨੌਜਵਾਨ ਨੇ ਦੱਸਿਆ ਕਿ ਧਮਾਕੇ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ ਅਤੇ ਹੁਣ ਉਸ ਨੂੰ ਸੱਜੇ ਕੰਨ ਤੋਂ ਸੁਣਨਾ ਵੀ ਘੱਟ ਗਿਆ ਹੈ। ਉਸ ਨੇ ਦੁਖੀ ਮਨ ਨਾਲ ਕਿਹਾ ਕਿ ਇਸ ਘਟਨਾ ਨੇ ਨਾ ਸਿਰਫ਼ ਉਸ ਨੂੰ ਸਰੀਰਕ ਸੱਟਾਂ ਦਿੱਤੀਆਂ ਹਨ, ਸਗੋਂ ਸਮਾਜ ਵਿੱਚ ਉਸ ਦਾ ਅਕਸ ਵੀ ਖ਼ਰਾਬ ਹੋਇਆ ਹੈ। ਇਸ ਮਾਮਲੇ ਕਾਰਨ ਉਸ ਦੀ ਨੌਕਰੀ ਵੀ ਚਲੀ ਗਈ ਹੈ, ਜਿਸ ਕਰਕੇ ਉਸ ਦਾ ਭਵਿੱਖ ਦਾਅ ‘ਤੇ ਲੱਗ ਗਿਆ ਹੈ।
ਪਰਿਵਾਰ ਦੀ ਆਰਥਿਕ ਹਾਲਤ ਨਾਜ਼ੁਕ
ਗੁਰਪ੍ਰੀਤ ਦੇ ਮਾਤਾ-ਪਿਤਾ ਨੇ ਆਪਣੇ ਪੁੱਤਰ ਦੇ ਸਹੀ-ਸਲਾਮਤ ਵਾਪਸ ਆਉਣ ‘ਤੇ ਸੁੱਖ ਦਾ ਸਾਹ ਤਾਂ ਲਿਆ ਹੈ, ਪਰ ਉਹ ਉਸ ਦੀ ਹਾਲਤ ਦੇਖ ਕੇ ਬੇਹੱਦ ਚਿੰਤਤ ਹਨ। ਪਰਿਵਾਰ ਅਨੁਸਾਰ ਗੁਰਪ੍ਰੀਤ ਹੀ ਘਰ ਵਿੱਚ ਇੱਕੋ-ਇੱਕ ਕਮਾਉਣ ਵਾਲਾ ਮੈਂਬਰ ਸੀ ਅਤੇ ਹੁਣ ਜ਼ਖ਼ਮੀ ਹੋਣ ਕਾਰਨ ਉਹ ਕੁਝ ਵੀ ਕਰਨ ਦੇ ਲਾਇਕ ਨਹੀਂ ਰਿਹਾ। ਪਰਿਵਾਰ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਦਬਿਆ ਹੋਇਆ ਹੈ।
ਗੁਰਪ੍ਰੀਤ ਨੇ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਉਸ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ ਅਤੇ ਉਸ ਨੂੰ ਇੱਕ ਸਰਕਾਰੀ ਨੌਕਰੀ ਦਿੱਤੀ ਜਾਵੇ ਤਾਂ ਜੋ ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਸਕੇ। ਪਰਿਵਾਰ ਨੇ ਵੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਹੈ ਤਾਂ ਜੋ ਇਸ ਮੁਸ਼ਕਲ ਘੜੀ ਵਿੱਚ ਉਨ੍ਹਾਂ ਨੂੰ ਕੋਈ ਸਹਾਰਾ ਮਿਲ ਸਕੇ।