Friday, June 12, 2026
Google search engine
HomeCrimeJalandhar Police ਦੀ ਗੈਂਗਸਟਰਾਂ ‘ਤੇ ਵੱਡੀ ਕਾਰਵਾਈ, ਜੋਗਾ ਫੋਲਡੀਵਾਲ ਤੇ ਸੋਨੂੰ ਖੱਤਰੀ...

Jalandhar Police ਦੀ ਗੈਂਗਸਟਰਾਂ ‘ਤੇ ਵੱਡੀ ਕਾਰਵਾਈ, ਜੋਗਾ ਫੋਲਡੀਵਾਲ ਤੇ ਸੋਨੂੰ ਖੱਤਰੀ ਗੈਂਗ ਦੇ 2 ਗੁਰਗੇ ਅਸਲੇ ਸਮੇਤ ਕਾਬੂ

ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸੀਆਈਏ ਸਟਾਫ਼ ਨੇ ਗੈਂਗਸਟਰ ਕਲਚਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ

ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸੀਆਈਏ ਸਟਾਫ਼ ਨੇ ਗੈਂਗਸਟਰ ਕਲਚਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ ਜੋਗਾ ਫੋਲੜੀਵਾਲ ਅਤੇ ਸੋਨੂੰ ਖੱਤਰੀ ਗੈਂਗ ਦੇ ਦੋ ਸਰਗਰਮ ਮੈਂਬਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ ਨਾਜਾਇਜ਼ ਪਿਸਤੌਲ ਬਰਾਮਦ ਕੀਤੇ ਹਨ। ਫੜੇ ਗਏ ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਲਾਲ ਉਰਫ਼ ਹੈਪੀ ਨਿਵਾਸੀ ਪਿੰਡ ਫੋਲੜੀਵਾਲ ਅਤੇ ਸਾਜਨ ਗਿੱਲ ਨਿਵਾਸੀ ਪਿੰਡ ਖਾਬਰਾ ਵਜੋਂ ਹੋਈ ਹੈ।
ਪੁਲਿਸ ਵੱਲੋਂ ਇਨ੍ਹਾਂ ਦੋਵਾਂ ਵਿਰੁੱਧ ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਮੁੱਢਲੀ ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ ਉਕਤ ਮੁਲਜ਼ਮ ਸ਼ਹਿਰ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਘੁੰਮ ਰਹੇ ਸਨ।

ਡੀਏਵੀ ਫਲਾਈਓਵਰ ਨੇੜੇ ਕੀਤਾ ਕਾਬੂ

ਡੀਸੀਪੀ ਮਨਪ੍ਰੀਤ ਸਿੰਘ ਢਿੱਲੋਂ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਆਈਏ ਸਟਾਫ਼ ਦੇ ਐਸਐਚਓ ਸੁਰਿੰਦਰ ਕੰਬੋਜ ਦੀ ਅਗਵਾਈ ਹੇਠ ਪੁਲਿਸ ਟੀਮ ਡੀਏਵੀ ਫਲਾਈਓਵਰ ਦੇ ਨੇੜੇ ਨਾਕਾਬੰਦੀ ਕਰਕੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਮਿਲੀ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਘੇਰਾ ਪਾ ਕੇ ਦਬੋਚ ਲਿਆ। ਤਲਾਸ਼ੀ ਲੈਣ ‘ਤੇ ਇਨ੍ਹਾਂ ਕੋਲੋਂ ਦੋ ਨਾਜਾਇਜ਼ ਪਿਸਤੌਲ ਬਰਾਮਦ ਹੋਏ। ਪੁਲਿਸ ਰਿਕਾਰਡ ਅਨੁਸਾਰ, ਦੋਵਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਕਈ ਅਪਰਾਧਿਕ ਮੁਕੱਦਮੇ ਦਰਜ ਹਨ।
ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਰਿਮਾਂਡ ਦੌਰਾਨ ਹੋਈ ਪੁੱਛਗਿੱਛ ਵਿੱਚ ਇੱਕ ਅਹਿਮ ਖੁਲਾਸਾ ਹੋਇਆ ਹੈ ਕਿ ਸਾਜਨ ਗਿੱਲ ਨੇ ਫਗਵਾੜਾ ਸਥਿਤ ‘ਸੁਧੀਰ ਸਵੀਟ ਸ਼ਾਪ’ ‘ਤੇ ਆਪਣੇ ਸਾਥੀਆਂ ਨਾਲ ਮਿਲ ਕੇ ਗੋਲੀਆਂ ਚਲਾਈਆਂ ਸਨ। ਜਾਂਚ ਵਿੱਚ ਇਹ ਵੀ ਪਤਾ ਲੱਗਾ ਹੈ ਕਿ ਉਹ ਗੈਂਗਸਟਰ ਜੋਗਾ ਫੋਲੜੀਵਾਲ ਦੇ ਇਸ਼ਾਰੇ ‘ਤੇ ਪੈਸਿਆਂ ਦੇ ਲਾਲਚ ਵਿੱਚ ਲੋੜੀਂਦੇ ਅਪਰਾਧੀਆਂ ਨੂੰ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵੀ ਕਰਦਾ ਸੀ।

ਅਗਲੀ ਜਾਂਚ ‘ਤੇ ਪੁਲਿਸ ਦੀ ਨਜ਼ਰ

ਜਲੰਧਰ ਪੁਲਿਸ ਹੁਣ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਮੁਲਜ਼ਮ ਇਹ ਨਾਜਾਇਜ਼ ਹਥਿਆਰ ਕਿੱਥੋਂ ਅਤੇ ਕਿਸ ਰਾਹੀਂ ਲੈ ਕੇ ਆਏ ਸਨ। ਇਸ ਤੋਂ ਇਲਾਵਾ, ਇਸ ਗੱਲ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਜਾਲੰਧਰ ਦੇ ਕਿਸ ਵਿਸ਼ੇਸ਼ ਇਲਾਕੇ ਵਿੱਚ ਜਾਂ ਕਿਸ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਨੂੰ ਉਮੀਦ ਹੈ ਕਿ ਰਿਮਾਂਡ ਦੌਰਾਨ ਕਈ ਹੋਰ ਵੱਡੇ ਖੁਲਾਸੇ ਅਤੇ ਅਪਰਾਧਿਕ ਨੈੱਟਵਰਕ ਦੀਆਂ ਕੜੀਆਂ ਸਾਹਮਣੇ ਆ ਸਕਦੀਆਂ ਹਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments