Monday, April 20, 2026
Google search engine
HomeDeshJalandhar ਦੇ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ,...

Jalandhar ਦੇ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ, ਵਿਧਾਨ ਸਭਾ ਤੇ ਟ੍ਰੇਨਾਂ ਨੂੰ ਉਡਾਉਣ ਦਾ ਵੀ ਜ਼ਿਕਰ

ਇਹ ਧਮਕੀ ਭਰਿਆ ਈਮੇਲ ਖਾਲਿਸਤਾਨੀ ਨੈਸ਼ਨਲ ਆਰਮੀ ਵੱਲੋਂ ਭੇਜਿਆ ਗਿਆ ਹੈ।

ਜਲੰਧਰ ਦੇ ਸਕੂਲਾਂ ਨੂੰ ਇੱਕ ਵਾਰ ਫਿਰ ਇੱਕ ਧਮਕੀ ਭਰਿਆ ਈਮੇਲ ਮਿਲਿਆ ਹੈ। ਈਮੇਲ ‘ਚ ਏਪੀਜੇ ਤੇ ਡੀਪੀਐਸ ਸਮੇਤ ਵੱਖ-ਵੱਖ ਵਿਦਿਅਕ ਸੰਸਥਾਵਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਸ ਤੋਂ ਇਲਾਵਾ, ਮੁੱਖ ਮੰਤਰੀ ਨੂੰ ਵੀ ਧਮਕੀ ਦਿੱਤੀ ਗਈ ਹੈ। ਈਮੇਲ ‘ਚ ਖਾਸ ਤੌਰ ‘ਤੇ 1:11 ਵਜੇ ਸਕੂਲਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ‘ਚ 2:11 ਵਜੇ ਵਿਧਾਨ ਸਭਾ ਨੂੰ ਧਮਕੀ ਦਾ ਵੀ ਜ਼ਿਕਰ ਕੀਤਾ ਗਿਆ ਹੈ, ਜਦੋਂ ਕਿ 9:11 ਵਜੇ ਦਿੱਲੀ ਦੀਆਂ ਟ੍ਰੇਨਾਂ ਨੂੰ ਉਡਾ ਦੇਣ ਦਾ ਸਮਾਂ ਦੱਸਿਆ ਗਿਆ ਹੈ।
ਇਹ ਧਮਕੀ ਭਰਿਆ ਈਮੇਲ ਖਾਲਿਸਤਾਨੀ ਨੈਸ਼ਨਲ ਆਰਮੀ ਵੱਲੋਂ ਭੇਜਿਆ ਗਿਆ ਹੈ। ਈਮੇਲ ਵਿੱਚ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਨੂੰ ਹਟਾਉਣ ਦੀ ਧਮਕੀ ਵੀ ਸ਼ਾਮਲ ਹੈ। ਈਮੇਲ ‘ਚ ਅੱਗੇ ਕਿਹਾ ਗਿਆ ਹੈ, ਸਿੱਖਾਂ ਦੇ ਦੁਸ਼ਮਣ ਨਾਸ਼ ਹੋ ਜਾਣਗੇ, ਖਾਲਿਸਤਾਨ ਰੈਫਰੈਂਡਮ ਰਾਹੀਂ, ਅਸੀਂ ਪੰਜਾਬ ਨੂੰ ਆਜ਼ਾਦ ਕਰਵਾਵਾਂਗੇ। ਇਸ ਦੇ ਨਾਲ ਹੀ ਜ਼ਿਕਰ ਕੀਤਾ ਗਿਆ ਹੈ ਕਿ ਅੰਬੇਡਕਰ ਨੇ ਸਿੱਖਾਂ ਨੂੰ ਹਿੰਦੂ ਕਿਹਾ ਸੀ ਤੇ ਧਮਕੀ ਦਿੱਤੀ ਗਈ ਹੈ ਕਿ ਉਨ੍ਹਾਂ ਦੀਆਂ ਮੁਰਤੀਆਂ ਵਿਧਾਨ ਸਭਾ ਤੋਂ ਹਟਾਈਆਂ ਜਾਣ। ਇਸ ਈਮੇਲ ਦੇ ਮਿਲਣ ਤੋਂ ਬਾਅਦ, ਪ੍ਰਸ਼ਾਸਨ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ।

ਪਹਿਲਾਂ ਵੀ ਮਿਲ ਚੁੱਕੀਆਂ ਕਈ ਧਮਕੀਆਂ

ਦੱਸ ਦੇਈਏ ਕਿ ਬੰਬ ਨਾਲ ਉਡਾਉਣ ਵਾਲਾ ਧਮਕੀ ਭਰਿਆ ਈ-ਮੇਲ ਮਿਲਣਾ, ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਈ ਸਕੂਲਾਂ ਤੇ ਕਾਨੂੰਨੀ ਤੇ ਪ੍ਰਸ਼ਾਸਨਿਕ ਅਦਾਰਿਆਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਸਕੂਲਾਂ, ਮੁਹਾਲੀ ਦੇ ਫੋਰਟਿਸ ਹਸਪਤਾਲ, ਪੰਜਾਬ ਸਕੱਤਰੇਤ ਨੂੰ ਵੀ ਧਮਕੀ ਮਿਲ ਚੁੱਕੀ ਹੈ।
ਅੰਮ੍ਰਿਤਸਰ, ਜਲੰਧਰ, ਪਟਿਆਲਾ, ਮੋਗਾ ਤੇ ਪਠਾਨਕੋਟ ਸਮੇਤ ਹੋਰ ਵੀ ਕਈ ਜ਼ਿਲ੍ਹਿਆਂ ਦੇ ਸਕੂਲਾਂ ਨੂੰ ਵਾਰੀ-ਵਾਰੀ, ਵੱਖ-ਵੱਖ ਦਿਨ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਤੋਂ ਇਲਾਵਾ ਲੁਧਿਆਣਾ ਜੂਡੀਸ਼ੀਅਲ ਕੋਰਟ ਤੇ ਹੋਰ ਕਈ ਜ਼ਿਲ੍ਹਾ ਕੋਰਟ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ। ਪੰਜਾਬ ਸਕੱਤਰੇਤ ਨੂੰ ਵੀ ਧਮਕੀ ਭਰਿਆ ਈਮੇਲ ਮਿਲ ਚੁੱਕਿਆ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments