HomeDeshJalandhar ‘ਚ ਅੱਜ CM ਮਾਨ ਤੇ ਕੇਜਰੀਵਾਲ ਧਾਰਮਿਕ ਸਮਾਗਮ ‘ਚ ਹੋਣਗੇ ਸ਼ਾਮਲ
Jalandhar ‘ਚ ਅੱਜ CM ਮਾਨ ਤੇ ਕੇਜਰੀਵਾਲ ਧਾਰਮਿਕ ਸਮਾਗਮ ‘ਚ ਹੋਣਗੇ ਸ਼ਾਮਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪਾਰਟੀ ਦੇ ਕਈ ਸੀਨੀਅਰ ਆਗੂਆਂ ਸਮੇਤ ਅੱਜ ਜਲੰਧਰ ਪਹੁੰਚਣਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪਾਰਟੀ ਦੇ ਕਈ ਸੀਨੀਅਰ ਆਗੂਆਂ ਸਮੇਤ ਅੱਜ ਜਲੰਧਰ ਪਹੁੰਚਣਗੇ। ਸਾਰੇ ਆਗੂ ਸਾਈਂ ਦਾਸ ਸਕੂਲ ਗਰਾਊਂਡ ਵਿੱਚ ਆਯੋਜਿਤ ਕੀਤੇ ਜਾ ਰਹੇ ਇੱਕ ਧਾਰਮਿਕ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਇਹ ਪ੍ਰੋਗਰਾਮ ‘ਆਪ’ ਨੇਤਾ ਦੀਪਕ ਬਾਲੀ ਦੁਆਰਾ ਆਯੋਜਿਤ ਕੀਤਾ ਜਾ ਰਿਹਾ ਹੈ। ਪ੍ਰਸਿੱਧ ਭਜਨ ਗਾਇਕ ਹੰਸਰਾਜ ਰਘੂਵੰਸ਼ੀ ਪੇਸ਼ਕਾਰੀ ਦੇਣਗੇ।
ਪੰਜਾਬ ਦੇ ਬਾਗਬਾਨੀ, ਆਜ਼ਾਦੀ ਘੁਲਾਟੀਆਂ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਐਲਾਨ ਕੀਤਾ ਕਿ ਭਗਵਾਨ ਸ਼ਿਵ ਨੂੰ ਸਮਰਪਿਤ ਇੱਕ ਧਾਰਮਿਕ ਸਮਾਗਮ 13 ਜੂਨ ਦੀ ਸ਼ਾਮ ਨੂੰ ਜਲੰਧਰ ਵਿੱਚ ਕਰਵਾਇਆ ਜਾਵੇਗਾ। “ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ” ਵਿਸ਼ੇ ‘ਤੇ ਹੋਣ ਵਾਲੇ ਇਸ ਸਮਾਗਮ ਵਿੱਚ ਪ੍ਰਸਿੱਧ ਧਾਰਮਿਕ ਗਾਇਕ ਹੰਸਰਾਜ ਰਘੂਵੰਸ਼ੀ ਭਜਨਾਂ ਰਾਹੀਂ ਹਜ਼ਾਰਾਂ ਸ਼ਰਧਾਲੂਆਂ ਨੂੰ ਅਧਿਆਤਮਿਕਤਾ ਨਾਲ ਜੋੜਨਗੇ।
ਸਾਈਂ ਦਾਸ ਸਕੂਲ ਦੇ ਮੈਦਾਨ ਵਿੱਚ ਹੋਵੇਗਾ ਸਮਾਗਮ
ਮੇਅਰ ਵਿਨੀਤ ਧੀਰ, ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਮਣੀਕ ਸਿੰਘ ਰੰਧਾਵਾ, ਸਨਾਤਨ ਸੇਵਾ ਸਮਿਤੀ ਦੇ ਪ੍ਰਧਾਨ ਵਿਜੇ ਸ਼ਰਮਾ ਅਤੇ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਸ਼ਹਿਰ ਵਿੱਚ ਇੰਨੇ ਵੱਡੇ ਪੱਧਰ ‘ਤੇ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਸ਼ਾਮ 6:30 ਵਜੇ ਸਾਈਂ ਦਾਸ ਸਕੂਲ ਦੇ ਮੈਦਾਨ ਵਿੱਚ ਹੋਵੇਗਾ।
ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਗਏ ਪੂਰੇ ਪ੍ਰਬੰਧ
ਮੰਤਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਰਧਾਲੂਆਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕਰਨ ਵਿੱਚ ਪ੍ਰਬੰਧਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ। ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਧਾਰਮਿਕ ਇਕੱਠ ਵਿੱਚ ਇੱਕ ਸ਼ਰਧਾਲੂ ਵਜੋਂ ਸ਼ਾਮਲ ਹੋਣਗੇ।
ਪੰਜਾਬ ਸਰਕਾਰ ਦਾ ਸਮਰਥਨ, ਧਾਰਮਿਕ ਕਮੇਟੀਆਂ ਵੱਲੋਂ ਪ੍ਰੋਗਰਾਮ
ਭਾਵੇ ਕਿ ਪੰਜਾਬ ਸਰਕਾਰ ਪ੍ਰਬੰਧਾਂ ਦਾ ਪੂਰਾ ਸਮਰਥਨ ਕਰ ਰਹੀ ਹੈ, ਇਹ ਸਮਾਗਮ ਮੁੱਖ ਤੌਰ ‘ਤੇ ਸਥਾਨਕ ਮੰਦਰ ਕਮੇਟੀਆਂ, ਸੰਤਾਂ ਅਤੇ ਰਿਸ਼ੀ-ਮੁਨੀ ਅਤੇ ਜਲੰਧਰ ਦੇ ਨਿਵਾਸੀਆਂ ਦੁਆਰਾ ਆਯੋਜਿਤ ਕੀਤਾ ਜਾ ਰਿਹਾ ਹੈ।