Tuesday, June 30, 2026
Google search engine
HomeDeshJalandhar: ਫਰਜ਼ੀ ਰੇਲਵੇ ਵਿਜੀਲੈਂਸ ਇੰਸਪੈਕਟਰ ਗ੍ਰਿਫ਼ਤਾਰ, ਵਿਸ਼ੇਸ਼ ਸਹੂਲਤ ਲੈਣ ਦੀ ਕਰ ਰਿਹਾ...

Jalandhar: ਫਰਜ਼ੀ ਰੇਲਵੇ ਵਿਜੀਲੈਂਸ ਇੰਸਪੈਕਟਰ ਗ੍ਰਿਫ਼ਤਾਰ, ਵਿਸ਼ੇਸ਼ ਸਹੂਲਤ ਲੈਣ ਦੀ ਕਰ ਰਿਹਾ ਸੀ ਕੋਸ਼ਿਸ਼

ਸਟਾਫ ਨੂੰ ਕਰ ਰਿਹਾ ਸੀ ਗੁੰਮਰਾਹ ਮੁਲਜ਼ਮ ਰੇਲਵੇ ਵਿਜੀਲੈਂਸ ਇੰਸਪੈਕਟਰ ਹੋਣ ਦਾ ਦਾਅਵਾ ਕਰਕੇ ਰੇਲਵੇ ਸਟਾਫ਼ ‘ਚ ਆਪਣੀ ਮੌਜੂਦਗੀ ਸਥਾਪਤ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।

ਜਲੰਧਰ ਛਾਉਣੀ ਰੇਲਵੇ ਸਟੇਸ਼ਨ ‘ਤੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ਰੇਲਵੇ ਵਿਜੀਲੈਂਸ ਇੰਸਪੈਕਟਰ ਬਣ ਕੇ ਬਿਨਾਂ ਅਧਿਕਾਰ ਦੇ ਰੇਲਵੇ ਦੇ ਕੰਮਕਾਜ ‘ਚ ਦਖਲ ਦੇ ਰਿਹਾ ਸੀ। ਮੁਲਜ਼ਮ ਨੇ ਆਪਣਾ ਨਾਮ ਜਾਵੇਦ ਅਲੀ ਦੱਸਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਰੇਲਵੇ ਸੁਰੱਖਿਆ ਬਲ (ਆਰਪੀਐਫ) ਨੇ ਉਸ ਵਿਰੁੱਧ ਜ਼ਰੂਰੀ ਕਾਨੂੰਨੀ ਤੇ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ।

ਸਟਾਫ ਨੂੰ ਕਰ ਰਿਹਾ ਸੀ ਗੁੰਮਰਾਹ

ਮੁਲਜ਼ਮ ਰੇਲਵੇ ਵਿਜੀਲੈਂਸ ਇੰਸਪੈਕਟਰ ਹੋਣ ਦਾ ਦਾਅਵਾ ਕਰਕੇ ਰੇਲਵੇ ਸਟਾਫ਼ ‘ਚ ਆਪਣੀ ਮੌਜੂਦਗੀ ਸਥਾਪਤ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਉਹ ਇਸ ਜਾਅਲੀ ਪਛਾਣ ਦੀ ਵਰਤੋਂ ਕਰਕੇ ਰੇਲਵੇ ਵਿਸ਼ੇਸ਼ ਅਧਿਕਾਰਾਂ ਦਾ ਨਾਜਾਇਜ਼ ਲਾਭ ਉਠਾਉਣ ਦੀ ਵੀ ਕੋਸ਼ਿਸ਼ ਕਰ ਰਿਹਾ ਸੀ।
ਰੇਲਵੇ ਸਟਾਫ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਉਸ ਨੂੰ ਆਪਣਾ ਅਧਿਕਾਰਤ ਰੇਲਵੇ ਪਛਾਣ ਪੱਤਰ ਦਿਖਾਉਣ ਲਈ ਕਿਹਾ। ਹਾਲਾਂਕਿ, ਮੁਲਜ਼ਮ ਕੋਲ ਕੋਈ ਵੈਧ ਪਛਾਣ ਪੱਤਰ ਜਾਂ ਸਰਕਾਰੀ ਦਸਤਾਵੇਜ਼ ਪੇਸ਼ ਨਹੀਂ ਸੀ। ਸਟਾਫ਼ ਨੇ ਰੇਲਵੇ ਸੁਰੱਖਿਆ ਬਲ ਨੂੰ ਤੁਰੰਤ ਸੂਚਿਤ ਕੀਤਾ ਗਿਆ।
ਜਾਣਕਾਰੀ ਮਿਲਣ ‘ਤੇ ਆਰਪੀਐਫ ਦੀ ਇੱਕ ਟੀਮ ਮੌਕੇ ‘ਤੇ ਪਹੁੰਚੀ ਤੇ ਮੁਲਜ਼ਮ ਨੂੰ ਹਿਰਾਸਤ ‘ਚ ਲੈ ਲਿਆ। ਉਸ ਖਿਲਾਫ਼ ਕਾਨੂੰਨੀ ਤੇ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀ ਇਹ ਵੀ ਜਾਂਚ ਕਰ ਰਹੇ ਹਨ ਕਿ ਕੀ ਮੁਲਜ਼ਮ ਪਹਿਲਾਂ ਵੀ ਅਜਿਹੀਆਂ ਘਟਨਾਵਾਂ ‘ਚ ਸ਼ਾਮਲ ਰਿਹਾ ਹੈ।

ਰੇਲਵੇ ਸਟਾਫ ਤੇ ਯਾਤਰੀਆਂ ਨੂੰ ਚੌਕਸ ਰਹਿਣ ਦੀ ਅਪੀਲ

ਰੇਲਵੇ ਪ੍ਰਸ਼ਾਸਨ ਨੇ ਸਟਾਫ ਅਤੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਰੇਲਵੇ ਅਧਿਕਾਰੀ ਜਾਂ ਵਿਜੀਲੈਂਸੀ ਅਧਿਕਾਰੀ ਹੋਣ ਦਾ ਦਾਅਵਾ ਕਰਨ ਵਾਲੇ ਕਿਸੇ ਵੀ ਵਿਅਕਤੀ ਦੀ ਪਛਾਣ ਦੀ ਪੂਰੀ ਤਰ੍ਹਾਂ ਪੁਸ਼ਟੀ ਕਰਨ। ਜਾਅਲੀ ਪਛਾਣ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਘਟਨਾ ਦੀ ਤੁਰੰਤ ਰੇਲਵੇ ਸੁਰੱਖਿਆ ਬਲ ਜਾਂ ਜਾਂ ਸਬੰਧਤ ਰੇਲਵੇ ਅਧਿਕਾਰੀਆਂ ਨੂੰ ਰਿਪੋਰਟ ਕੀਤੀ ਜਾਵੇ
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments