ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋ ਗਈ। ਇਸ ਮੁਕਾਬਲੇ ‘ਚ ਦੋ ਜਵਾਨ ਜ਼ਖਮੀ ਹੋ ਗਏ। ਦੋਵਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਕਸ਼ਮੀਰ ਜ਼ੋਨ ਪੁਲਿਸ ਨੇ ਇੰਟਰਨੈੱਟ ਮੀਡੀਆ ਦੇ ਐਕਸ ਪਲੇਟਫਾਰਮ ‘ਤੇ ਇਹ ਜਾਣਕਾਰੀ ਦਿੱਤੀ ਕਿ ਅਰਾਗਾਮ, ਬਾਂਦੀਪੋਰਾ ਦੇ ਰੇਂਜੀ ਵਣ ਖੇਤਰ ‘ਚ ਸਵੇਰੇ-ਸਵੇਰੇ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ। ਇਨ੍ਹਾਂ ਇਲਾਕਿਆਂ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ 22 ਅਪ੍ਰੈਲ ਨੂੰ ਰਾਜੌਰੀ ‘ਚ ਅੱਤਵਾਦੀਆਂ ਨੇ ਪ੍ਰਦੇਸ਼ਿਕ ਫ਼ੌਜ ਦੇ ਜਵਾਨ ਦੇ ਘਰ ‘ਤੇ ਹਮਲਾ ਕੀਤਾ ਸੀ। ਇਸ ਹਮਲੇ ਵਿੱਚ ਫੌਜੀ ਜਵਾਨ ਦਾ ਭਰਾ ਮਾਰਿਆ ਗਿਆ ਸੀ। ਅੱਤਵਾਦੀ ਫੌਜੀ ਨੂੰ ਅਗਵਾ ਕਰਨ ਦੇ ਮਕਸਦ ਨਾਲ ਆਏ ਸਨ। ਇਸ ਘਟਨਾ ਪਿੱਛੇ ਲਸ਼ਕਰ-ਏ-ਤੋਇਬਾ ਦੇ ਵਿਦੇਸ਼ੀ ਅੱਤਵਾਦੀ ਅਬੂ ਹਮਜ਼ਾ ਦਾ ਹੱਥ ਦੱਸਿਆ ਜਾ ਰਿਹਾ ਹੈ। ਘਟਨਾ ਦੇ ਬਾਅਦ ਤੋਂ ਹੀ ਜਵਾਨ ਕਸ਼ਮੀਰ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਇਸੇ ਸਿਲਸਿਲੇ ‘ਚ ਅੱਜ ਸਵੇਰੇ ਬਾਂਦੀਪੋਰਾ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਮੁਕਾਬਲੇ ‘ਚ ਦੋ ਜਵਾਨ ਜ਼ਖਮੀ ਹੋ ਗਏ ਹਨ।