Thursday, October 29, 2026
Google search engine
HomeDeshਜੰਮੂ-ਕਸ਼ਮੀਰ ‘ਚ ਭਾਰੀ ਬਰਫ਼ਬਾਰੀ ਤੇ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਜਾਰੀ

ਜੰਮੂ-ਕਸ਼ਮੀਰ ‘ਚ ਭਾਰੀ ਬਰਫ਼ਬਾਰੀ ਤੇ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਜਾਰੀ

ਜੰਮੂ-ਕਸ਼ਮੀਰ ਵਿੱਚ ਭਾਰੀ ਬਰਫ਼ਬਾਰੀ ਤੇ ਬਾਰਿਸ਼ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਕਸ਼ਮੀਰ ਵਿੱਚ ਬਰਫੀਲੇ ਤੂਫ਼ਾਨ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਵਿਚਾਲੇ ਆਮ ਲੋਕਾਂ ਦੇ ਮੁਸੀਬਤ ਖੜ੍ਹੀ ਹੋ ਗਈ ਹੈ। ਦਰਅਸਲ, ਉੱਤਰਾਖੰਡ ਵਿੱਚ ਐਤਵਾਰ ਨੂੰ ਬਰਫ਼ਬਾਰੀ ਹੋਣ ਨਾਲ ਆਮ ਜਨਜੀਵਨ ਪ੍ਰਭਾਵਿਤ ਹੋਇਆ ਤੇ ਕਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਇਸਦੇ ਨਾਲ ਹੀ ਕਈ ਸੜਕਾਂ ਨੂੰ ਵਾਹਨਾਂ ਦੀ ਆਵਾਜਾਈ ਦੇ ਲਈ ਬੰਦ ਕਰਨਾ ਪਿਆ। ਨਿਊਜ਼ ਏਜੰਸੀ ਮੁਤਾਬਕ, ਬਰਫ਼ਬਾਰੀ ਦੇ ਕਾਰਨ ਸ਼੍ਰੀਨਗਰ ਹਵਾਈ ਅੱਡੇ ‘ਤੇ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ, ਜਦਕਿ ਜੰਮੂ ਦੇ ਰਾਮਬਨ ਜ਼ਿਲ੍ਹੇ ਵਿੱਚ ਜ਼ਮੀਨ ਖਿਸ਼ਕਨ ਕਾਰਨ 270 ਕਿਲੋਮੀਟਰ ਲੰਬੇ ਜੰਮੂ-ਕਸ਼ਮੀਰ ਰਾਸ਼ਟਰੀ ਰਾਜਮਾਰਗ ‘ਤੇ ਆਵਾਜਾਈ ਲਗਭਗ 4 ਘੰਟਿਆਂ ਤੱਕ ਠੱਪ ਰਹੀ। ਦੱਸਿਆ ਜਾ ਰਿਹਾ ਹੈ ਕਿ ਬਰਫ਼ਬਾਰੀ ਕਾਰਨ ਸ਼੍ਰੀਨਗਰ ਹਵਾਈ ਅੱਡੇ ‘ਤੇ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਅਧਿਕਾਰੀਆਂ ਮੁਤਾਬਕ ਸ਼ਿਮਲਾ ਵਿੱਚ 161 ਸੜਕਾਂ ਬੰਦ ਹਨ। ਇਸਦੇ ਬਾਅਦ ਲਾਹੌਲ-ਸਪਿਤੀ ਵਿੱਚ 157, ਕੁੱਲੂ ਵਿੱਚ 71, ਚੰਬਾ ਵਿੱਚ 69 ਤੇ ਮੰਡੀ ਜ਼ਿਲ੍ਹੇ ਵਿੱਚ 46 ਸੜਕਾਂ ਬੰਦ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments