Wednesday, June 17, 2026
Google search engine
HomeDeshਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਭੇਜੋ ਜੱਥੇ, ਪਾਕਿਸਤਾਨ ਸਰਕਾਰ ਦੀ ਅਪੀਲ ਤੋਂ ਬਾਅਦ...

ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਭੇਜੋ ਜੱਥੇ, ਪਾਕਿਸਤਾਨ ਸਰਕਾਰ ਦੀ ਅਪੀਲ ਤੋਂ ਬਾਅਦ ਵਿਵਾਦ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਤੈਅ ਕੀਤੇ ਨਵੇਂ ਨਾਨਕਸ਼ਾਹੀ ਕੈਲੰਡਰ ਅਨੁਸਾਰ ਜਥੇ ਭੇਜਣ ਦੀ ਤਿਆਰੀ ਕੀਤੀ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਪਾਕਿਸਤਾਨ ਸਰਕਾਰ ਨੇ ਭਾਰਤ ਤੋਂ ਆਉਣ ਵਾਲੇ ਸਿੱਖ ਜੱਥੇ ਲਈ ਅਹਿਮ ਸੂਚਨਾ ਜਾਰੀ ਕੀਤੀ ਹੈ। ਪਾਕਿਸਤਾਨ ਨੇ ਅਪੀਲ ਕੀਤੀ ਹੈ ਕਿ ਸਾਰੇ ਜੱਥੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਨਨਕਾਣਾ ਸਾਹਿਬ ਯਾਤਰਾ ਤੇ ਭੇਜੇ ਜਾਣ। ਉਨ੍ਹਾਂ ਵਲੋਂ ਇਹ ਵੀ ਕਿਹਾ ਗਿਆ ਹੈ ਕਿ ਗੁਰਪੁਰਬ ਤੇ ਹੋਰ ਧਾਰਮਿਕ ਤਿਉਹਾ ਮੂਲ ਕੈਲੰਡਰ ਦੇ ਅਨੁਸਾਰ ਹੀ ਮਨਾਏ ਜਾਣਗੇ।
ਉੱਥੇ ਹੀ, ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਜੱਥੇ ਭੇਜਣ ਦੀ ਤਿਆਰੀ ਕਰ ਰਹੀ ਹੈ। ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੰਗਤਾਂ ਦੀ ਸਹੂਲਤ ਤੇ ਪੰਥਕ ਏਕਤਾ ਨੂੰ ਧਿਆਨ ਚ ਰੱਖਦੇ ਹੋਏ ਉਹ ਨਵੇਂ ਸੋਧੇ ਹੋਏ ਕੈਲੰਡਰ ਦੀ ਤਾਰੀਖਾਂ ਨੂੰ ਹੀ ਮੰਨਣਗੇ।
ਪਾਕਿਸਤਾਨ ਸਰਕਾਰ ਵੱਲੋਂ ਇਹ ਫੈਸਲਾ ਆਉਣ ਤੋਂ ਬਾਅਦ ਹੁਣ ਕੈਲੰਡਰ ਸੰਬੰਧੀ ਚਰਚਾ ਇੱਕ ਵਾਰ ਫਿਰ ਸਿੱਖ ਜਥੇਬੰਦੀਆਂ ਚ ਚਰਚਾ ਦਾ ਵਿਸ਼ਾ ਬਣ ਗਈ ਹੈ। ਪਾਕਿਸਤਾਨ ‘ਚ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਤਿਉਹਾਰ ਮਨਾਏ ਜਾਂਦੇ ਹਨ, ਜਦਕਿ ਭਾਰਤ ‘ਚ ਐਸਜੀਪੀਸੀ ਵੱਲੋਂ ਜਾਰੀ ਕੀਤੇ ਗਏ ਸੋਧੇ ਹੋਏ ਕੈਲੰਡਰ ਅਨੁਸਾਰ ਤਿਉਹਾਰ ਮਨਾਏ ਜਾਂਦੇ ਹਨ।
ਪਾਕਿਸਤਾਨ ਵੱਲੋਂ ਕੀਤੀ ਗਈ ਇਸ ਅਪੀਲ ਤੋਂ ਬਾਅਦ ਹੁਣ ਭਾਰਤ ਤੋਂ ਜਾਣ ਵਾਲੇ ਜੱਥੇ ਤੇ ਫਿਰ ਦੁਚਿੱਤੀ ਪੈਦਾ ਹੋ ਗਈ ਹੈ। ਸਿੱਖ ਜੱਥੇ ਇਹ ਸੋਚ ਰਹੇ ਹਨ ਕਿ ਉਨ੍ਹਾਂ ਦੀ ਯਾਤਰਾ ਕਿਸ ਕੈਲੰਡਰ ਦੇ ਅਨੁਸਾਰ ਹੋਵੇਗੀ। ਹਾਲਾਂਕਿ, ਐਸਜੀਪੀ ਨੇ ਭਰੋਸਾ ਦਿੱਤਾ ਹੈ ਕਿ ਇਹ ਸਾਰਾ ਮਾਮਲਾ ਗੱਲਬਾਤ ਰਾਹੀਂ ਸੁਲਝਾ ਲਿਆ ਜਾਵੇਗਾ ਤੇ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਹੀਂ ਹੋਣ ਦਿੱਤੀ ਜਾਵੇਗੀ। ਐਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਸਿੱਖਾਂ ਦਾ ਗੁਰੂ ਅਸਥਾਨਾਂ ਪ੍ਰਤੀ ਪਿਆਰ ਤੇ ਸਨਮਾਨ ਹੈ। ਕੈਲੰਡਰ ਸਬੰਧੀ ਕਾਫੀ ਲੰਬੇ ਸਮੇਂ ਤੋਂ ਵਿਵਾਦ ਰਿਹਾ ਹੈ। ਉਹ ਪਾਕਿਸਤਾਨ ਸਰਕਾਰ ਨਾਲ ਇਸ ਮੁੱਦੇ ਤੇ ਗੱਲ ਕਰਨਗੇ ਤੇ ਗੱਲਬਾਤ ਰਾਹੀਂ ਕੋਈ ਫੈਸਲਾ ਜ਼ਰੂਰ ਨਿਕਲ ਕੇ ਸਾਹਮਣੇ ਆਵੇਗਾ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments