ਦਸੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਇੱਕ ਵਿਅਕਤੀ ਗੁਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਕੋਲ ਜਥੇਦਾਰ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ।
ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੇਵਾਵਾਂ ਖਤਮ ਕੀਤੀਆਂ ਗਈਆਂ ਹਨ। ਆਰਜੀ ਤੌਰ ‘ਤੇ ਗਿਆਨੀ ਜਗਤਾਰ ਸਿੰਘ ਨੂੰ ਸੇਵਾਵਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਖਿਲਾਫ਼ ਪਹਿਲਾਂ ਤੋਂ ਜਾਂਚ ਚੱਲ ਰਹੀ ਸੀ। ਅੱਜ ਹੋਈ ਅੰਤਰਿਮ ਕਮੇਟੀ ਦੀ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।
ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੀ ਜਾਂਚ ਕਰ ਰਹੀ ਕਮੇਟੀ ਦੀ ਰਿਪੋਰਟ ਨੂੰ ਸਵੀਕਾਰ ਕਰ ਲਿਆ ਗਿਆ ਹੈ। ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਵੀ ਇਸ ਫੈਸਲੇ ਦਾ ਵਿਰੋਧ ਕੀਤਾ, ਪਰ ਫੈਸਲਾ ਬਹੁਮਤ ਨਾਲ ਲਿਆ ਗਿਆ।
ਕਮੇਟੀ ਕਰ ਰਹੀ ਸੀ ਮਾਮਲੇ ਦੀ ਜਾਂਚ
ਦਸੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਇੱਕ ਵਿਅਕਤੀ ਗੁਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਕੋਲ ਜਥੇਦਾਰ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਉਸ ਦਾ ਦਾਅਵਾ ਸੀ ਕਿ ਉਸ ਦਾ ਵਿਆਹ ਜਥੇਦਾਰ ਦੀ ਸਾਲੀ ਨਾਲ ਹੋਇਆ ਸੀ। ਉਸ ਦੇ ਇਲਜ਼ਾਮ ਸਨ ਕਿ ਜਥੇਦਾਰ ਨੇ ਉਨ੍ਹਾਂ ਦੀ ਵਿਆਹੁਤਾ ਜ਼ਿੰਦਗੀ ‘ਚ ਦਖ਼ਲ ਦਿੱਤਾ ਤੇ ਉਸਦੀ ਪਤਨੀ ਨੂੰ ਵਰਗਲਾਇਆ ਹੈ। ਇਸ ਕਾਰਨ ਉਨ੍ਹਾਂ ਦਾ ਤਲਾਕ ਹੋਇਆ ਹੈ।
ਨਾਲ ਹੀ ਦਾਅਵਾ ਕੀਤਾ ਸੀ ਕਿ ਜਥੇਦਾਰ ਨੇ ਤੰਗ ਪ੍ਰੇਸ਼ਾਨ ਕਰਨ ਲਈ ਆਪਣੇ ਪ੍ਰਭਾਵ ਦੀ ਵੀ ਵਰਤੋਂ ਕੀਤੀ ਹੈ। ਜਥੇਦਾਰ ਨੇ ਹੀ ਉਸ ਨੂੰ ਅਦਾਲਤੀ ਮਾਮਲਿਆਂ ਚ ਉਲਝਾਇਆ ਹੈ। ਉਸ ਨੇ ਇਹ ਵੀ ਕਿਹਾ ਕਿ ਇਲਜ਼ਾਮ ਲਗਾਇਆ ਕਿ ਉਹ ਐਸਜੀਪੀਸੀ ਦਾ ਕਰਮਚਾਰੀ ਸੀ, ਪਰ ਉਨ੍ਹਾਂ ਦੀ ਨੌਕਰੀ ਚਲੀ ਗਈ। ਇਸ ਦੇ ਕਾਰਨ ਉਹ ਡਿਪਰੈਸ਼ਨ ‘ਚ ਚਲਾ ਗਿਆ ਹੈ।