Thursday, October 15, 2026
Google search engine
HomeDeshJhota murder case: ਹਿਰਾਸਤ ਵਿੱਚ ਮੁਲਜ਼ਮ ਅਸ਼ਵਨੀ ਦੀ ਪਤਨੀ, ਮਾਨਸਾ ਦੀ SHO...

Jhota murder case: ਹਿਰਾਸਤ ਵਿੱਚ ਮੁਲਜ਼ਮ ਅਸ਼ਵਨੀ ਦੀ ਪਤਨੀ, ਮਾਨਸਾ ਦੀ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮੁਲਜ਼ਮ ਅਸ਼ਵਨੀ ਦੀ ਪਤਨੀ ਹਿਰਾਸਤ ‘ਚ

ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮਾਮਲੇ ‘ਚ ਮਾਨਸਾ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਥਾਣਾ ਸਿਟੀ-2 ਦੀ ਮਹਿਲਾ ਐੱਸਐੱਚਓ ਬੇਅੰਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਹੁਕਮ ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਵੱਲੋਂ ਜਾਰੀ ਕੀਤੇ ਗਏ ਹਨ। ਮੁਅੱਤਲੀ ਤੋਂ ਬਾਅਦ ਉਨ੍ਹਾਂ ਨੂੰ ਪੁਲਿਸ ਲਾਈਨ ‘ਚ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਨਾਲ ਹੀ ਡੀਐਸਪੀ ਹਰਜਿੰਦਰ ਸਿੰਘ ਗਿੱਲ ਖਿਲਾਫ਼ ਵੀ ਐਕਸ਼ਨ ਦੀ ਤਿਆਰੀ ਹੈ। ਜਾਣਕਾਰੀ ਅਨੁਸਾਰ, ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਵੱਲੋਂ ਇਲਜ਼ਾਮ ਲਗਾਇਆ ਗਿਆ ਸੀ ਕਿ ਉਨ੍ਹਾਂ ਦੇ ਪੁੱਤਰ ਵੱਲੋਂ ਕਈ ਵਾਰ ਸ਼ਿਕਾਇਤਾਂ ਦਰਜ ਕਰਵਾਉਣ ਤੇ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਦੇਣ ਦੇ ਬਾਵਜੂਦ ਪੁਲਿਸ ਵੱਲੋਂ ਲੋੜੀਂਦੀ ਕਾਰਵਾਈ ਨਹੀਂ ਕੀਤੀ ਗਈ।

ਇਸ ਮਾਮਲੇ ਨੂੰ ਲੈ ਕੇ ਡੀਆਈਜੀ ਹਰਜੀਤ ਸਿੰਘ ਨੇ ਵੀ ਕਿਹਾ ਸੀ ਕਿ ਜਾਂਚ ਦੌਰਾਨ ਜੇਕਰ ਕੋਈ ਪੁਲਿਸ ਅਧਿਕਾਰੀ ਜਾਂ ਕਰਮਚਾਰੀ ਲਾਪਰਵਾਹੀ ਦਾ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।
ਹੁਣ ਐੱਸਐੱਸਪੀ ਵੈਭਵ ਚੌਧਰੀ ਵੱਲੋਂ ਥਾਣਾ ਸਿਟੀ-2 ਦੀ ਮਹਿਲਾ ਐੱਸਐੱਚਓ ਬੇਅੰਤ ਕੌਰ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਕਾਰਵਾਈ ਨੂੰ ਝੋਟਾ ਕਤਲ ਕਾਂਡ ਨਾਲ ਜੁੜੇ ਮਾਮਲੇ ‘ਚ ਪੁਲਿਸ ਦੀ ਜਵਾਬਦੇਹੀ ਤੈਅ ਕਰਨ ਵੱਲ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
ਪੁਲਿਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਅਸ਼ਵਨੀ ਦੀ ਪਤਨੀ ਨੀਲਮ ਰਾਣੀ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ। ਉਸਤੇ ਆਰੋਪ ਹੈ ਕਿ ਉਸਨੇ ਅਸ਼ਵਨੀ ਨੂੰ ਭਜਾਉਣ ਵਿੱਚ ਮਦਦ ਕੀਤੀ ਸੀ। ਅਸ਼ਵਨੀ ਕੁਮਾਰ ਵਾਰਦਾਤ ਨੂੰ ਅੰਜਾਮ ਦੇਣ ਦੇ ਤੁਰੰਤ ਬਾਅਦ ਫਰਾਰ ਹੋ ਗਿਆ ਸੀ ਅਤੇ ਅਗਲੇ ਦਿਨ ਉਸਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

ਪੰਜਾਬ ਬੰਦ ਦਾ ਸੱਦਾ

ਝੋਟਾ ਦੇ ਕਤਲ ਦੇ ਵਿਰੋਧ ਵਿੱਚ ਅੱਜ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਲੁਧਿਆਣਾ, ਪਠਾਨਕੋਟ, ਗੁਰਦਾਸਪੁਰ, ਬਠਿੰਡਾ, ਮਾਨਸਾ ਅਤੇ ਜਲੰਧਰ ਵਿੱਚ ਪ੍ਰਾਈਵੇਟ ਸਕੂਲ ਅਤੇ ਕਾਲਜ ਬੰਦ ਹਨ। ਹਾਲਾਂਕਿ, ਸਰਕਾਰੀ ਸਕੂਲ ਬੰਦ ਨਹੀਂ ਹਨ, ਪਰ ਵਿਦਿਆਰਥੀ ਸਕੂਲਾਂ ਵਿੱਚ ਨਹੀਂ ਗਏ ਹਨ।ਸਾਰੇ ਜ਼ਿਲ੍ਹਿਆਂ ਵਿੱਚ ਬਾਜ਼ਾਰ ਬੰਦ ਹਨ। ਸਿੱਧੂਪੁਰ ਕਿਸਾਨ ਸੰਗਠਨ ਨੇ ਬਠਿੰਡਾ-ਚੰਡੀਗੜ੍ਹ ਹਾਈਵੇਅ ਜਾਮ ਕਰ ਦਿੱਤਾ। ਪੁਲਿਸ ਨੇ ਬਠਿੰਡਾ ਅਤੇ ਫਰੀਦਕੋਟ ਵਿੱਚ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।
ਬੰਦ ਦੀ ਕਾਲ ਦੇ ਮੱਦੇਨਜ਼ਰ ਵੱਖ-ਵੱਖ ਜਿਲ੍ਹਿਆਂ ਦੇ ਇਲਾਕਿਆਂ ‘ਚ ਦੁਕਾਨਾਂ ਬੰਦ ਦਿਖਾਈ ਦਿੱਤੀਆਂ। ਬਾਜ਼ਾਰਾਂ ‘ਚ ਗਾਹਕਾਂ ਦੀ ਆਵਾਜਾਈ ਘੱਟ ਰਹੀ ਤੇ ਕਈ ਥਾਵਾਂ ਤੇ ਸੁੰਨ ਪਸਰੀ ਰਹੀ। ਬੰਦ ਦੌਰਾਨ ਸਾਹਮਣੇ ਆਈਆਂ ਤਸਵੀਰਾਂ ‘ਚ ਸ਼ਹਿਰ ਦੇ ਬਾਜ਼ਾਰ ਆਮ ਦਿਨਾਂ ਦੇ ਮੁਕਾਬਲੇ ਸ਼ਾਂਤ ਦਿਖਾਈ ਦਿੱਤੇ।ਬੰਦ ਦੇ ਸੱਦੇ ਦੌਰਾਨ ਦੁਕਾਨਦਾਰਾਂ ਵੱਲੋਂ ਵੀ ਸਹਿਯੋਗ ਦਿੱਤੇ ਜਾਣ ਦੀ ਗੱਲ ਸਾਹਮਣੇ ਆਈ। ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਜਥੇਬੰਦੀਆਂ ਅਤੇ ਕਿਸਾਨਾਂ ਵੱਲੋਂ ਇਹ ਬੰਦ ਦੀ ਕਾਲ ਦਿੱਤੀ ਗਈ ਸੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments