Saturday, October 24, 2026
Google search engine
HomeDeshKangana Ranaut ਦੀ ਅੱਜ ਮੁੜ ਬਠਿੰਡੇ ਕੋਰਟ ‘ਚ ਪੇਸ਼ੀ, ਅਦਾਲਤ ਨੇ ਵਿਅਕਤੀਗਤ...

Kangana Ranaut ਦੀ ਅੱਜ ਮੁੜ ਬਠਿੰਡੇ ਕੋਰਟ ‘ਚ ਪੇਸ਼ੀ, ਅਦਾਲਤ ਨੇ ਵਿਅਕਤੀਗਤ ਤੌਰ ‘ਤੇ ਪੇਸ਼ ਹੋਣ ਲਈ ਕਿਹਾ

ਕੋਰਟ ਨੇ ਕੰਗਨਾ ਰਣੌਤ ਨੂੰ ਅੱਜ ਯਾਨੀ 15 ਜਨਵਰੀ ਨੂੰ ਵਿਅਕਤੀਗਤ ਤੌਰ ‘ਤੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਸਨ।

ਭਾਜਪਾ ਦੀ ਸਾਂਸਦ ਤੇ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਨੂੰ ਅੱਜ ਬਠਿੰਡਾ ਕੋਰਟ ‘ਚ ਪੇਸ਼ ਹੋਣਾ ਹੈ। ਉਨ੍ਹਾਂ ਨੇ ਕੋਰਟ ‘ਚ ਵਿਅਕਤੀਗਤ ਤੌਰ ‘ਤੇ ਪੇਸ਼ ਹੋਣ ਤੋਂ ਛੋਟ ਲਈ ਅਰਜ਼ੀ ਦਾਇਰ ਕੀਤੀ ਸੀ। ਪਿਛਲੀ ਸੁਣਵਾਈ ਦੌਰਾਨ ਮਾਣਹਾਣੀ ਦਾ ਕੇਸ ਦਰਜ ਕਰਨ ਵਾਲੀ ਬੇਬੇ ਮਹਿੰਦਰ ਕੌਰ ਦੇ ਵਕੀਲ ਰਘਬੀਰ ਸਿੰਘ ਨੇ ਦੱਸਿਆ ਸੀ ਕਿ ਕੰਗਨਾ ਰਣੌਤ ਦੇ ਵਕੀਲ ਨੇ ਕੋਰਟ ‘ਚ ਪੇਸ਼ ਹੋਣ ਲਈ ਹਾਜ਼ਰੀ ‘ਚ ਛੋਟ ਮੰਗੀ ਸੀ।
ਹਾਲਾਂਕਿ, ਕੋਰਟ ਨੇ ਕੰਗਨਾ ਰਣੌਤ ਨੂੰ ਅੱਜ ਯਾਨੀ 15 ਜਨਵਰੀ ਨੂੰ ਵਿਅਕਤੀਗਤ ਤੌਰ ‘ਤੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਸਨ। ਹਾਲ ਹੀ ‘ਚ ਕੰਗਨਾ ਰਣੌਤ ਨੇ ਸੁਪਰੀਮ ਕੋਰਟ ‘ਚ ਇਸ ਮਾਮਲੇ ਨੂੰ ਖ਼ਤਮ ਕਰਨ ਦੀ ਅਪੀਲ ਕੀਤੀ ਸੀ, ਕੋਰਟ ਨੇ ਉਨ੍ਹਾਂ ਦੀ ਅਰਜ਼ੀ ਨੂੰ ਸਵੀਕਾਰ ਨਹੀਂ ਕੀਤਾ ਸੀ।

ਕੀ ਹੈ ਪੂਰਾ ਮਾਮਲਾ?

ਇਹ ਘਟਨਾ 2021 ਦੀ ਹੈ, ਜੋ ਕਿ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵਾਪਰੀ ਸੀ। ਕੰਗਨਾ ਰਣੌਤ ਨੇ ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ 87 ਸਾਲਾ ਕਿਸਾਨ ਮਹਿੰਦਰ ਕੌਰ ਬਾਰੇ ਟਵੀਟ ਕੀਤਾ ਸੀ। ਕੰਗਨਾ ਰਣੌਤ ਨੇ ਧਰਨੇ ‘ਚ ਬੈਠੀ ਮਹਿੰਦਰ ਕੌਰ ‘ਤੇ ਟਵੀਟ ਕਰਦੇ ਹੋਏ ਟਿੱਪਣੀ ਕੀਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਇਹ ਮਹਿਲਾਵਾਂ 100-100 ਰੁਪਏ ਦੀ ਦਿਹਾੜੀ ਲੈ ਕੇ ਧਰਨੇ ‘ਤੇ ਬੈਠਦੀਆਂ ਹਨ।
ਕੰਗਨਾ ਨਹੀਂ ਮਹਿੰਦਰ ਕੌਰ ਬਾਰੇ ਲਿਖਿਆ ਸੀ, ਇਹ ਉਹੀ ਦਾਦੀ ਹੈ, ਜਿਸ ਨੂੰ ਟਾਈਮ ਮੈਗਜ਼ਿਨ ਨੇ ਪਾਵਰਫੁੱਲ ਮਹਿਲਾ ਹੋਣ ‘ਤੇ ਫੀਚਰ ਕੀਤਾ ਸੀ। ਉਹ 100 ਰੁਪਏ ‘ਚ ਉਪਲੱਬਧ ਹੈ। ਪਾਕਿਸਤਾਨੀ ਪੱਤਰਕਾਰਾਂ ਨੇ ਭਾਰਤ ਦੇ ਲਈ ਸ਼ਰਮਨਾਕ ਤਰੀਕੇ ਨਾਲ ਇੰਟਰਨੈਸ਼ਨਲ ਪੀਆਰ ਨੂੰ ਹਾਈਜੈਕ ਕਰ ਲਿਆ ਹੈ। ਸਾਨੂੰ ਇੰਟਰਨੈਸ਼ਲ ਲੈਵਲ ‘ਤੇ ਬੋਲਣ ਲਈ ਆਪਣੇ ਹੀ ਲੋਕਾਂ ਦੀ ਜ਼ਰੂਰਤ ਹੈ।

ਕੰਗਨਾ ਰਣੌਤ ਨੇ ਮੰਗੀ ਸੀ ਮੁਆਫ਼ੀ

ਕੰਗਨਾ ਰਣੌਤ ਨੇ ਇੱਕ ਸੁਣਵਾਈ ਦੌਰਾਨ ਮਹਿਲਾ ਕਿਸਾਨਾਂ ਬਾਰੇ ਆਪਣੇ ਟਵੀਟ ਲਈ ਅਦਾਲਤ ‘ਚ ਮੁਆਫ਼ੀ ਮੰਗੀ ਸੀ। ਆਪਣੀ ਪੇਸ਼ੀ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ, ਉਨ੍ਹਾਂ ਨੇ ਕਿਹਾ, ਇੱਕ ਗਲਤਫਹਿਮੀ ਸੀ। ਮੈਂ ਆਪਣੀ ਮਾਂ ਨੂੰ ਸੁਨੇਹਾ ਭੇਜਿਆ ਹੈ ਕਿ ਉਹ ਗਲਤਫਹਿਮੀ ਦਾ ਸ਼ਿਕਾਰ ਹੋਈ ਹੈ। ਮੇਰਾ ਅਜਿਹਾ ਕਰਨ ਦਾ ਕੋਈ ਇਰਾਦਾ ਨਹੀਂ ਸੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments