Monday, June 1, 2026
Google search engine
HomeDeshKewal Singh Dhillon ਬਣੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ

Kewal Singh Dhillon ਬਣੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ

ਭਾਰਤੀ ਜਨਤਾ ਪਾਰਟੀ ਦੀ Punjab ਯੂਨਿਟ ‘ਚ ਵੱਡਾ ਫੇਰਬਦਲ ਕੀਤਾ ਹੈ।

ਭਾਰਤੀ ਜਨਤਾ ਪਾਰਟੀ ਦੀ Punjab Unit ‘ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਉਨ੍ਹਾਂ ਦੀ ਨਿਯੁਕਤੀ ਕੀਤੀ ਹੈ। ਉਹ ਸੀਨੀਅਰ ਆਗੂ ਸੁਨੀਲ ਜਾਖੜ ਦੀ ਜਗ੍ਹਾ ਲੈਣਗੇ, ਜੋ ਪਿਛਲੇ ਤਿੰਨ ਸਾਲਾਂ ਤੋਂ ਇਹ ਅਹੁਦਾ ਸੰਭਾਲ ਰਹੇ ਸਨ। ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਤੇ ਸਿੱਖ ਰਾਜਨੀਤੀ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ।

Kewal Singh Dhillon ਨੇ ਇਸ ਮੌਕੇ ‘ਤੇ ਕਿਹਾ ਕਿ ਉਨ੍ਹਾਂ ਨੂੰ ਵੀ ਇਸ ਗੱਲ ਦੀ ਜਾਣਕਾਰੀ ਮੀਡੀਆ ਤੋਂ ਮਿਲੀ ਹੈ। ਉਨ੍ਹਾਂ ਕਿਹਾ ਕਿ ਉਹ ਸਵੇਰ ਤੋਂ ਹੀ ਪਾਰਟੀ ਦੇ ਕੰਮਾਂ ‘ਚ ਲੱਗੇ ਹੋਏ ਸਨ। ਪਾਰਟੀ ਨੇ ਜੋ ਵੀ ਜ਼ਿੰਮੇਵਾਰੀ ਦਿੱਤੀ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਤੇ ਪੰਜਾਬ ਨੂੰ ਵਿਕਾਸ ਮੁਹਰੀ ਬਣਾਉਣਗੇ। ਢਿੱਲੋਂ ਨੇ ਦਾਅਵਾ ਕੀਤਾ ਕਿ 2027 ‘ਚ ਪੰਜਾਬ ‘ਚ ਕਮਲ ਦਾ ਫੁੱਲ ਖਿੜੇਗਾ ਤੇ ਭਾਜਪਾ ਸਰਕਾਰ ਬਣਾਵੇਗੀ।

Bengal ਤੋਂ ਬਾਅਦ ਹੁਣ Punjab ਦੀ ਵਾਰੀ: Dhillon

Kewal Singh Dhillon ਨੇ ਕਿਹਾ ਪੂਰੀ ਭਾਜਪਾ ਇਕਜੁੱਟ ਹੈ ਤੇ ਜਲਦੀ ਹੀ ਇੱਕ ਮੀਟਿੰਗ ਕੀਤੀ ਜਾਵੇਗੀ। ਪਾਰਟੀ ਦਾ ਜੋ ਵੀ ਹੁਕਮ ਹੋਵੇਗਾ, ਉਸ ਦੀ ਉਹ ਪਾਲਣਾ ਕਰਨਗੇ। ਉਨ੍ਹਾਂ ਕਿਹਾ ਕਿ ਹੁਣ ਪੰਛਮੀ ਬੰਗਾਲ ਤੋਂ ਬਾਅਦ ਪੰਜਾਬ ਦੀ ਵਾਰੀ ਹੈ।

ਜੱਟ ਸਿੱਖ ਤੇ ਪੰਜਾਬ ਦੀ ਰਾਜਨੀਤੀ ਦੇ ਸਵਾਲ ‘ਤੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਗੁਰੂ-ਪੀਰਾਂ ਤੇ ਪੈਗੰਬਰਾਂ ਦੀ ਧਰਤੀ ਹੈ। ਪੰਜਾਬ ‘ਚ ਭਾਈਚਾਰਕ ਸਾਂਝ ਹੈ।

ਅਸੀਂ ਸਾਰੇ ਇਕੱਠੇ ਹਾਂ, ਚਾਹੇ ਕੋਈ ਹਿੰਦੂ ਹੋਵੇ ਜਾਂ ਸਿੱਖ। ਪੰਜਾਬ ਅੱਤਵਾਦ ਦੇ ਦੌਰ ‘ਚ ਵੀ ਸੱਭਿਆਚਾਰ ਤੇ ਭਾਈਚਾਰਕ ਤੌਰ ‘ਚ ਹਮੇਸ਼ਾ ਇਕੱਠਾ ਰਿਹਾ।
Punjab ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਿਸੇ ਪਾਰਟੀ ਨਾਲ ਗਠਜੋੜ ‘ਤੇ ਉਨ੍ਹਾਂ ਨੇ ਕਿਹਾ ਕਿ ਅਜੇ ਹੁਣ ਹੀ ਉਨ੍ਹਾਂ ਨੂੰ ਪਾਰਟੀ ਨੇ ਇਹ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਨੇ ਪੰਜਾਬ ਭਾਜਪਾ ਪ੍ਰਧਾਨ ਦਾ ਅਹੁਦਾ ਸੰਭਾਲਦੇ ਹੋਏ ਖੁਸ਼ੀ ਜ਼ਾਹਰ ਕੀਤੀ ਤੇ ਪਾਰਟੀ ਦਾ ਧੰਨਵਾਦ ਕੀਤਾ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments