Saturday, April 19, 2025
Google search engine
HomeDeshPAU ‘ਚ ਕਿਸਾਨ ਮੇਲੇ ਦੀ ਸ਼ੁਰੂਆਤ: Dr. Khush ਵੱਲੋਂ ਉਦਘਾਟਨ, ਕਿਹਾ- ਖੇਤੀ...

PAU ‘ਚ ਕਿਸਾਨ ਮੇਲੇ ਦੀ ਸ਼ੁਰੂਆਤ: Dr. Khush ਵੱਲੋਂ ਉਦਘਾਟਨ, ਕਿਹਾ- ਖੇਤੀ ਖਰਚੇ ਘਟਾਉਣ ‘ਤੇ ਦਿੱਤਾ ਜਾ ਰਿਹਾ ਜ਼ੋਰ

ਲੁਧਿਆਣਾ ਵਿੱਚ 21 ਅਤੇ 22 ਮਾਰਚ ਨੂੰ ਦੋ ਦਿਨ ਕਿਸਾਨ ਮੇਲਾ ਕਰਾਵਇਆ ਜਾ ਰਿਹਾ ਹੈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿੱਚ ਦੋ ਦਿਨੀਂ ਕਿਸਾਨ ਮੇਲੇ ਦੀ ਅੱਜ ਤੋਂ ਸ਼ੁਰੂਆਤ ਹੋ ਚੁੱਕੀ ਹੈ। 21 ਅਤੇ 22 ਮਾਰਚ ਨੂੰ ਦੋ ਦਿਨ ਕਿਸਾਨ ਮੇਲਾ ਹੋਵੇਗਾ। ਜਿਸ ਵਿੱਚ ਦੇਸ਼ ਭਰ ਤੋਂ ਕਿਸਾਨ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ। ਕਿਸਾਨ ਮੇਲੇ ਦਾ ਉਦਘਾਟਨ ਝੋਨੇ ਦੀਆਂ ਦਰਜਨਾਂ ਕਿਸਮਾਂ ਦੇਣ ਵਾਲੇ ਡਾਕਟਰ ਖੁਸ਼ ਵੱਲੋਂ ਕੀਤਾ ਗਿਆ। ਉਨ੍ਹਾਂ ਦੇ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾਕਟਰ ਸਤਬੀਰ ਗੋਸਲ ਮੌਜੂਦ ਰਹੇ।
ਇਸ ਮੌਕੇ ਕਿਸਾਨ ਮੇਲੇ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਡਾਕਟਰ ਖੁਸ਼ ਨੇ ਕਿਹਾ ਕਿ ਕਿਸਾਨਾਂ ਨੂੰ ਅੱਗੇ ਵਧਣ ਲਈ ਖੇਤੀਬਾੜੀ ਦੇ ਵਿੱਚ ਨਵੀਂ ਤਕਨੀਕਾਂ ਬਾਰੇ ਜਾਣਕਾਰੀ ਲੈਣ ਲਈ ਕਿਸਾਨ ਮੇਲੇ ਕਾਫੀ ਕਾਰਗਰ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਨਵੀਆਂ ਕਿਸਮਾਂ ਨਵੀਆਂ ਖਾਧਾ ਬਾਰੇ ਦੁਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।

ਝੋਨੇ ਦੀ ਨਵੀਂ ਕਿਸਮ ਪੀਆਰ 132 ਕੀਤੀ ਗਈ ਪੇਸ਼

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾਕਟਰ ਸਤਬੀਰ ਗੋਸਲ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਇਸ ਵਾਰ ਝੋਨੇ ਦੀ ਨਵੀਂ ਕਿਸਮ ਪੀਆਰ 132 ਪੇਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਿਸਮ ਦੇ ਨਾਲ ਕਿਸਾਨਾਂ ਦੀ ਖਾਦ ਬਚੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਵਿੱਚ ਇੱਕ ਚੌਥਾਈ ਘੱਟ ਖਾਦ ਦਾ ਇਸਤੇਮਾਲ ਹੁੰਦਾ ਹੈ।
ਇਸ ਨਾਲ ਕਿਸਾਨਾਂ ਨੂੰ ਕਾਫੀ ਫਾਇਦਾ ਹੋਵੇਗਾ। ਇਸ ਦੌਰਾਨ ਵਿਦੇਸ਼ ਤੋਂ ਆਏ ਹੋਏ ਡਰਾਈ ਫਰੂਟ ਕਿੰਗ ਜੋ ਕਿ ਹਜ਼ਾਰਾਂ ਏਕੜ ਦੇ ਵਿੱਚ ਖੇਤੀ ਕਰਦੇ ਹਨ। ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਕਿਸਾਨ ਮੇਲਿਆਂ ਤੋਂ ਕਾਫੀ ਕੁਝ ਸਿਖਣ ਨੂੰ ਮਿਲਦਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਫਸਲੀ ਵਿਭਿੰਨਤਾ ਤਾਂ ਹੀ ਅਪਨਾਉਣਗੇ ਜੇਕਰ ਉਨ੍ਹਾਂ ਨੂੰ ਹੋਰਨਾ ਫਸਲਾਂ ਦੇ ਵਿੱਚੋਂ ਕੋਈ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਜੇਕਰ ਸਾਰੇ ਹੀ ਲੋਕ ਬਾਗਬਾਨੀ ਕਰਨ ਲੱਗ ਗਏ ਤਾਂ ਫਿਰ ਇਸ ਦਾ ਵੀ ਕੋਈ ਫਾਇਦਾ ਨਹੀਂ ਹੈ। ਕਿਸਾਨ ਉਹ ਹੀ ਫਸਲ ਲਾਉਂਦੇ ਹਨ ਜਿਸ ਵਿੱਚ ਉਨ੍ਹਾਂ ਨੂੰ ਕੋਈ ਫਾਇਦਾ ਮਿਲਦਾ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments