Friday, October 16, 2026
Google search engine
HomeDeshLakhimpur Kheri Incident ਦੀ 5ਵੀਂ ਬਰਸੀ: ਚੰਡੀਗੜ੍ਹ ‘ਚ ਕਿਸਾਨ-ਮਜ਼ਦੂਰ ਮੋਰਚਾ ਕੱਢੇਗਾ ਕੈਂਡਲ...

Lakhimpur Kheri Incident ਦੀ 5ਵੀਂ ਬਰਸੀ: ਚੰਡੀਗੜ੍ਹ ‘ਚ ਕਿਸਾਨ-ਮਜ਼ਦੂਰ ਮੋਰਚਾ ਕੱਢੇਗਾ ਕੈਂਡਲ ਮਾਰਚ; ਇਨਸਾਫ਼ ਲਈ ਗੂੰਜੇਗੀ ਆਵਾਜ਼

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ 3 ਅਕਤੂਬਰ 2021 ਨੂੰ ਵਾਪਰੇ ਖ਼ੂਨੀ ਅਤੇ ਦਰਦਨਾਕ ਕਾਂਡ ਨੂੰ ਅੱਜ ਪੂਰੇ ਪੰਜ ਸਾਲ ਮੁਕੰਮਲ ਹੋ ਗਏ ਹਨ।

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ 3 ਅਕਤੂਬਰ 2021 ਨੂੰ ਵਾਪਰੇ ਖ਼ੂਨੀ ਅਤੇ ਦਰਦਨਾਕ ਕਾਂਡ ਨੂੰ ਅੱਜ ਪੂਰੇ ਪੰਜ ਸਾਲ ਮੁਕੰਮਲ ਹੋ ਗਏ ਹਨ। ਇਸ ਪੰਜਵੀਂ ਬਰਸੀ ਦੇ ਮੌਕੇ ਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ਤਹਿਤ ਸਾਂਝੀਆਂ ਜਥੇਬੰਦੀਆਂ ਵੱਲੋਂ ਰਾਜਧਾਨੀ ਚੰਡੀਗੜ੍ਹ ਦੀ ਧਰਤੀ ਤੇ ਇੱਕ ਵਿਸ਼ਾਲ ਕੈਂਡਲ ਮਾਰਚ ਕੱਢਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸ਼ਾਂਤਮਈ ਕੈਂਡਲ ਮਾਰਚ ਅੱਜ ਸ਼ਾਮ 6 ਵਜੇ ਸੈਕਟਰ-35 ਸਥਿਤ ਕਿਸਾਨ ਭਵਨ ਤੋਂ ਸ਼ੁਰੂ ਹੋ ਕੇ ਮਟਕਾ ਚੌਂਕ ਤੱਕ ਪਹੁੰਚੇਗਾ। ਪ੍ਰਦਰਸ਼ਨ ਦੌਰਾਨ ਦੌਰਾਨ ਚਾਰ ਕਿਸਾਨ ਅਤੇ ਪੱਤਰਕਾਰ ਦੀ ਮੌਤ ਹੋ ਗਈ ਸੀ।
ਜ਼ਿਕਰਯੋਗ ਹੈ ਕਿ 3 ਅਕਤੂਬਰ 2021 ਨੂੰ ਲਖੀਮਪੁਰ ਖੀਰੀ ਦੇ ਤਿਕੁਨੀਆ ਖੇਤਰ ਵਿੱਚ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਰੋਸ ਜ਼ਾਹਰ ਕਰ ਰਹੇ ਕਿਸਾਨਾਂ ਉੱਪਰ ਗੱਡੀਆਂ ਚੜ੍ਹਾ ਦਿੱਤੀਆਂ ਗਈਆਂ ਸਨ। ਇਸ ਹਿਰਦੇਵੇਧਕ ਘਟਨਾ ਵਿੱਚ ਚਾਰ ਕਿਸਾਨਾਂ ਸਮੇਤ ਸਥਾਨਕ ਪੱਤਰਕਾਰ ਰਮਨ ਕਸ਼ਯਪ ਦੀ ਮੌਤ ਹੋ ਗਈ ਸੀ। ਲੰਮੀ ਜਾਂਚ ਪੜਤਾਲ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ ਵੱਲੋਂ ਕੇਂਦਰੀ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਸਮੇਤ ਕਈ ਹੋਰ ਨਾਮਜ਼ਦ ਮੁਲਜ਼ਮਾਂ ਵਿਰੁੱਧ ਕਤਲ ਸਮੇਤ ਸੰਗੀਨ ਧਾਰਾਵਾਂ ਤਹਿਤ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਜਾ ਚੁੱਕੀ ਹੈ ਅਤੇ ਇਹ ਸਮੁੱਚਾ ਮਾਮਲਾ ਇਸ ਵੇਲੇ ਨਿਆਂਇਕ ਕਾਰਵਾਈ ਅਧੀਨ ਵਿਚਾਰਧੀਨ ਹੈ।

ਸਖ਼ਤ ਸਜ਼ਾਵਾਂ ਦੇਣ ਦੀ ਮੰਗ

ਕਿਸਾਨ-ਮਜ਼ਦੂਰ ਮੋਰਚੇ ਦੇ ਆਗੂਆਂ ਨੇ ਪੁਰਜ਼ੋਰ ਮੰਗ ਕੀਤੀ ਹੈ ਕਿ ਲਖੀਮਪੁਰ ਖੀਰੀ ਹਿੰਸਾ ਦੇ ਦੋਸ਼ੀਆਂ ਵਿਰੁੱਧ ਚੱਲ ਰਹੇ ਅਦਾਲਤੀ ਟਰਾਇਲ ਨੂੰ ਬਿਨਾਂ ਕਿਸੇ ਦੇਰੀ ਦੇ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ। ਕਾਨੂੰਨ ਅਨੁਸਾਰ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿਵਾਈਆਂ ਜਾਣ ਤਾਂ ਜੋ ਪੀੜਤ ਪਰਿਵਾਰਾਂ ਨੂੰ ਪੰਜ ਸਾਲਾਂ ਦੇ ਲੰਮੇ ਇੰਤਜ਼ਾਰ ਮਗਰੋਂ ਸੱਚਾ ਇਨਸਾਫ਼ ਮਿਲ ਸਕੇ। ਇਸ ਸੰਦਰਭ ਵਿੱਚ ਹਾਲ ਹੀ ਦੌਰਾਨ ਸੁਪਰੀਮ ਕੋਰਟ ਵੱਲੋਂ ਵੀ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਅਹਿਮ ਦਖ਼ਲ ਦਿੱਤਾ ਗਿਆ ਹੈ। ਸੁਪਰੀਮ ਕੋਰਟ ਨੇ ਕੇਸ ਦੀ ਪੈਰਵੀ ਨਾਲ ਸਬੰਧਤ ਪਹਿਲੂਆਂ ਨੂੰ ਧਿਆਨ ਵਿੱਚ ਰੱਖਦਿਆਂ ਉੱਤਰ ਪ੍ਰਦੇਸ਼ ਸਰਕਾਰ ਨੂੰ ਮੌਜੂਦਾ ਸਰਕਾਰੀ ਵਕੀਲ ਬਦਲਣ ਦੇ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

ਸਰਕਾਰ ਆਪਣੇ ਪੁਰਾਣੇ ਵਾਅਦੇ ਪੂਰੀ ਤਰ੍ਹਾਂ ਲਾਗੂ ਕਰੇ: ਕਿਸਾਨ ਆਗੂ

ਕੈਂਡਲ ਮਾਰਚ ਦੌਰਾਨ ਮੋਰਚੇ ਵੱਲੋਂ ਇਹ ਅਹਿਮ ਮੁੱਦਾ ਵੀ ਚੁੱਕਿਆ ਜਾਵੇਗਾ ਕਿ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਵੱਲੋਂ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨਾਲ ਸਾਲ 2021 ਦੌਰਾਨ ਕੀਤੇ ਗਏ ਸਮਝੌਤੇ ਅਤੇ ਐਲਾਨਾਂ ਨੂੰ ਹਕੀਕੀ ਰੂਪ ਵਿੱਚ ਪੂਰਾ ਕੀਤਾ ਜਾਵੇ। ਘਟਨਾ ਤੋਂ ਤੁਰੰਤ ਬਾਅਦ ਪ੍ਰਸ਼ਾਸਨ ਤੇ ਕਿਸਾਨ ਆਗੂਆਂ ਦਰਮਿਆਨ ਹੋਏ ਸਮਝੌਤੇ ਤਹਿਤ ਮ੍ਰਿਤਕ ਚਾਰ ਕਿਸਾਨਾਂ ਦੇ ਵਾਰਸਾਂ ਨੂੰ 45-45 ਲੱਖ ਰੁਪਏ ਦਾ ਮੁਆਵਜ਼ਾ, ਹਰੇਕ ਪੀੜਤ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ, ਜ਼ਖ਼ਮੀਆਂ ਨੂੰ 10-10 ਲੱਖ ਰੁਪਏ ਦੀ ਵਿੱਤੀ ਇਮਦਾਦ ਦੇਣ ਸਮੇਤ ਉੱਚ-ਪੱਧਰੀ ਨਿਆਂਇਕ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ, ਜਿਨ੍ਹਾਂ ਵਿੱਚੋਂ ਕਈ ਸ਼ਰਤਾਂ ਅੱਜ ਵੀ ਅਧੂਰੀਆਂ ਹਨ।

ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਸੰਘਰਸ਼ ਜਾਰੀ ਰਹੇਗਾ

ਮੋਰਚੇ ਦੇ ਪ੍ਰਮੁੱਖ ਆਗੂਆਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀ ਸ਼ਹਾਦਤ ਨੂੰ ਮਹਿਜ਼ ਸਾਲਾਨਾ ਬਰਸੀਆਂ ਜਾਂ ਰਸਮੀ ਪ੍ਰੋਗਰਾਮਾਂ ਤੱਕ ਸੀਮਤ ਨਹੀਂ ਹੋਣ ਦਿੱਤਾ ਜਾਵੇਗਾ। ਜਿੰਨਾ ਚਿਰ ਪੀੜਤ ਪਰਿਵਾਰਾਂ ਨੂੰ ਮੁਕੰਮਲ ਨਿਆਂ ਨਹੀਂ ਮਿਲਦਾ ਅਤੇ ਸਰਕਾਰ ਵੱਲੋਂ ਤੈਅ ਕੀਤੇ ਵਾਅਦਿਆਂ ਤੇ ਅਮਲ ਨਹੀਂ ਹੁੰਦਾ, ਓਨਾ ਚਿਰ ਇਹ ਮਾਮਲਾ ਲੋਕਾਂ ਦੀ ਕਚਹਿਰੀ ਵਿੱਚ ਜ਼ੋਰ-ਸ਼ੋਰ ਨਾਲ ਉਠਾਇਆ ਜਾਂਦਾ ਰਹੇਗਾ।
ਅੱਜ ਸ਼ਾਮ ਹੋਣ ਵਾਲੇ ਇਸ ਕੈਂਡਲ ਮਾਰਚ ਵਿੱਚ ਪੰਜਾਬ ਅਤੇ ਹਰਿਆਣਾ ਦੀਆਂ ਸਮੂਹ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਦੇ ਸਿਰਕੱਢ ਆਗੂ, ਕਾਰਕੁਨ ਅਤੇ ਆਮ ਲੋਕ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਸ਼ਾਂਤਮਈ ਮਾਰਚ ਦੌਰਾਨ ਸ਼ਹੀਦਾਂ ਦੀ ਯਾਦ ਵਿੱਚ ਮੋਮਬੱਤੀਆਂ ਬਾਲ ਕੇ ਜਿੱਥੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ, ਉੱਥੇ ਹੀ ਹਕੂਮਤ ਖ਼ਿਲਾਫ਼ ਨਿਆਂ ਦੀ ਆਵਾਜ਼ ਨੂੰ ਇੱਕ ਵਾਰ ਫਿਰ ਗੂੰਜਵਾਂ ਰੂਪ ਦਿੱਤਾ ਜਾਵੇਗਾ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments