Tuesday, October 27, 2026
Google search engine
HomeCrimeਲੁਧਿਆਣਾ 'ਚ ਮਿਲੀ ਲੜਕੀ ਦੀ ਲਾਸ਼

ਲੁਧਿਆਣਾ ‘ਚ ਮਿਲੀ ਲੜਕੀ ਦੀ ਲਾਸ਼

ਲੁਧਿਆਣਾ ਦੇ ਲਾਡੋਵਾਲ ਵਿੱਚ ਇੱਕ ਲੜਕੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਇਹ ਲਾਸ਼ ਬੁਰੀ ਤਰ੍ਹਾਂ ਨਾਲ ਸੜੀ ਹੋਈ ਅਤੇ ਅੱਧ ਨਗਨ ਹਾਲਤ ਵਿੱਚ ਮਿਲੀ ਹੈ। ਲਾਡੋਵਾਲ ਤੋਂ ਸਾਊਥ ਸਿਟੀ ਨੂੰ ਜਾਂਦੇ ਸਮੇਂ ਰਸਤੇ ਵਿੱਚ ਲੜਕੀ ਦੀ ਲਾਸ਼ ਨੂੰ ਇੱਕ ਚਾਦਰ ‘ਚ ਲਪੇਟ ਕੇ ਸੁੱਟਿਆ ਹੋਇਆ ਸੀ। ਜਿਸ ਨੂੰ ਇਲਾਕੇ ਦੇ ਲੋਕਾਂ ਨੇ ਦੇਖਿਆ ‘ਤੇ ਪੁਲਿਸ ਨੂੰ ਸੂਚੀਤ ਕੀਤਾ। ਸ਼ੁਰੂਆਤੀ ਜਾਂਚ ਮੁਤਾਬਕ ਲੜਕੀ ਦੀ ਉਮਰ 25 ਸਾਲ ਲੱਗ ਰਹੀ ਹੈ। ਚਿਹਰਾ ਬੁਰੀ ਤਰ੍ਹਾਂ ਨਾਲ ਝੁਲਸਿਆ ਹੋਣ ਕਰਕੇ ਲੜਕੀ ਦੀ ਪਛਾਣ ਨਹੀਂ ਹੋ ਪਾ ਰਹੀ। ਲਾਸ਼ ਦੇ ਸਰੀਰ ‘ਤੇ ਸਿਰਫ਼ ਅੰਡਰਗਾਰਮੈਂਟ ਹਨ। ਜਦੋਂ ਸੜਕ ਤੋਂ ਲੰਘ ਰਹੇ ਇੱਕ ਰਾਹਗੀਰ ਨੇ ਔਰਤ ਨੂੰ ਚਾਦਰ ਵਿੱਚ ਲਪੇਟਿਆ ਹੋਇਆ ਦੇਖਿਆ ਤਾਂ ਉਸ ਨੇ ਤੁਰੰਤ ਨੇੜਲੇ ਪਿੰਡ ਬੱਗਾ ਕਲਾਂ ਦੇ ਸਰਪੰਚ ਨੂੰ ਸੂਚਨਾ ਦਿੱਤੀ। ਆਸਪਾਸ ਦੇ ਲੋਕ ਮੌਕੇ ‘ਤੇ ਇਕੱਠੇ ਹੋ ਗਏ। ਇਸ ਮਗਰੋਂ ਥਾਣਾ ਲਾਡੋਵਾਲ ਦੀ ਪੁਲੀਸ ਨੂੰ ਸੂਚਿਤ ਕੀਤਾ ਗਿਆ।

ਮੌਕੇ ‘ਤੇ ਪਹੁੰਚ ਕੇ ਪੁਲਿਸ ਨੇ ਲਾਸ਼ ਦੀ ਸ਼ਨਾਖਤ ਕਰਨ ਦੀ ਕਾਫੀ ਕੋਸ਼ਿਸ਼ ਕੀਤੀ ਪਰ ਔਰਤ ਦੀ ਪਹਿਚਾਣ ਨਹੀਂ ਹੋ ਸਕੀ।ਫਿਲਹਾਲ ਪੁਲਿਸ ਨੇ ਲਾਸ਼ ਨੂੰ ਸ਼ਨਾਖਤ ਲਈ ਦੇਰ ਰਾਤ ਸਿਵਲ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ ਹੈ। ਥਾਣਾ ਲਾਡੋਵਾਲ ਦੇ ਐਸਐਚਓ ਲਵਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਨੇੜਲੇ ਪਿੰਡ ਦੇ ਸਰਪੰਚ ਨੇ ਫੋਨ ’ਤੇ ਸੂਚਨਾ ਦਿੱਤੀ ਕਿ ਸਾਊਥ ਸਿਟੀ ਪੁਲ ’ਤੇ ਚਾਦਰ ਵਿੱਚ ਲਪੇਟੀ ਇੱਕ ਔਰਤ ਦੀ ਲਾਸ਼ ਪਈ ਹੈ। ਜਦੋਂ ਪੁਲਸ ਮੌਕੇ ‘ਤੇ ਪਹੁੰਚੀ ਤਾਂ ਦੇਖਿਆ ਕਿ ਔਰਤ ਦਾ ਚਿਹਰਾ ਬੁਰੀ ਤਰ੍ਹਾਂ ਨਾਲ ਸੜਿਆ ਹੋਇਆ ਸੀ। ਫਿਲਹਾਲ ਮਾਮਲਾ ਸ਼ੱਕੀ ਬਣਿਆ ਹੋਇਆ ਹੈ। ਘਟਨਾ ਵਾਲੀ ਥਾਂ ਤੋਂ ਕੁਝ ਸੁਰਾਗ ਫੋਰੈਂਸਿਕ ਜਾਂਚ ਲਈ ਭੇਜੇ ਜਾਣਗੇ। ਆਸਪਾਸ ਦੇ ਸੀਸੀਟੀਵੀ ਵੀ ਚੈੱਕ ਕੀਤੇ ਜਾ ਰਹੇ ਹਨ। ਲਾਸ਼ ਦੀ ਹਾਲਤ ਤੋਂ ਲੱਗਦਾ ਹੈ ਕਿ ਔਰਤ ਦੇ ਸਰੀਰ ‘ਤੇ ਵੀ ਕੋਈ ਪਦਾਰਥ ਪਾਇਆ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments