Tuesday, April 28, 2026
Google search engine
Homelatest News20 ਸਾਲਾਂ ਤੋਂ 'ਨਰਕ' ਭੋਗ ਰਹੇ ਲੁਧਿਆਣਵੀਆਂ ਨੂੰ ਮਿਲਿਆ ਸੁੱਖ ਦਾ ਸਾਹ...

20 ਸਾਲਾਂ ਤੋਂ ‘ਨਰਕ’ ਭੋਗ ਰਹੇ ਲੁਧਿਆਣਵੀਆਂ ਨੂੰ ਮਿਲਿਆ ਸੁੱਖ ਦਾ ਸਾਹ !

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਰਹੀ ਹੈ ਜਿਸਦੇ ਤਹਿਤ ਹੁਣ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਇੱਕ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਗ੍ਰਾਂਟਾਂ ਦੇ ਗੱਫ਼ੇ ਜਾਰੀ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 94 ਅਧੀਨ ਨੇਤਾਜੀ ਨਗਰ, ਸਲੇਮ ਟਾਬਰੀ ਵਿਖੇ ਗਲੀਆਂ ਦੇ ਪੁਨਰ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕਰਦਿਆਂ ਕੀਤਾ। ਵਿਧਾਇਕ ਬੱਗਾ ਨੇ ਕਿਹਾ ਕਿ ਪਿਛਲੇ ਕਰੀਬ 20 ਸਾਲਾਂ ਤੋਂ ਇਨ੍ਹਾਂ ਗਲੀਆਂ ਦੀ ਮੁਰੰਮਤ ਨਹੀਂ ਹੋਈ ਜਿਸ ਕਾਰਨ ਇਲਾਕਾ ਨਿਵਾਸੀਆਂ ਵਿੱਚ ਭਾਰੀ ਨਾਰਾਜਗੀ ਸੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਮਸਲਿਆਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾ ਰਿਹਾ ਜਿਸਦੇ ਤਹਿਤ ਸਲੇਮ ਟਾਬਰੀ ਦੇ ਵਸਨੀਕਾਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਵੱਲੋਂ ਟੈਕਸ ਦੇ ਰੂਪ ਵਿੱਚ ਦਿੱਤਾ ਜਾਂਦਾ ਪੈਸਾ ਹੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਵਰਤਿਆਂ ਜਾਂਦਾ ਹੈ। ਉਨ੍ਹਾਂ ਕਿਹਾ

ਇਸ ਮੌਕੇ ਇਲਾਕਾ ਨਿਵਾਸੀਆਂ ਵੱਲੋਂ ਇਸ ਵਿਸ਼ੇਸ਼ ਪ੍ਰੋਜੈਕਟ ਤਹਿਤ ਜਿੱਥੇੇ ਆਪਣੇ ਹਰਮਨ ਪਿਆਰੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦਾ ਧੰਨਵਾਦ ਕੀਤਾ ਉੱਥੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments