HomeCrimeLudhiana Crime : ਸਾਬਕਾ MLA ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾਰ...
Ludhiana Crime : ਸਾਬਕਾ MLA ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾਰ ਦੀ ਕਾਰ ‘ਤੇ ਚਲਾਈਆਂ ਗੋਲੀਆਂ, ਜਾਂਚ ‘ਚ ਜੁਟੀ ਪੁਲਿਸ
ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸ਼ੁੱਕਰਵਾਰ ਦੇਰ ਰਾਤ ਕਿਸੇ ਅਣਪਛਾਤੇ ਵਿਅਕਤੀ ਨੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸੰਜੇ ਤਲਵਾੜ ਦੀ ਸਾਊਥ ਸਿਟੀ ਰਿਹਾਇਸ਼ ਦੇ ਬਾਹਰ ਖੜ੍ਹੀ ਗੱਡੀ ‘ਤੇ ਗੋਲੀਆਂ ਚਲਾ ਦਿੱਤੀਆਂ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਇਸ ਮਾਮਲੇ ‘ਚ ਕੋਈ ਜ਼ਖਮੀ ਨਹੀਂ ਹੋਇਆ ਹੈ।