Saturday, August 29, 2026
Google search engine
HomeDeshLudhiana: ਫ੍ਰੀ ਫਾਇਰ ਗੇਮ ਖੇਡਣ ਤੋਂ ਰੋਕਣ ਕਾਰਨ ਘਰੋਂ ਭੱਜੇ 3 ਦੋਸਤ,...

Ludhiana: ਫ੍ਰੀ ਫਾਇਰ ਗੇਮ ਖੇਡਣ ਤੋਂ ਰੋਕਣ ਕਾਰਨ ਘਰੋਂ ਭੱਜੇ 3 ਦੋਸਤ, ਰਾਜਸਥਾਨ ਪੁਲਿਸ ਦੀ ਮਦਦ ਨਾਲ ਲਿਆਂਦੇ ਵਾਪਸ

ਪੁਲਿਸ ਨੂੰ ਸ਼ਿਕਾਇਤ ਮਿਲਣ ਤੋਂ ਬਾਅਦ ਤਕਨੀਕੀ ਟੀਮ ਨੇ ਜਾਂਚ ਸ਼ੁਰੂ ਕੀਤੀ।

ਮਾਛੀਵਾੜਾ ਸਾਹਿਬ ਤੋਂ ਲਾਪਤਾ ਹੋਏ ਦੋ ਨੌਜਵਾਨ ਵਿਦਿਆਰਥੀਆਂ ਤੇ ਲੁਧਿਆਣਾ ਤੋਂ ਉਨ੍ਹਾਂ ਦੇ ਇੱਕ ਦੋਸਤ ਨੂੰ ਖੰਨਾ ਪੁਲਿਸ ਨੇ ਰਾਜਸਥਾਨ ਪੁਲਿਸ ਦੀ ਮਦਦ ਨਾਲ ਸੁਰੱਖਿਅਤ ਬਰਾਮਦ ਕਰ ਲਿਆ ਹੈ। ਨੌਜਵਾਨ ਵਿਦਿਆਰਥੀਆਂ ਦੀ ਪਛਾਣ ਉਤਕਰਸ਼ ਤੇ ਵਰੁਣ ਕੁਮਾਰ, ਵਾਸੀ ਮਾਛੀਵਾੜਾ ਸਾਹਿਬ ਤੇ ਮੋਹਿਤ, ਵਾਸੀ ਗਿੱਲ ਰੋਡ, ਲੁਧਿਆਣਾ ਵਜੋਂ ਹੋਈ ਹੈ।

ਕਾਰ ਲੈ ਕੇ ਪਹੁੰਚੇ ਰਾਜਸਥਾਨ

ਖੰਨਾ ਦੇ ਐੱਸ.ਪੀ. ਪਵਨਜੀਤ ਸਿੰਘ ਚੌਧਰੀ ਨੇ ਦੱਸਿਆ ਕਿ 20 ਅਗਸਤ ਨੂੰ ਵਰੁਣ ਆਪਣੇ ਘਰੋਂ ਕਾਰ ਲੈ ਕੇ ਆਪਣੇ ਦੋਸਤ ਉਤਕਰਸ਼ ਤੇ ਮੋਹਿਤ ਕੁਮਾਰ ਨਾਲ ਜੈਪੁਰ, ਰਾਜਸਥਾਨ ਲਈ ਚਲਾ ਗਿਆ ਸੀ। ਤਿੰਨਾਂ ਨੇ ਆਪਣੇ ਮੋਬਾਈਲ ਫ਼ੋਨ ਬੰਦ ਕਰ ਦਿੱਤੇ, ਜਿਸ ਕਾਰਨ ਪਰਿਵਾਰਕ ਮੈਂਬਰ ਕਾਫ਼ੀ ਚਿੰਤਾ ‘ਚ ਪੈ ਗਏ।
ਪੁਲਿਸ ਨੂੰ ਸ਼ਿਕਾਇਤ ਮਿਲਣ ਤੋਂ ਬਾਅਦ ਤਕਨੀਕੀ ਟੀਮ ਨੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ Gmail IDs ਨਾਲ ਜੁੜੇ ਤਕਨੀਕੀ ਸੁਰਾਗਾਂ ਦੀ ਮਦਦ ਨਾਲ ਨੌਜਵਾਨਾਂ ਦੀ ਸਹੀ ਲੋਕੇਸ਼ਨ ਰਾਜਸਥਾਨ ‘ਚ ਟਰੇਸ ਕੀਤੀ। ਇਸ ਤੋਂ ਬਾਅਦ ਖੰਨਾ ਪੁਲਿਸ ਨੇ ਰਾਜਸਥਾਨ ਪੁਲਿਸ ਨਾਲ ਸੰਪਰਕ ਕਰਕੇ ਲੋਕੇਸ਼ਨ ਸਾਂਝੀ ਕੀਤੀ।

ਰਾਜਸਥਾਨ ‘ਚ ਦੋਸਤ ਕੋਲ ਪਹੁੰਚੇ

ਰਾਜਸਥਾਨ ਪੁਲਿਸ ਨੇ ਛਾਪੇਮਾਰੀ ਕਰਕੇ ਤਿੰਨਾਂ ਨੂੰ ਉਨ੍ਹਾਂ ਦੇ ਰਾਜਸਥਾਨ ਰਹਿੰਦੇ ਦੋਸਤ ਸ਼ਿਖਰ ਦੇ ਘਰੋਂ ਬਰਾਮਦ ਕਰ ਲਿਆ। ਐੱਸ.ਪੀ. ਨੇ ਦੱਸਿਆ ਕਿ ਸੀ.ਡੀ.ਆਰ. ਵਿਸ਼ਲੇਸ਼ਣ ਤੇ ਆਈ.ਐੱਮ.ਈ.ਆਈ. ਸਰਚ ਸਮੇਤ ਵੱਖ-ਵੱਖ ਤਕਨੀਕੀ ਤਰੀਕਿਆਂ ਰਾਹੀਂ ਪੁਲਸ ਨੌਜਵਾਨਾਂ ਤੱਕ ਪਹੁੰਚੀ। ਜਾਂਚ ਦੌਰਾਨ ਆਨਲਾਈਨ ਗੇਮ ਨਾਲ ਜੁੜੀ ਪ੍ਰੋਫਾਈਲ ਤੇ ਜੀਮੇਲ ਤੋਂ ਮਿਲੇ ਆਈ.ਐੱਮ.ਈ.ਆਈ. ਨੰਬਰ ਨੇ ਵੀ ਪੁਲਿਸ ਦੀ ਮਦਦ ਕੀਤੀ।
ਪੁਲਿਸ ਦੀ ਮੁੱਢਲੀ ਪੁੱਛਗਿੱਛ ‘ਚ ਸਾਹਮਣੇ ਆਇਆ ਕਿ ਤਿੰਨੇ ਨੌਜਵਾਨ ਆਪਣੇ ਮਾਪਿਆਂ ਵੱਲੋਂ ਫ੍ਰੀ ਫਾਇਰ ਗੇਮ ਖੇਡਣ ਤੋਂ ਰੋਕਣ ਕਾਰਨ ਘਰੋਂ ਨਿਕਲੇ ਸਨ। ਉਹ ਰਾਜਸਥਾਨ ਦੇ ਆਪਣੇ ਦੋਸਤ ਘਰ ਰੁੱਕੇ ਹੋਏ ਸਨ। ਪੁਲਿਸ ਨੇ ਮਾਮਲੇ ‘ਚ ਤੁਰੰਤ ਕਾਰਵਾਈ ਕਰਦੇ ਹੋਏ ਤਿੰਨਾਂ ਨੂੰ ਸੁਰੱਖਿਅਤ ਘਰ ਵਾਪਸ ਲਿਆਂਦਾ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments