Thursday, September 3, 2026
Google search engine
Homelatest Newsਨਗਰ ਕੌਂਸਲ ਦੀਆਂ ਚੋਣਾਂ ਨੂੰ ਲੈਕੇ Amritsar ਦਿਹਾਤੀ ਪੁਲਿਸ ਅਤੇ ਐਕਸਾਈਜ਼ ਵਿਭਾਗ...

ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈਕੇ Amritsar ਦਿਹਾਤੀ ਪੁਲਿਸ ਅਤੇ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ

ਮਿਲੀ ਜਾਣਕਾਰੀ ਅਨੁਸਾਰ ਇਹ ਰੇਡ ਰਤਨਗੜ੍ਹ ਪਿੰਡ ਨੇੜੇ ਖਡੂਰ ਸਾਹਿਬ ਰੋਡ ਤੇ ਸਥਿਤ ਦੁਕਾਨਾਂ ਵਿੱਚ ਕੀਤੀ ਗਈ।

ਅੰਮ੍ਰਿਤਸਰ ਦੇ ਪਿੰਡਾ ਦੇ ਵਿੱਚ ਨਗਰ ਕੌਂਸਲ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਦੇ ਚਲਦੇ ਦਿਹਾਤੀ ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਸਾਂਝੇ ਤੌਰ ਤੇ ਕੀਤੀ ਗਈ ਵੱਡੀ ਕਾਰਵਾਈ ਦੌਰਾਨ ਰਤਨਗੜ੍ਹ ਇਲਾਕੇ ਵਿੱਚੋਂ ਕਰੋੜਾਂ ਰੁਪਏ ਦੀ ਮਹਿੰਗੀ ਵਿਦੇਸ਼ੀ ਸ਼ਰਾਬ ਬਰਾਮਦ ਕੀਤੀ ਗਈ ਹੈ। ਇਹ ਕਾਰਵਾਈ ਦੇਰ ਰਾਤ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਗਈ, ਜਿਸ ਦੌਰਾਨ ਪੁਲਿਸ ਅਤੇ ਐਕਸਾਈਜ਼ ਟੀਮ ਨੇ ਤਿੰਨ ਦੁਕਾਨਾਂ ਤੇ ਛਾਪੇਮਾਰੀ ਕਰਕੇ 2000 ਤੋਂ ਵੱਧ ਸ਼ਰਾਬ ਦੀਆਂ ਪੇਟੀਆਂ ਆਪਣੇ ਕਬਜ਼ੇ ਵਿੱਚ ਲੈ ਲਈਆਂ।
ਮਿਲੀ ਜਾਣਕਾਰੀ ਅਨੁਸਾਰ ਇਹ ਰੇਡ ਰਤਨਗੜ੍ਹ ਪਿੰਡ ਨੇੜੇ ਖਡੂਰ ਸਾਹਿਬ ਰੋਡ ਤੇ ਸਥਿਤ ਦੁਕਾਨਾਂ ਵਿੱਚ ਕੀਤੀ ਗਈ। ਛਾਪੇਮਾਰੀ ਦੌਰਾਨ ਵੱਖ-ਵੱਖ ਸੂਬਿਆਂ ਦੀਆਂ ਮਹਿੰਗੀਆਂ ਅਤੇ ਮਲਟੀ ਬ੍ਰਾਂਡ ਵਿਦੇਸ਼ੀ ਸ਼ਰਾਬ ਦੀਆਂ ਪੇਟੀਆਂ ਮਿਲੀਆਂ। ਇਨ੍ਹਾਂ ਵਿੱਚ ਦਿੱਲੀ, ਮਹਾਰਾਸ਼ਟਰ, ਮੱਧ ਪ੍ਰਦੇਸ਼, ਗੁਜਰਾਤ ਅਤੇ ਚੰਡੀਗੜ੍ਹ ਦੀਆਂ ਬ੍ਰਾਂਡਾਂ ਸ਼ਾਮਲ ਦੱਸੀਆਂ ਜਾ ਰਹੀਆਂ ਹਨ। ਪੁਲਿਸ ਅਧਿਕਾਰੀਆਂ ਦੇ ਮੁਤਾਬਕ ਬਰਾਮਦ ਕੀਤੀ ਗਈਆਂ ਕੁਝ ਪੇਟੀਆਂ ਵਿੱਚ ਐਕਸਪਾਇਰੀ ਸ਼ਰਾਬ ਅਤੇ ਬੀਅਰ ਵੀ ਸ਼ਾਮਲ ਹੈ।

ਪ੍ਰਾਰੰਭਿਕ ਜਾਂਚ ਵਿੱਚ 1533 ਤੋਂ ਵੱਧ ਪੇਟੀਆਂ ਦੀ ਪੁਸ਼ਟੀ

ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਸਾਰਾ ਆਪਰੇਸ਼ਨ ਸਾਂਝੇ ਤੌਰ ਤੇ ਕੀਤਾ ਗਿਆ, ਜਿਸ ਵਿੱਚ ਏਟੀਓ, ਐਕਸਾਈਜ਼ ਇੰਸਪੈਕਟਰ ਅਤੇ ਪੁਲਿਸ ਦੇ ਉੱਚ ਅਧਿਕਾਰੀ ਮੌਜੂਦ ਰਹੇ। ਇਸ ਸਮੇਂ ਪੇਟੀਆਂ ਦੀ ਗਿਣਤੀ ਅਤੇ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਾਰੰਭਿਕ ਜਾਂਚ ਵਿੱਚ ਲਗਭਗ 1533 ਤੋਂ ਵੱਧ ਪੇਟੀਆਂ ਦੀ ਪੁਸ਼ਟੀ ਹੋਈ ਹੈ, ਜਦਕਿ ਅਸਲ ਗਿਣਤੀ 2000 ਤੋਂ 2500 ਦੇ ਵਿਚਕਾਰ ਦੱਸੀ ਜਾ ਰਹੀ ਹੈ।

ਪੁਲਿਸ ਵੱਲੋਂ ਮੁੱਖ ਸ਼ੱਕੀ ਦੀ ਪਛਾਣ ਦੀ ਕਾਰਵਾਈ ਜਾਰੀ

ਅਧਿਕਾਰੀਆਂ ਮੁਤਾਬਕ ਇਹ ਸ਼ਰਾਬ ਕਾਫੀ ਪੁਰਾਣੇ ਸਟਾਕ ਦੀ ਲੱਗ ਰਹੀ ਹੈ ਅਤੇ ਇਸ ਨੂੰ ਗੈਰਕਾਨੂੰਨੀ ਤਰੀਕੇ ਨਾਲ ਸਟੋਰ ਕੀਤਾ ਗਿਆ ਸੀ। ਪੁਲਿਸ ਨੇ ਦੱਸਿਆ ਕਿ ਜਿਨ੍ਹਾਂ ਦੁਕਾਨਾਂ ਵਿੱਚੋਂ ਇਹ ਸ਼ਰਾਬ ਮਿਲੀ ਹੈ, ਉਹ ਇੱਕ ਵਿਅਕਤੀ ਵੱਲੋਂ ਕਿਰਾਏ ਤੇ ਲਈਆਂ ਗਈਆਂ ਸਨ। ਦੁਕਾਨ ਮਾਲਕ ਨੇ ਪੁੱਛਗਿੱਛ ਦੌਰਾਨ ਵਿੱਕੀ ਭਿੰਡਰ ਨਾਮ ਦੇ ਵਿਅਕਤੀ ਦਾ ਨਾਮ ਸਾਹਮਣੇ ਲਿਆਂਦਾ ਹੈ, ਜਿਸ ਦੇ ਖਿਲਾਫ ਐਫਆਈਆਰ ਦਰਜ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਇਹ ਮਾਮਲਾ ਚੋਣਾਂ ਦੇ ਮਾਹੌਲ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ। ਇਸ ਲਈ ਸ਼ਰਾਰਤੀ ਅਨਸਰਾਂ ਅਤੇ ਗੈਰਕਾਨੂੰਨੀ ਗਤੀਵਿਧੀਆਂ ਤੇ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੇ ਨਾਕਾਬੰਦੀ ਅਤੇ ਫਲੈਗ ਮਾਰਚ ਕੀਤੇ ਜਾ ਰਹੇ ਹਨ ਤਾਂ ਜੋ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।
ਐਕਸਾਈਜ਼ ਵਿਭਾਗ ਨੇ ਸਾਰੀ ਬਰਾਮਦ ਸ਼ਰਾਬ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇੰਨੀ ਵੱਡੀ ਮਾਤਰਾ ਵਿੱਚ ਬਾਹਰੀ ਸੂਬਿਆਂ ਦੀ ਸ਼ਰਾਬ ਪੰਜਾਬ ਵਿੱਚ ਕਿਵੇਂ ਪਹੁੰਚੀ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments