Saturday, June 13, 2026
Google search engine
HomeCrimePunjab 'ਚ ਹੋਈ ਵੱਡੀ ਘਟਨਾ, ਘਰ 'ਤੇ ਅਣਪਛਾਤਿਆਂ ਨੇ ਚਲਾਈਆਂ ਤਾੜ-ਤਾੜ ਗੋਲੀਆਂ

Punjab ‘ਚ ਹੋਈ ਵੱਡੀ ਘਟਨਾ, ਘਰ ‘ਤੇ ਅਣਪਛਾਤਿਆਂ ਨੇ ਚਲਾਈਆਂ ਤਾੜ-ਤਾੜ ਗੋਲੀਆਂ

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਢੋਟੀਆਂ ਵਿਖੇ ਦੇਰ ਰਾਤ ਇਕ ਘਰ ਉੱਪਰ ਦੋ ਅਣਪਛਾਤਿਆਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਢੋਟੀਆਂ ਵਿਖੇ ਦੇਰ ਰਾਤ ਇਕ ਘਰ ਉੱਪਰ ਦੋ ਅਣਪਛਾਤਿਆਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਢੋਟੀਆਂ ਵਾਸੀ ਵਿਅਕਤੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਨ੍ਹਾਂ ਦੀ ਅੱਡਾ ਢੋਟੀਆਂ ਵਿਖੇ ਦੁਕਾਨ ਹੈ।
4 ਅਗਸਤ ਦੀ ਰਾਤ ਨੂੰ ਉਸਦਾ ਸਾਰਾ ਪਰਿਵਾਰ ਸੁੱਤਾ ਸੀ ਕਿ ਕਰੀਬ ਸਾਢੇ 11 ਵਜੇ ਦੋ ਅਣਪਛਾਤਿਆਂ ਨੇ ਉਨ੍ਹਾਂ ਦੇ ਘਰ ਦੇ ਮੇਨ ਗੇਟ ’ਤੇ ਦੋ ਗੋਲੀਆਂ ਮਾਰੀਆਂ ਅਤੇ ਦੋ ਫਾਇਰ ਉਨ੍ਹਾਂ ਨੇ ਡਰਾਇੰਗ ਰੂਮ ਦੀਆਂ ਖਿੜੀਆਂ ਵਿਚ ਮਾਰੇ। ਜਦੋਂਕਿ ਇਕ ਹਵਾਈ ਫਾਇਰ ਵੀ ਕੀਤਾ। ਗੋਲੀਆਂ ਦੀ ਆਵਾਜ ਸੁਣ ਕੇ ਉਨ੍ਹਾਂ ਨੇ ਕਮਰੇ ਅੰਦਰ ਵੜ ਕੇ ਦਰਵਾਜਾ ਬੰਦ ਕਰ ਲਿਆ।
ਗੋਲੀਆਂ ਦੀ ਆਵਾਜ ਸੁਣ ਕੇ ਕੁਝ ਸਮੇਂ ਬਾਅਦ ਆਂਢੀ ਗਵਾਂਢੀ ਬਾਹਰ ਨਿਕਲਣੇ ਸ਼ੁਰੂ ਹੋ ਗਏ ਪਰ ਉਦੋਂ ਤੱਕ ਫਾਇਰਿੰਗ ਕਰਨ ਵਾਲੇ ਅਣਪਛਾਤੇ ਵਿਅਕਤੀ ਫਰਾਰ ਹੋ ਚੁੱਕੇ ਸਨ। ਦੂਜੇ ਪਾਸੇ ਥਾਣਾ ਸਰਹਾਲੀ ਦੀ ਪੁਲਿਸ ਨੇ ਉਕਤ ਘਟਨਾ ਸਬੰਧੀ ਜਗਰੂਪ ਸਿੰਘ ਦੇ ਬਿਆਨਾਂ ’ਤੇ ਅਣਪਛਾਤਿਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ, ਜਿਸ ਦੀ ਅਗਲੀ ਜਾਂਚ ਏਐੱਸਆਈ ਵਰਿਆਮ ਸਿੰਘ ਵੱਲੋਂ ਕੀਤੀ ਜਾ ਰਹੀ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments