Saturday, October 17, 2026
Google search engine
HomeDeshMohali ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, IED ਸਮੇਤ 2 ਮੁਲਜ਼ਮ ਗ੍ਰਿਫ਼ਤਾਰ

Mohali ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, IED ਸਮੇਤ 2 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਿਸ਼ੇਸ਼ ਆਪ੍ਰੇਸ਼ਨ ਦੌਰਾਨ, ਪੁਲਿਸ ਨੇ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਵੀ ਬਰਾਮਦ ਕੀਤੀ।

ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਕੰਮ ਕਰ ਰਹੇ ਇੱਕ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਹਾਸਲ ਕੀਤੀ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਐਸਏਐਸ ਨਗਰ (ਮੋਹਾਲੀ) ‘ਚ ਇੱਕ ਵਿਦੇਸ਼ੀ ਅਧਾਰਤ ਅੱਤਵਾਦੀ ਨੈੱਟਵਰਕ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਿਸ਼ੇਸ਼ ਆਪ੍ਰੇਸ਼ਨ ਦੌਰਾਨ, ਪੁਲਿਸ ਨੇ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਵੀ ਬਰਾਮਦ ਕੀਤੀ। ਪੁਲਿਸ ਅਧਿਕਾਰੀਆਂ ਦੇ ਅਨੁਸਾਰ ਇਹ ਬਰਾਮਦਗੀ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਨ ‘ਚ ਮਹੱਤਵਪੂਰਨ ਸਾਬਤ ਹੋਈ ਹੈ। ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਮੋਹਾਲੀ ਅੰਦਰ ਮਹੱਤਵਪੂਰਨ ਜਨਤਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਸਨ।
ਡੀਜੀਪੀ ਮੁਤਾਬਕ ਪੁਲਿਸ ਦੀ ਤੇਜ਼ ਤੇ ਸਮੇਂ ਸਿਰ ਕਾਰਵਾਈ ਦੇ ਕਾਰਨ, ਇੱਕ ਸੰਭਾਵੀ ਵੱਡਾ ਖ਼ਤਰਾ ਟਲ ਗਿਆ ਹੈ। ਸੁਰੱਖਿਆ ਏਜੰਸੀਆਂ ਦਾ ਮੰਨਣਾ ਹੈ ਕਿ ਜੇਕਰ ਇਸ ਸਾਜ਼ਿਸ਼ ਨੂੰ ਸਮੇਂ ਸਿਰ ਨਾਕਾਮ ਨਾ ਕੀਤਾ ਜਾਂਦਾ ਤਾਂ ਇਹ ਜਨਤਕ ਸੁਰੱਖਿਆ ਤੇ ਕਾਨੂੰਨ ਵਿਵਸਥਾ ਨੂੰ ਭਾਰੀ ਨੁਕਸਾਨ ਪਹੁੰਚਾ ਸਕਦਾ ਸੀ।
ਪੰਜਾਬ ਪੁਲਿਸ ਨੇ ਕਿਹਾ ਕਿ ਮਾਮਲੇ ਦੀ ਵਿਸਤ੍ਰਿਤ ਜਾਂਚ ਜਾਰੀ ਹੈ। ਜਾਂਚ ਏਜੰਸੀਆਂ ਇਸ ਪੂਰੇ ਅੱਤਵਾਦੀ ਨੈੱਟਵਰਕ ਦੇ ਹੋਰ ਮੈਂਬਰਾਂ, ਹੈਂਡਲਰਾਂ ਤੇ ਸਹਿਯੋਗੀਆਂ ਦੇ ਨਾਲ-ਨਾਲ ਸਾਜ਼ਿਸ਼ ਨਾਲ ਜੁੜੇ ਸਾਰੇ ਸਾਥੀਆਂ ਤੇ ਲਿੰਕਾਂ ਦੀ ਪਛਾਣ ਕਰਨ ਲਈ ਕੰਮ ਕਰ ਰਹੀਆਂ ਹਨ। ਪੁਲਿਸ ਉਨ੍ਹਾਂ ਵਿਦੇਸ਼ੀ ਤੱਤਾਂ ਦੀ ਵੀ ਜਾਂਚ ਕਰ ਰਹੀ ਹੈ, ਜਿਸ ਨਾਲ ਇਹ ਮੁਲਜ਼ਮ ਜੁੜੇ ਹੋਏ ਸਨ।
ਡੀਜੀਪੀ, ਪੰਜਾਬ ਨੇ ਸੂਬੇ ਦੇ ਅੰਦਰ ਸ਼ਾਂਤੀ ਤੇ ਸੁਰੱਖਿਆ ਬਣਾਈ ਰੱਖਣ ਲਈ ਆਪਣੀ ਤੇ ਪੰਜਾਬ ਪਪੁਲਿਸ ਵਚਨਬੱਧਤਾ ਨੂੰ ਦੁਹਰਾਇਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਅੱਤਵਾਦੀ ਨੈੱਟਵਰਕਾਂ ਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ‘ਤੇ ਆਪਣੀ ਨਿਰੰਤਰ ਕਾਰਵਾਈ ਜਾਰੀ ਰੱਖਣਗੇ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments