Thursday, October 15, 2026
Google search engine
HomeDeshParvinder Jhota Murder Case ‘ਚ ਵੱਡੀ ਅਪਡੇਟ, ਮੁੱਖ ਮੁਲਜ਼ਮ ਅਸ਼ਵਨੀ ਰਾਜਸਥਾਨ ਦੇ...

Parvinder Jhota Murder Case ‘ਚ ਵੱਡੀ ਅਪਡੇਟ, ਮੁੱਖ ਮੁਲਜ਼ਮ ਅਸ਼ਵਨੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਸੂਤਰਾਂ ਮੁਤਾਬਕ, ਪੁਲਿਸ ਨੇ ਝੋਟਾ ‘ਤੇ ਗੋਲੀਆਂ ਚਲਾਉਣ ਵਾਲੇ ਮੁੱਖ ਮੁਲਜ਼ਮ ਮੈਡੀਕਲ ਸਟੋਰ ਮਾਲਕ ਨੂੰ ਰਾਊਂਡ-ਅੱਪ ਕਰ ਲਿਆ ਹੈ।

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ‘ਚ ਪੁਲਿਸ ਦੇ ਹੱਥ ਸਫਲਤਾ ਲੱਗੀ ਹੈ। ਸੂਤਰਾਂ ਮੁਤਾਬਕ, ਪੁਲਿਸ ਨੇ ਝੋਟਾ ‘ਤੇ ਗੋਲੀਆਂ ਚਲਾਉਣ ਵਾਲੇ ਮੁੱਖ ਮੁਲਜ਼ਮ ਮੈਡੀਕਲ ਸਟੋਰ ਮਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁੱਢਲੀ ਜਾਣਕਾਰੀ ਮੁਤਾਬਕ ਮੁਲਜ਼ਮ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਲਾਂਕਿ, ਪੁਲਿਸ ਨੇ ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਪੁਲਿਸ ਅਧਿਕਾਰੀਆਂ ਵੱਲੋਂ ਇਸ ਮਾਮਲੇ ‘ਚ ਪ੍ਰੈੱਸ ਕਾਨਫਰੰਸ ਕੀਤੀ ਜਾ ਸਕਦੀ ਹੈ।

ਮੁਲਜ਼ਮ ਦਾ ਸਾਥੀ ਬੀਤੇ ਦਿਨ ਹੀ ਗ੍ਰਿਫ਼ਤਾਰ

ਝੋਟਾ ਕਤਲ ਮਾਮਲੇ ‘ਚ ਪੁਲਿਸ ਨੇ ਮੁਲਜ਼ਮ ਦੇ ਸਾਥੀ ਨੂੰ ਬੀਤੇ ਦਿਨ ਹੀ ਗ੍ਰਿਫ਼ਤਾਰ ਕਰ ਲਿਆ ਸੀ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀਆਈਜੀ ਹਰਜੀਤ ਸਿੰਘ ਨੇ ਦੱਸਿਆ ਸੀ ਕਿ ਸਾਨੂੰ ਅੱਜ (13 ਅਕਤੂਬਰ) ਤੜਕੇ ਇਸ ਘਟਨਾ ਸਬੰਧੀ ਜਾਣਕਾਰੀ ਮਿਲੀ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਘਟਨਾ ਦੁਕਾਨ ਮਾਲਕ ਅਸ਼ਵਨੀ ਵੱਲੋਂ ਅੰਜਾਮ ਦਿੱਤੀ ਗਈ। ਅਸ਼ਵਨੀ ਕੋਲ ਲਾਇਸੈਂਸੀ ਪਿਸਤੌਲ ਸੀ, ਜਿਸ ਦੀ ਵਰਤੋਂ ਕਰਕੇ ਉਸ ਨੇ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਨੂੰ ਗੋਲੀ ਮਾਰੀ। ਪਰਮਿੰਦਰ ਝੋਟਾ ਨਸ਼ਿਆਂ ਦੇ ਖ਼ਾਤਮੇ ਲਈ ਕਾਫ਼ੀ ਸਰਗਰਮੀ ਨਾਲ ਕੰਮ ਕਰ ਰਹੇ ਸਨ।
ਮੁੱਢਲੀ ਜਾਂਚ ਮੁਤਾਬਕ, ਇਸ ਹਮਲੇ ਪਿੱਛੇ ਨਿੱਜੀ ਰੰਜਿਸ਼ ਹੋਣ ਦਾ ਖ਼ਦਸ਼ਾ ਹੈ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਉਸ ਦੇ ਇੱਕ ਸਾਥੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ।

ਕੀ ਹੈ ਮਾਮਲਾ?

ਪਰਵਿੰਦਰ ਝੋਟਾ 13 ਅਕਤੂਬਰ ਦੀ ਸਵੇਰ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ‘ਤੇ ਪਹੁੰਚਿਆ ਸੀ। ਝੋਟਾ ਵੱਲੋਂ ਇਲਜ਼ਾਮ ਲਗਾਇਆ ਗਿਆ ਕਿ ਅਸ਼ਵਨੀ ਆਪਣੇ ਮੈਡੀਕਲ ਸਟੋਰ ਤੋਂ ਗੈਰ-ਕਾਨੂੰਨੀ ਤੌਰ ਤੇ ਪਾਬੰਦੀਸ਼ੁਦਾ ਨਸ਼ੀਲੀਆਂ ਦਵਾਈਆਂ ਵੇਚ ਰਿਹਾ ਹੈ। ਇਹ ਪੂਰੀ ਘਟਨਾ ਝੋਟਾ ਵੱਲੋਂ ਸੋਸ਼ਲ ਮੀਡੀਆ ਪਲੈਟਫਾਰਮ ‘ਤੇ ਲਾਈਵ ਹੋ ਕੇ ਰਿਕਾਰਡ ਵੀ ਕੀਤੀ ਜਾ ਰਹੀ ਸੀ। ਇਸੇ ਦੌਰਾਨ ਝੋਟਾ ਦੇ ਸਟੋਰ ਮਾਲਕ ਅਸ਼ਵਨੀ ਕੁਮਾਰ ਦੀ ਬਹਿਸ ਹੋ ਗਈ। ਇਸ ਤੋਂ ਬਾਅਦ ਮੈਡੀਕਲ ਸਟੋਰ ਮਾਲਕ ਨੇ ਪਿਸਤੌਲ ਕੱਢ ਕੇ ਝੋਟਾ ‘ਤੇ ਫਾਇਰਿੰਗ ਕਰ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਇਸ ਘਟਨਾ ‘ਚ ਝੋਟਾ ਦੇ ਚਾਰ ਹੋਰ ਸਾਥੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਸੀ।
ਘਟਨਾ ਤੋਂ ਬਾਅਦ ਮੁੱਖ ਮੁਲਜ਼ਮ ਮੈਡੀਕਲ ਸਟੋਰ ਮਾਲਕ ਫ਼ਰਾਰ ਹੋ ਗਿਆ ਸੀ। ਘਟਨਾ ਤੋਂ ਬਾਅਦ ਸਥਾਨਕ ਲੋਕਾਂ ਤੇ ਝੋਟਾ ਦੇ ਸਾਥੀਆਂ ਦੀ ਗੁੱਸਾ ਫੁੱਟ ਪਿਆ। ਮਾਨਸਾ ਸ਼ਹਿਰ ਬੰਦ ਕਰਵਾ ਦਿੱਤਾ ਗਿਆ। ਇਸ ਦੌਰਾਨ ਮੈਡੀਕਲ ਸਟੋਰ ਦੀ ਭੰਨਤੋੜ੍ਹ ਵੀ ਕੀਤੀ ਹਈ। ਮੌਕੇ ‘ਤੇ ਅੱਜ ਵੀ ਭਾਰੀ ਪੁਲਿਸ ਫੋਰਸ ਤੈਨਾਤ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments