Tuesday, October 27, 2026
Google search engine
HomeCrimeBJP ਦੀ ਜਿੱਤ ਮਗਰੋਂ ਫਿਰ ਹਾਈਕੋਰਟ ਪਹੁੰਚਿਆ ਮਾਮਲਾ

BJP ਦੀ ਜਿੱਤ ਮਗਰੋਂ ਫਿਰ ਹਾਈਕੋਰਟ ਪਹੁੰਚਿਆ ਮਾਮਲਾ

ਚੰਡੀਗੜ੍ਹ ਮੇਅਰ ਚੋਣ ਵਿੱਚ ਭਾਜਪਾ ਦੀ ਜਿੱਤ ਮਗਰੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਸਾਂਝੇ ਉਮੀਦਵਾਰ ਕੁਲਦੀਪ ਕੁਮਾਰ ਨੇ ਤੁਰੰਤ ਹਾਈ ਕੋਰਟ ਦਾ ਰੁਖ਼ ਕਰ ਦਿੱਤਾ। ਇਸ ਵਿੱਚ ਅਪੀਲ ਕਰਦਿਆਂ ਕਿਹਾ ਕਿ ਇਹ ਚੋਣ ਗਲਤ ਸੀ। ਉਨ੍ਹਾਂ ਦੀਆਂ 8 ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ ਅਤੇ ਇਸ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ।

ਕੁਲਦੀਪ ਕੁਮਾਰ ਦੀ ਤਰਫੋਂ ਸੀਨੀਅਰ ਐਡਵੋਕੇਟ ਗੁਰਮਿੰਦਰ ਸਿੰਘ ਨੇ ਦੁਪਹਿਰ 2.15 ਵਜੇ ਹਾਈਕੋਰਟ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਦੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕੀਤੀ ਜਾਵੇ ਅਤੇ ਇਸ ਚੋਣ ਦਾ ਰਿਕਾਰਡ ਸੀਲ ਕੀਤਾ ਜਾਵੇ, ਇਹ ਲੋਕਤੰਤਰ ਦਾ ਸਿੱਧਾ ਕਤਲ ਹੈ। ਪਰ ਹਾਈ ਕੋਰਟ ਨੇ ਅੱਜ ਇਸ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਬੁੱਧਵਾਰ ਸਵੇਰੇ ਇਸ ਪਟੀਸ਼ਨ ‘ਤੇ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ।

ਦੂਜੇ ਪਾਸੇ ਰਾਜ ਸਭਾ ਮੈਂਬਰ ਰਾਘਵ ਚੱਢਾ ਚੰਡੀਗੜ੍ਹ ਦੇ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਆਗੂ ਪਵਨ ਕੁਮਾਰ ਬਾਂਸਲ ਨਾਲ ਪੰਜਾਬ ਰਾਜ ਭਵਨ ਜਾਣਗੇ ਅਤੇ ਚੰਡੀਗੜ੍ਹ ਮੇਅਰ ਦੀ ਚੋਣ ਪ੍ਰਕਿਰਿਆ ਵਿੱਚ ਨਿਯਮਾਂ ਦੀ ਉਲੰਘਣਾ ਸਬੰਧੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਨਗੇ। ਕੌਂਸਲਰ ਮਨੋਜ ਸੋਨਕਰ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਬਣ ਗਏ ਹਨ। ਉਨ੍ਹਾਂ ਨੇ ‘ਆਪ’-ਕਾਂਗਰਸ ਦੇ I.N.D.I.A ਉਮੀਦਵਾਰ ਕੁਲਦੀਪ ਟੀਟਾ ਨੂੰ 4 ਵੋਟਾਂ ਨਾਲ ਹਰਾਇਆ। ਮੇਅਰ ਦੀ ਚੋਣ ਲਈ ਸੰਸਦ ਮੈਂਬਰਾਂ ਅਤੇ 35 ਕੌਂਸਲਰਾਂ ਨੇ ਆਪਣੀ ਵੋਟ ਪਾਈ, ਜਿਨ੍ਹਾਂ ਵਿੱਚੋਂ ਭਾਜਪਾ ਦੇ ਮਨੋਜ ਨੂੰ 16 ਅਤੇ ‘ਆਪ’-ਕਾਂਗਰਸ ਦੇ ਉਮੀਦਵਾਰ ਨੂੰ 12 ਵੋਟਾਂ ਮਿਲੀਆਂ, ਜਦਕਿ 8 ਵੋਟਾਂ ਗਿਣਤੀ ਵਿੱਚ ਸ਼ਾਮਲ ਨਹੀਂ ਹੋਈਆਂ। ਹਾਲਾਂਕਿ, ਇਹ ਅਯੋਗ ਸੀ ਜਾਂ ਕੋਈ ਹੋਰ ਕਾਰਨ ਸੀ, ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਜ਼ਿਕਰਯੋਗ ਹੈ ਕਿ ਮੇਅਰ ਸਣੇ ਤਿੰਨੋਂ ਸੀਟਾਂ ‘ਤੇ ਭਾਜਪਾ ਨੇ ਕਬਜ਼ਾ ਕੀਤਾ ਹੈ। ਚੰਡੀਗੜ੍ਹ ਸੀਨੀਅਰ ਡਿਪਟੀ ਮੇਅਰ ਦੀ ਕੁਰਸੀ ‘ਤੇ ਵੀ ਭਾਜਪਾ ਦੇ ਕੁਲਜੀਤ ਸਿੰਘ ਸੰਧੂ ਹੀ ਕਾਬਤ ਹੋਏ ਹਨ ਅਤੇ ਇਸੇ ਪਾਰਟੀ ਦੇ ਰਾਜਿੰਦਰ ਸ਼ਰਮਾ ਡਿਪਟੀ ਮੇਅਰ ਬਣੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments