Wednesday, October 28, 2026
Google search engine
HomeDeshਜਾਣੋ ਪੰਜ ਅਜਿਹੇ ਦੇਸ਼ ਜਿੱਥੇ ਸਭ ਤੋਂ ਵੱਧ ਹੁੰਦਾ ਹੈ ਦੁੱਧ ਦਾ...

ਜਾਣੋ ਪੰਜ ਅਜਿਹੇ ਦੇਸ਼ ਜਿੱਥੇ ਸਭ ਤੋਂ ਵੱਧ ਹੁੰਦਾ ਹੈ ਦੁੱਧ ਦਾ ਉਤਪਾਦਨ

ਅੱਜ ਅਸੀਂ ਤੁਹਾਨੂੰ ਦੁਨੀਆ ਵਿੱਚ ਸਭ ਤੋਂ ਵੱਧ ਦੁੱਧ ਪੈਦਾ ਕਰਨ ਵਾਲੇ ਦੇਸ਼ਾਂ ਦੇ ਨਾਮ ਦੱਸਾਂਗੇ। ਤੁਹਾਨੂੰ ਦੱਸ ਦਈਏ ਕਿ ਬ੍ਰਾਜ਼ੀਲ ਦੁੱਧ ਉਤਪਾਦਨ ਵਿੱਚ ਪੰਜਵੇਂ ਸਥਾਨ ‘ਤੇ ਆਉਂਦਾ ਹੈ। ਜਿੱਥੇ ਸਾਲਾਨਾ 3.55 ਕਰੋੜ ਟਨ ਦੁੱਧ ਦਾ ਉਤਪਾਦਨ ਹੁੰਦਾ ਹੈ। ਇਸ ਤੋਂ ਬਾਅਦ ਚੌਥੇ ਨੰਬਰ ‘ਤੇ ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਦਾ ਨਾਂ ਆਉਂਦਾ ਹੈ। ਪਾਕਿਸਤਾਨ ਹਰ ਸਾਲ 45.6 ਮਿਲੀਅਨ ਟਨ ਦੁੱਧ ਦਾ ਉਤਪਾਦਨ ਕਰਦਾ ਹੈ। ਇਸ ਤਰ੍ਹਾਂ ਦੁੱਧ ਉਤਪਾਦਨ ਦੇ ਮਾਮਲੇ ਵਿਚ ਪਾਕਿਸਤਾਨ ਬਹੁਤ ਚੰਗੀ ਸਥਿਤੀ ਵਿਚ ਹੈ। ਦੱਸ ਦਈਏ ਕਿ ਦੁੱਧ ਉਤਪਾਦਨ ਦੇ ਮਾਮਲੇ ਵਿੱਚ ਅਮਰੀਕਾ ਵੀ ਕਿਸੇ ਤੋਂ ਪਿੱਛੇ ਨਹੀਂ ਹੈ। ਸਭ ਤੋਂ ਵੱਧ ਦੁੱਧ ਉਤਪਾਦਕ ਦੇਸ਼ਾਂ ਵਿੱਚ ਅਮਰੀਕਾ ਤੀਜੇ ਨੰਬਰ ‘ਤੇ ਹੈ। ਅਮਰੀਕਾ ਵਿੱਚ ਸਾਲਾਨਾ 98.6 ਮਿਲੀਅਨ ਟਨ ਦੁੱਧ ਦਾ ਉਤਪਾਦਨ ਹੁੰਦਾ ਹੈ। ਇਸ ਸੂਚੀ ‘ਚ ਦੂਜੇ ਨੰਬਰ ‘ਤੇ ਯੂਰਪੀ ਸੰਘ ਦਾ ਨਾਂ ਆਉਂਦਾ ਹੈ। ਇੱਥੇ ਸਾਲਾਨਾ 16.73 ਕਰੋੜ ਟਨ ਦੁੱਧ ਦਾ ਉਤਪਾਦਨ ਹੁੰਦਾ ਹੈ। ਇਸਤੋਂ ਇਲਾਵਾ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਦੁੱਧ ਉਤਪਾਦਕ ਦੇਸ਼ ਹੈ। ਅਸੀਂ ਸਾਲਾਨਾ 18.61 ਕਰੋੜ ਟਨ ਦੁੱਧ ਦਾ ਉਤਪਾਦਨ ਕਰਦੇ ਹਾਂ। ਇਹੀ ਕਾਰਨ ਹੈ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਦੁੱਧ ਉਤਪਾਦਕ ਦੇਸ਼ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments