Saturday, April 18, 2026
Google search engine
HomeDeshਵਿਧਾਇਕ ਹਰਮੀਤ ਪਠਾਣਮਾਜਰਾ ਗ੍ਰਿਫ਼ਤਾਰ, ਅਦਾਲਤ ਵੱਲੋਂ ਭਗੌੜਾ ਕੀਤਾ ਗਿਆ ਸੀ ਘੋਸ਼ਿਤ

ਵਿਧਾਇਕ ਹਰਮੀਤ ਪਠਾਣਮਾਜਰਾ ਗ੍ਰਿਫ਼ਤਾਰ, ਅਦਾਲਤ ਵੱਲੋਂ ਭਗੌੜਾ ਕੀਤਾ ਗਿਆ ਸੀ ਘੋਸ਼ਿਤ

ਵਿਧਾਇਕ ਹਰਮੀਤ ਪਠਾਣਮਾਜਰਾ ਦੀ ਗ੍ਰਿ਼ਫ਼ਤਾਰੀ ‘ਤੇ ਐਸਐਸਪੀ ਪਟਿਆਲਾ, ਵਰੁਣ ਸ਼ਰਮਾ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਕੋਸ਼ਿਸ਼ ਜਾਰੀ ਸੀ।

ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਗ੍ਰਿਫ਼ਤਾਰੀ ਹੋ ਗਈ ਹੈ। ਉਨ੍ਹਾਂ ‘ਤੇ ਜਬਰ-ਜਨਾਹ, ਧੋਖਾਧੜੀ ਤੇ ਹੋਰ ਗੰਭੀਰ ਅਪਰਾਧਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ‘ਚ ਉਹ 2, ਸਤੰਬਰ, 2025 ਤੋਂ ਫ਼ਰਾਰ ਚੱਲ ਰਹੇ ਸਨ। ਉਨ੍ਹਾਂ ਨੂੰ ਇਸ ਮਾਮਲੇ ‘ਚ Proclaimed Offender ਕਰਾਰ ਦਿੱਤਾ ਗਿਆ ਸੀ, ਯਾਨੀ ਕਿ ਪਠਾਣਮਾਜਰਾ ਨੂੰ ਅਦਾਲਤ ਵੱਲੋ ਭਗੌੜਾ ਘੋਸ਼ਿਤ ਕਰਾਰ ਦਿੱਤਾ ਗਿਆ ਸੀ। ਹੁਣ ਲੰਬੇ ਸਮੇਂ ਦੇ ਆਪ੍ਰੇਸ਼ਨ ਤੋਂ ਬਾਅਦ ਪਟਿਆਲਾ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਗ੍ਰਿਫ਼ਤਾਰੀ ‘ਤੇ ਪਟਿਆਲਾ SSP ਦੀ ਜਾਣਕਾਰੀ

ਵਿਧਾਇਕ ਹਰਮੀਤ ਪਠਾਣਮਾਜਰਾ ਦੀ ਗ੍ਰਿ਼ਫ਼ਤਾਰੀ ‘ਤੇ ਐਸਐਸਪੀ ਪਟਿਆਲਾ, ਵਰੁਣ ਸ਼ਰਮਾ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਕੋਸ਼ਿਸ਼ ਜਾਰੀ ਸੀ। ਇਸ ਮਾਮਲੇ ‘ਚ ਦੋ-ਤਿੰਨ ਇੰਟਰ ਸਟੇਟ ਆਪ੍ਰੇਸ਼ਨ ਤੋਂ ਬਾਅਦ ਪਠਾਣਮਾਜਰਾ ਤੇ ਉਨ੍ਹਾਂ ਦੇ 3 ਸਾਥੀਆਂ ਨੂੰ ਮੱਧ ਪ੍ਰਦੇਸ਼ ਦੇ ਸ਼ਿਵਪੁਰੀ, ਗਵਾਲੀਅਰ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਵੱਲੋਂ ਪਠਾਣਮਾਜਰਾ ਤੇ ਉਨ੍ਹਾਂ ਦੇ 3 ਸਾਥੀਆਂ ਨੂੰ ਪਟਿਆਲਾ ਲਿਆਂਦਾ ਗਿਆ ਹੈ ਤੇ ਕਾਨੂੰਨ ਦੇ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।
ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਪਠਾਣਮਾਜਰਾ ਦੀ ਜਦੋਂ ਇਹ ਗ੍ਰਿਫ਼ਤਾਰੀ ਹੋਈ, ਉਸ ਸਮੇਂ ਉਹ ਇੱਕ ਸਕਾਰਪੀਓ ਕਾਰ ‘ਚ ਆਪਣੇ ਤਿੰਨ ਸਾਥੀਆਂ ਨਾਲ ਮੌਜੂਦ ਸਨ। ਪਟਿਆਲਾ ਪੁਲਿਸ ਦੀਆਂ 5 ਤੋਂ 6 ਟੀਮਾਂ ਇਸ ਮਾਮਲੇ ‘ਚ ਗ੍ਰਾਊਂਡ ‘ਤੇ ਤੈਨਾਤ ਸਨ, ਜਿਨ੍ਹਾਂ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ‘ਚ ਕਾਮਯਾਬੀ ਹਾਸਲ ਕੀਤੀ ਹੈ।

ਕੀ ਹੈ ਪੂਰਾ ਮਾਮਲਾ?

ਪਟਿਆਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਚ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ। ਉਨ੍ਹਾਂ ‘ਤੇ ਇਲਜ਼ਾਮ ਸੀ ਕਿ ਉਨ੍ਹਾਂ ਨੇ ਇੱਕ ਔਰਤ ਨਾਲ ਧੋਖੇ ਨਾਲ ਵਿਆਹ ਕਰਵਾ ਕੇ ਜਬਰ-ਜਨਾਹ ਕੀਤਾ ਸੀ। ਉਨ੍ਹਾਂ ਦੀ ਦੂਜੀ ਪਤਨੀ ਨੇ ਇਹ ਵੀ ਇਲਜ਼ਾਮ ਲਗਾਇਆ ਸੀ ਕਿ ਪਠਾਣਮਾਜਰਾ ਨੇ ਉਨ੍ਹਾਂ ਤੋਂ ਆਪਣੇ ਪਹਿਲੇ ਵਿਆਹ ਤੇ ਤਲਾਕਸ਼ੁਦਾ ਹੋਣ ਦੀ ਗੱਲ ਵੀ ਲੁਕਾਈ ਸੀ।
ਔਰਤ ਨੇ ਕਿਹਾ ਸੀ ਕਿ 2013 ‘ਚ ਫੇਸਬੁੱਕ ‘ਤੇ ਮਿਲਣ ਤੋਂ ਬਾਅਦ, ਉਨ੍ਹਾਂ ਦਾ ਵਿਆਹ 2021 ‘ਚ ਇੱਕ ਗੁਰਦੁਆਰੇ ‘ਚ ਹੋਇਆ ਸੀ। ਪਰ, ਸੱਚਾਈ ਉਦੋਂ ਸਾਹਮਣੇ ਆਈ ਜਦੋਂ ਪਹਿਲੀ ਪਤਨੀ ਦਾ ਨਾਮ 2022 ਦੇ ਚੋਣ ਹਲਫ਼ਨਾਮੇ ‘ਚ ਆਇਆ। ਔਰਤ ਨੇ ਪਠਾਣਮਾਜਰਾ ‘ਤੇ ਸਰੀਰਕ ਸ਼ੋਸ਼ਣ, ਧਮਕੀਆਂ ਤੇ ਅਸ਼ਲੀਲ ਵੀਡੀਓ ਬਣਾਉਣ ਦੇ ਦੋਸ਼ ਲਗਾਏ।

ਕਰਨਾਲ ‘ਚ ਗ੍ਰਿਫ਼ਤਾਰੀ ਦੀ ਕੋਸ਼ਿਸ਼, ਵਿਧਾਇਕ ਫ਼ਰਾਰ

ਇਸ ਮਾਮਲੇ ‘ਚ ਕਾਰਵਾਈ ਕਰਦੇ ਹੋਏ ਪੁਲਿਸ ਨੇ ਹਰਮੀਤ ਸਿੰਘ ਪਠਾਣਮਾਜਰਾ ਨੂੰ ਹਰਿਆਣਾ ਦੇ ਕਰਨਾਲ ਤੋਂ ਸਤੰਬਰ, 2025 ਨੂੰ ਗ੍ਰਿਫ਼ਤਾਰ ਕੀਤਾ ਸੀ ਤੇ ਪੁਲਿਸ ਉਨ੍ਹਾਂ ਨੂੰ ਥਾਣੇ ਲੈ ਕੇ ਆ ਰਹੀ ਸੀ। ਇਲਜ਼ਾਮ ਹੈ ਕਿ ਇਸ ਦੌਰਾਨ ਪਠਾਣਮਾਜਰਾ ਦੇ ਸਾਥੀਆਂ ਵੱਲੋਂ ਪੁਲਿਸ ਮੁਲਾਜ਼ਮਾਂ ‘ਤੇ ਫਾਇਰਿੰਗ ਕੀਤੀ ਗਈ ਤੇ ਉਨ੍ਹਾਂ ‘ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ।
ਇਸ ਤੋਂ ਬਾਅਦ ਪਠਾਣਮਾਜਰਾ ਤੇ ਉਨ੍ਹਾਂ ਦੇ ਸਾਥੀ ਸਕਾਰਪੀਓ ਤੇ ਇੱਕ ਫਾਰਚੂਨਰ ਕਾਰ ‘ਚ ਫ਼ਰਾਰ ਹੋ ਗਏ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਫਾਰਚੂਨਰ ਕਾਰ ਨੂੰ ਫੜ੍ਹ ਲਿਆ, ਜਦਕਿ ਸਕਾਰਪਿਓ ਕਾਰ ‘ਚ ਪਠਾਣਮਾਜਰਾ ਫ਼ਰਾਰ ਹੋਣ ‘ਚ ਕਾਮਯਾਬ ਰਹੇ ਸਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments