Monday, October 19, 2026
Google search engine
HomeDeshMLA Raman Arora ਨੂੰ ਮਿਲੀ ਜ਼ਮਾਨਤ, ਜਬਰਨ ਵਸੂਲੀ ਤੇ ਭ੍ਰਿਸ਼ਟਾਚਾਰ ਦੇ...

MLA Raman Arora ਨੂੰ ਮਿਲੀ ਜ਼ਮਾਨਤ, ਜਬਰਨ ਵਸੂਲੀ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਚ ਹੋਈ ਸੀ ਗ੍ਰਿਫ਼ਤਾਰੀ

ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ।

AAP ਵਿਧਾਇਕ ਰਮਨ ਅਰੋੜਾ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਜਲੰਧਰ ਕੇਂਦਰੀ ਹਲਕੇ ਤੋਂ ਚੁਣੇ ਗਏ ਵਿਧਾਇਕ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਵਿਜੀਲੈਂਸ ਬਿਊਰੋ ਨੇ ਵਿਧਾਇਕ ਰਮਨ ਅਰੋੜਾ ਨੂੰ 23 ਮਈ ਨੂੰ ਭ੍ਰਿਸ਼ਟਾਚਾਰ ਦੇ ਇੱਕ ਕੇਸ ਚ ਗ੍ਰਿਫ਼ਤਾਰ ਕੀਤਾ ਸੀ। ਇਸ ਕੇਸ ਚ ਨਗਰ ਨਿਗਮ ਦੇ ਸਹਾਇਕ ਨਗਰ ਯੋਜਨਾਕਾਰ (ਏਟੀਪੀ) ਸੁਖਦੇਵ ਸਿੰਘ, ਇੰਸਪੈਕਟਰ ਹਰਪ੍ਰੀਤ ਕੌਰ ਤੇ ਹੋਰ ਅਧਿਕਾਰੀਆਂ ਨੂੰ ਵੀ ਹਿਰਾਸਤ ਚ ਲਿਆ ਗਿਆ ਸੀ। ਰਮਨ ਅਰੋੜਾ ਤੇ ਉਨ੍ਹਾਂ ਦੇ ਸਾਥੀਆਂ ਨੇ ਫ਼ਰਜ਼ੀ ਨੋਟਿਸ ਜਾਰੀ ਕਰ ਵੱਡੇ ਪੱਧਰ ਤੇ ਲੋਕਾਂ ਤੋਂ ਪੈਸਿਆਂ ਦੀ ਉਗਾਹੀ ਦਾ ਦੋਸ਼ ਸੀ। ਬਾਅਦ ‘ਚ ਉਨ੍ਹਾਂ ਦੇ ਪੁੱਤਰ ਤੇ ਵੀ ਕੇਸ ਦਰਜ ਕੀਤਾ ਗਿਆ, ਹਾਲਾਂਕਿ ਪੁੱਤਰ ਨੂੰ ਅਦਾਲਤ ਤੋਂ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ।

ਜ਼ਬਰਦਸਤੀ ਵਸੂਲੀ ਦੇ ਮਾਮਲੇ ਹੋਈ ਸੀ ਗ੍ਰਿਫ਼ਤਾਰੀ

ਹਾਈ ਕੋਰਟ ਤੋਂ ਮਿਲੀ ਸੀ ਪਹਿਲੀ ਰਾਹਤ ਸਤੰਬਰ ਮਹੀਨੇ ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅਰੋੜਾ ਨੂੰ ਵਿਜੀਲੈਂਸ ਦੇ ਕੇਸ ਚ ਜ਼ਮਾਨਤ ਦੇ ਦਿੱਤੀ ਸੀ ਪਰ ਰਾਹਤ ਮਿਲਣ ਦੇ ਉਸੇ ਦਿਨ ਉਨ੍ਹਾਂ ਨੂੰ ਇੱਕ ਹੋਰ ਕੇਸ ਚ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਕੇਸ ਲਾਟਰੀ ਵਿਕਰੇਤਾ ਤੋਂ ਜ਼ਬਰਦਸਤੀ ਵਸੂਲੀ ਦਾ ਸੀ। ਇਸ ਤਰ੍ਹਾਂ ਉਹ ਜੇਲ੍ਹ ਤੋਂ ਬਾਹਰ ਨਹੀਂ ਆ ਸਕੇ ਤੇ ਲਗਪਗ 15 ਦਿਨ ਵਾਧੂ ਹਿਰਾਸਤ ‘ਚ ਰਹੇ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments