ਕੇਂਦਰ ਸਰਕਾਰ ਦੇ ਸਾਲਾਨਾ ਸਰਵੇਖਣ ਵਿੱਚ ਇੰਦੌਰ, ਸੂਰਤ ਦੇਸ਼ ਦੇ ਸਭ ਤੋਂ ਸਾਫ਼ ਸ਼ਹਿਰ ਹਨ। ਇੰਦੌਰ ਨੇ ਲਗਾਤਾਰ ਸੱਤਵੀਂ ਵਾਰ ਇਹ ਖਿਤਾਬ ਹਾਸਲ ਕੀਤਾ। ਮੁੰਬਈ ਨੂੰ ਤੀਜਾ ਸਥਾਨ ਮਿਲਿਆ ਹੈ। ਸਵੇਖਣ ਵਿੱਚ ਮਹਾਰਾਸ਼ਟਰ ਭਾਰਤ ਦਾ ਸਭ ਤੋਂ ਸਾਫ਼-ਸੁਥਰਾ ਰਾਜ ਕਰਾਰ ਦਿੱਤਾ ਗਿਆ ਹੈ ਤੇ ਇਸ ਤੋਂ ਬਾਅਦ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਨੂੰ ਰੱਖਿਆ ਗਿਆ ਹੈ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਇਹ ਪੁਰਸਕਾਰ ਵੰਡੇ।





