Thursday, October 29, 2026
Google search engine
HomeDeshਹਰਿਆਣਾ ਪੁਲਿਸ ਪੰਜਾਬ ਅੰਦਰ ਦਾਗ ਰਹੀ ਗੋਲੇ

ਹਰਿਆਣਾ ਪੁਲਿਸ ਪੰਜਾਬ ਅੰਦਰ ਦਾਗ ਰਹੀ ਗੋਲੇ

ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੱਧੂ ਨੇ ਪੰਜਾਬ ਦੀ ਹੱਦ ਅੰਦਰ ਹਰਿਆਣਾ ਪੁਲਿਸ ਤੇ ਰਿਜ਼ਰਵ ਫੋਰਸਾਂ ਵੱਲੋਂ ਸੁੱਟੇ ਜਾ ਰਹੇ ਅੱਥਰੂ ਗੈਸ ਦੇ ਗੋਲੇ ਤੇ ਫਾਇਰਿੰਗ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਸਿੱਧੂ ਨੇ ਇਹ ਮੰਗ ਮੁੱਖ ਮੰਤਰੀ ਭਗਵੰਤ ਮਾਨ ਅੱਗੇ ਰੱਖੀ ਹੈ। ਸਿੱਧੂ ਨੇ ਸੀਐਮ ਮਾਨ ਨੂੰ ਪੰਜਾਬ ਦੀਆਂ ਸਰਹੱਦਾਂ ਦੀ ਰਾਖੀ ਲਈ ਕਾਰਵਾਈ ਕਰਨ ਲਈ ਕਿਹਾ ਹੈ। ਨਵਜੋਤ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਦਿਆਂ ਕਿਹਾ- ਪੰਜਾਬ ਸਰਕਾਰ ਨੂੰ ਆਪਣੀ ਖੇਤਰੀ ਪ੍ਰਭੂਸੱਤਾ ਦੀ ਰੱਖਿਆ ਕਰਨੀ ਚਾਹੀਦੀ ਹੈ। ਸਾਡੀ ਧਰਤੀ ‘ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਪੰਜਾਬੀਆਂ ‘ਤੇ ਹਮਲਾ/ਜ਼ਖਮੀ ਕਰਨ ਦੇ ਹਰਿਆਣਾ ਦੇ ਯਤਨਾਂ ਨੂੰ ਨਾਕਾਮ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਨੇ ਕਿਹਾ ਕਿ ਸਾਡੇ ਸੰਘੀ ਢਾਂਚੇ ਨੂੰ ਮਮਤਾ ਬੈਨਰਜੀ ਵਾਂਗ ਸੁਰੱਖਿਅਤ ਰੱਖਿਆ ਜਾਣਾ ਚਾਹੀਦਾ ਹੈ। ਜਦੋਂ ਬੰਗਾਲ ‘ਤੇ ਹਮਲਾ ਕੀਤਾ ਗਿਆ ਸੀ, ਤਾਂ ਉਨ੍ਹਾਂ ਨੇ ਸੀਬੀਆਈ ਅਧਿਕਾਰੀਆਂ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਸੀ। ਭਗਵੰਤ ਮਾਨ ਨੂੰ ਵੀ ਉਹੀ ਕਰਨਾ ਚਾਹੀਦਾ ਹੈ ਜੋ ਸਿੱਧਾਰਮਈਆ ਨੇ ਕੇਰਲਾ ਤੇ ਤੇਲੰਗਾਨਾ ਨਾਲ ਜੰਤਰ-ਮੰਤਰ ‘ਤੇ ਕੀਤਾ ਸੀ। ਦੱਸ ਦਈਏ ਕਿ 13 ਫਰਵਰੀ ਨੂੰ ਸਵੇਰੇ 10 ਵਜੇ ਤੋਂ ਹਰਿਆਣਾ ਵੱਲ ਵਧ ਰਹੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਕਿਸਾਨਾਂ ਵੱਲੋਂ ਸੀਜ਼ਫਾਇਰ ਤੋਂ ਬਾਅਦ ਵੀ ਰਾਤ 2 ਵਜੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਇੰਨਾ ਹੀ ਨਹੀਂ ਹਰਿਆਣਾ ਪੁਲਿਸ ਤੇ ਅਰਧ ਸੈਨਿਕ ਬਲਾਂ ਵੱਲੋਂ ਗੋਲੇ ਦਾਗਣ ਲਈ ਡ੍ਰੋਨ ਦੀ ਵਰਤੋਂ ਕੀਤੀ ਜਾ ਰਹੀ ਹੈ। ਨਵਜੋਤ ਸਿੱਧੂ ਦਾ ਇਹ ਵੀ ਕਹਿਣਾ ਹੈ ਕਿ ਕਿਸਾਨ ਅੱਜ ਵੀ ਪੰਜਾਬ ਦੀ ਧਰਤੀ ‘ਤੇ ਮੌਜੂਦ ਹਨ। ਪੰਜਾਬ ਦੀ ਧਰਤੀ ‘ਤੇ ਖੜ੍ਹੇ ਕਿਸਾਨਾਂ ‘ਤੇ ਹਰਿਆਣਾ ਇਹ ਕਾਰਵਾਈ ਕਰ ਰਿਹਾ ਹੈ। ਹਰਿਆਣਾ ਪੁਲਿਸ ਤੇ ਅਰਧ ਸੈਨਿਕ ਬਲਾਂ ਵੱਲੋਂ ਪੰਜਾਬ ਦੀ ਧਰਤੀ ‘ਤੇ ਗੋਲੇ ਦਾਗੇ ਜਾ ਰਹੇ ਹਨ ਤੇ ਫਾਇਰਿੰਗ ਕੀਤੀ ਜਾ ਰਹੀ ਹੈ। ਇਸ ‘ਤੇ ਕਾਰਵਾਈ ਦੀ ਲੋੜ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments