ਹੋਲਾ ਮਹੱਲਾ ਦੇ ਸਮਾਗਮਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਨੇ 10 ਮਾਰਚ ਨੂੰ ਗਿਆਨੀ ਕੁਲਦੀਪ ਸਿੰਘ ਦੀ ਦਸਤਾਰ ਬੰਦੇ ਰੱਖੀ ਹੈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ ਨਿਯੁਕਤ ਕੀਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ 10 ਮਾਰਚ ਨੂੰ ਰੱਖੀ ਗਈ ਹੈ | ਗਿਆਨੀ ਕੁਲਦੀਪ ਸਿੰਘ ਦੀ ਬਤੌਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵੱਜੋਂ ਦਸਤਾਰ ਬੰਦੀ ਤਖਤ ਸਾਹਿਬ ਵਿਖੇ 10 ਮਾਰਚ ਨੂੰ ਸਵੇਰੇ 10 ਵਜੇ ਇੱਕ ਵੱਡੇ ਸਮਾਗਮ ਦੇ ਰੂਪ ਵਿੱਚ ਰੱਖੀ ਗਈ ਹੈ। ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਧਾਰਮਿਕ ਜਥੇਬੰਦੀਆਂ, ਸੰਸਥਾਵਾਂ, ਸੰਪਰਦਾਵਾਂ, ਕਾਰ ਸੇਵਾ ਵਾਲੇ ਮਹਾਂਪੁਰਸ਼ ਅਤੇ ਸੰਤ ਸਮਾਜ ਨੂੰ ਇਸ ਸਮਾਗਮ ਵਿੱਚ ਪਹੁੰਚਣ ਲਈ ਸੱਦਾ ਭੇਜਿਆ ਹੈ।
ਗਿਆਨੀ ਕੁਲਦੀਪ ਸਿੰਘ ਗੜਗੱਜ ਜਿੱਥੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਬਤੌਰ ਜਥੇਦਾਰ ਵੱਜੋਂ ਸੇਵਾਵਾਂ ਨਿਭਾਣਗੇ, ਉਥੇ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਸੇਵਾ ਨਿਭਾਉਣਗੇ। ਗਿਆਨੀ ਕੁਲਦੀਪ ਸਿੰਘ ਦੀ ਬਤੋਰ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦਸਤਾਰਬੰਦੀ ਹੋਵੇਗੀ, ਉਸ ਉਪਰੰਤ ਜਿੱਥੇ ਉਹ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਸੇਵਾਵਾਂ ਨਿਭਾਉਣਗੇ ਉਥੇ ਹੀ ਆਉਣ ਵਾਲੇ ਸਮੇਂ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਉਨ੍ਹਾਂ ਦੀ ਦਸਤਾਰਬੰਦੀ ਹੋਵੇਗੀ ਅਤੇ ਉਸ ਉਪਰੰਤ ਤੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾਵਾਂ ਨਿਭਾਉਣਗੇ I
ਹੋਲਾ ਮਹੱਲਾ ਦੇ ਸਮਾਗਮਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਨੇ 10 ਮਾਰਚ ਨੂੰ ਗਿਆਨੀ ਕੁਲਦੀਪ ਸਿੰਘ ਦੀ ਦਸਤਾਰ ਬੰਦੇ ਰੱਖੀ ਹੈ ਤਾਂ ਜੋ ਸ੍ਰੀ ਅਨੰਦਪੁਰ ਸਾਹਿਬ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਨੂੰ ਜਥੇਦਾਰ ਦੀ ਦੇਖਰੇਖ ਹੇਠ ਮਨਾਏ ਜਾ ਸਕਣ ।