Friday, October 23, 2026
Google search engine
HomeDeshPunjab ‘ਚ ਅੱਜ ਵੀ ਠੰਡ ਤੋਂ ਕਈ ਰਾਹਤ ਨਹੀਂ, ਅਲਰਟ ਜਾਰੀ; ਤਾਪਮਾਨ...

Punjab ‘ਚ ਅੱਜ ਵੀ ਠੰਡ ਤੋਂ ਕਈ ਰਾਹਤ ਨਹੀਂ, ਅਲਰਟ ਜਾਰੀ; ਤਾਪਮਾਨ 0 ਡਿਗਰੀ ਸੈਲਸੀਅਸ ਤੱਕ ਪਹੁੰਚਿਆ

 ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ।

ਪੰਜਾਬ ‘ਚ ਅੱਜ ਵੀ ਠੰਡ ਤੋਂ ਕੋਈ ਰਾਹਤ ਦੀ ਸੰਭਾਵਨਾ ਨਹੀਂ ਹੈ। ਸੂਬੇ ਭਰ ‘ਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ, ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ ਵੀ ਹੈ। ਹਾਲਾਂਕਿ, ਅੱਜ ਆਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਬੀਤੇ ਦੋ ਦਿਨਾਂ ਤੋਂ ਕਈ ਜ਼ਿਲ੍ਹਿਆਂ ‘ਚ ਰੈੱਡ ਅਲਰਟ ਜਾਰੀ ਕੀਤਾ ਜਾ ਰਿਹਾ ਸੀ। ਦੂਜੇ ਪਾਸੇ, ਪੰਜਾਬ ਦਾ ਮੌਸਮ ਅੱਜ ਖੁਸ਼ਕ ਰਹੇਗਾ, ਕਿਸੇ ਵੀ ਤਰ੍ਹਾਂ ਦੀ ਬਾਰਿਸ਼ ਦੀ ਸੰਭਾਵਨਾ ਨਹੀਂ ਜਤਾਈ ਗਈ ਹੈ।

ਧੁੰਦ ਦਾ ਆਰੇਂਜ ਅਲਰਟ

ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਤੇ ਲੁਧਿਆਣਾ ‘ਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਤੋਂ ਬਹੁਤ ਜ਼ਿਆਦਾ ਸੰਘਣੀ ਧੁੰਦ ਪੈ ਸਕਦੀ ਹੈ।

ਤੀਬਰ ਸੀਤ ਲਹਿਰ

ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਤੇ ਬਠਿੰਡਾ ‘ਚ ਆਮ ਤੋਂ ਲੈ ਕੇ ਤੀਬਰ ਸੀਤ ਲਹਿਰ ਚੱਲ ਸਕਦੀ ਹੈ।

ਧੁੰਦ ਦਾ ਯੈਲੋ ਅਲਰਟ

ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ਤੇ ਮਲੇਰਕੋਟਲਾ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਧੁੰਦ ਪੈ ਸਕਦੀ ਹੈ।

ਸੀਤ ਲਹਿਰ

ਨਵਾਂ ਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ ਤੇ ਮਾਨਸਾ ‘ਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਕਿੰਨਾ ਰਿਹਾ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਇਹ ਆਮ ਨਾਲੋਂ 2.5 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ‘ਚ ਦਰਜ ਕੀਤਾ ਗਿਆ, ਜੋ ਕਿ 0.0 ਡਿਗਰੀ ਸੈਲਸੀਅਸ ਰਿਹਾ।
ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 4.1 ਡਿਗਰੀ, ਲੁਧਿਆਣਾ ਦਾ 2.6 ਡਿਗਰੀ, ਪਟਿਆਲਾ ਦਾ 3.0 ਡਿਗਰੀ, ਬਠਿੰਡਾ ਦਾ 1.6 ਡਿਗਰੀ, ਫਰੀਦਕੋਟ ਕਾ 2.0 ਡਿਗਰੀ, ਗੁਰਦਾਸਪੁਰ ਦਾ 2.5 ਡਿਗਰੀ, ਹੁਸ਼ਿਆਰਪੁਰ ਦਾ 2.6 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 5.1 ਡਿਗਰੀ, ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 2.4 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 2.8 ਡਿਗਰੀ ਦਰਜ ਕੀਤਾ ਗਿਆ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments