Thursday, April 10, 2025
Google search engine
HomeDeshਹੁਣ ਹਾਈਕੋਰਟ ਪਹੁੰਚੇ Sukhbir Badal , ਖੁਦ ਤੇ ਹੋਏ ਹਮਲੇ ਨੂੰ ਲੈਕੇ...

ਹੁਣ ਹਾਈਕੋਰਟ ਪਹੁੰਚੇ Sukhbir Badal , ਖੁਦ ਤੇ ਹੋਏ ਹਮਲੇ ਨੂੰ ਲੈਕੇ ਦਾਖਿਲ ਕੀਤੀ ਪਟੀਸ਼ਨ

ਸੁਖਬੀਰ ਸਿੰਘ ਬਾਦਲ ਨੇ ਖੁਦ ਉਪਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਹਮਲੇ ਸਬੰਧੀ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।

ਸ਼੍ਰੋਮਣੀ ਅਕਾਲੀ ਦਲ (SAD) ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੇ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਵਿੱਚ ਕਿਹਾ ਗਿਆ ਹੈ ਕਿ ਮਾਮਲੇ ਦਾ ਮੁਲਜ਼ਮ ਜੇਲ੍ਹ ਤੋਂ ਬਾਹਰ ਆ ਗਿਆ ਹੈ।
ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਐਨਆਈਏ ਜਾਂ ਸੀਬੀਆਈ ਨੂੰ ਸੌਂਪੀ ਜਾਵੇ। ਇਹ ਪਟੀਸ਼ਨ ਵਕੀਲਾਂ ਅਰਸ਼ਦੀਪ ਸਿੰਘ ਕਲੇਰ ਅਤੇ ਅਰਸ਼ਦੀਪ ਸਿੰਘ ਚੀਮਾ ਰਾਹੀਂ ਦਾਇਰ ਕੀਤੀ ਗਈ ਹੈ। ਇਸ ਦੇ ਨਾਲ ਹੀ ਸੀਨੀਅਰ ਵਕੀਲ ਆਰ.ਐਸ. ਚੀਮਾ ਸੁਖਬੀਰ ਸਿੰਘ ਬਾਦਲ ਦੀ ਨੁਮਾਇੰਦਗੀ ਕਰਨਗੇ। ਇਸ ਮਾਮਲੇ ਦੀ ਸੁਣਵਾਈ ਅੱਜ ਹੋਵੇਗੀ।

ਸੇਵਾ ਦੌਰਾਨ ਚੱਲੀ ਸੀ ਗੋਲੀ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 2 ਦਸੰਬਰ ਨੂੰ ਜਿਸ ਸਮੇਂ ਦਰਬਾਰ ਸਾਹਿਬ ਵਿਖੇ ਸੇਵਾ ਕਰ ਰਹੇ ਸਨ ਤਾਂ ਇਸ ਸਮੇਂ ਉੱਥੇ ਗੋਲੀ ਚੱਲੀ। ਇਹ ਇੱਕ ਹਵਾਈ ਫਾਇਰ ਸੀ ਜਿਸ ਨੂੰ ਨਰਾਇਣ ਸਿੰਘ ਚੌੜਾ ਨੇ ਕੀਤਾ ਸੀ, ਜੋ ਕਿ ਖਾਲਿਸਤਾਨ ਪੱਖੀ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਗਈ ਸਜ਼ਾ ਤੋਂ ਬਾਅਦ ਸੇਵਾ ਕਰ ਰਹੇ ਸਨ। ਇਸ ਤੋਂ ਬਾਅਦ ਹਫੜਾ ਦਫੜੀ ਮਚ ਗਈ ਅਤੇ ਮੌਕੇ ਤੇ ਮੌਜੂਦ ਸੇਵਾਦਾਰਾਂ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ।
ਜਾਂਚ ਤੋਂ ਪਤਾ ਲੱਗਾ ਕਿ ਚੌੜਾ ਲੰਬੇ ਸਮੇਂ ਤੋਂ ਬਾਦਲ ਪਰਿਵਾਰ ਦੇ ਵਿਰੁੱਧ ਸੀ ਅਤੇ ਉਨ੍ਹਾਂ ‘ਤੇ ਸਿੱਖ ਪੰਥ ਨਾਲ ਵਿਸ਼ਵਾਸਘਾਤ ਕਰਨ ਦਾ ਇਲਜ਼ਾਮ ਲਗਾਉਂਦਾ ਆ ਰਿਹਾ ਸੀ। ਖੁਫੀਆ ਏਜੰਸੀਆਂ ਨੇ ਪਹਿਲਾਂ ਵੀ ਚੇਤਾਵਨੀ ਦਿੱਤੀ ਸੀ ਕਿ ਉਹ ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾ ਸਕਦਾ ਹੈ। ਉਹ ਲਗਭਗ ਦਸ ਦਿਨ ਪਹਿਲਾਂ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆ ਗਿਆ ਸੀ।

ਜਮਾਨਤ ਤੇ ਬਾਹਰ ਆਇਆ ਚੌੜਾ

ਚੌੜਾ ਨੂੰ ਜ਼ਮਾਨਤ ਦਿੰਦੇ ਹੋਏ ਅੰਮ੍ਰਿਤਸਰ ਦੀ ਅਦਾਲਤ ਨੇ ਕਿਹਾ ਕਿ ਮਾਮਲੇ ਦੀ ਜਾਂਚ ਲਗਭਗ ਪੂਰੀ ਹੋ ਗਈ ਹੈ ਅਤੇ ਮੁਲਜ਼ਮ ਨੂੰ ਲੰਬੇ ਸਮੇਂ ਲਈ ਜੇਲ੍ਹ ਵਿੱਚ ਰੱਖਣ ਦਾ ਕੋਈ ਠੋਸ ਕਾਰਨ ਨਹੀਂ ਹੈ। ਜਿਸ ਤੋਂ ਬਾਅਦ ਉਸਨੂੰ ਜ਼ਮਾਨਤ ਮਿਲ ਗਈ ਹੈ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੈ ਕਿ ਜ਼ਮਾਨਤ ‘ਤੇ ਰਿਹਾਈ ਲਈ ਕੀ ਸ਼ਰਤਾਂ ਹਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments