ਇੱਥੇ ਲੁਧਿਆਣਾ-ਦਿੱਲੀ ਨੈਸ਼ਨਲ ਹਾਈਵੇਅ ‘ਤੇ ਖੰਨਾ ਤੋਂ ਲੰਘ ਰਹੇ ਫਲਾਈਓਵਰ ਬੱਸ ਅੱਡੇ ਦੇ ਸਾਹਮਣੇ ਪੁਲ ‘ਤੇ ਤੇਲ ਨਾਲ ਭਰੇ ਟੈਂਕਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਬਹੁਤ ਦੂਰ-ਦੂਰ ਤੱਕ ਫੈਲ ਗਈਆਂ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪੁੱਜੀਆਂ। ਇਸ ਘਟਨਾ ਤੋਂ ਬਾਅਦ ਲੋਕਾਂ ‘ਚ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ ਹੈ ਅਤੇ ਹਰ ਕੋਈ ਘਬਰਾਇਆ ਹੋਇਆ ਹੈ।





