Friday, May 15, 2026
Google search engine
HomeDeshPunjab ‘ਚ ਤੇਲ ਦੀਆਂ ਕੀਮਤਾਂ ‘ਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ,...

Punjab ‘ਚ ਤੇਲ ਦੀਆਂ ਕੀਮਤਾਂ ‘ਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ, ਕਈ ਸ਼ਹਿਰਾਂ ‘ਚ ਪੈਟਰੋਲ 100 ਤੋਂ ਪਾਰ

ਚੰਡੀਗੜ੍ਹ ‘ਚ, ਪੈਟਰੋਲ ਦੀਆਂ ਕੀਮਤਾਂ 94.30 ਰੁਪਏ ਪ੍ਰਤੀ ਲੀਟਰ ਤੋਂ ਵੱਧ ਕੇ 97.44 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ।

ਮੱਧ ਪੂਰਬ ‘ਚ ਚੱਲ ਰਹੇ ਤਣਾਅ ਵਿਚਕਾਰ ਭਾਰਤ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ 3 ਰੁਪਏ ਦਾ ਵਾਧਾ ਕੀਤੀ ਹੈ। ਪੰਜਾਬ ‘ਚ ਨਵੀਆਂ ਕੀਮਤਾਂ ਅੱਜ ਤੋਂ ਲਾਗੂ ਹੋ ਗਈਆਂ ਹਨ, ਜਿਸ ਨਾਲ ਸੂਬੇ ਭਰ ‘ਚ ਪੈਟਰੋਲ ਤੇ ਡੀਜ਼ਲ 3 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਸ ਵਾਧੇ ਤੋਂ ਬਾਅਦ, ਕਈ ਸ਼ਹਿਰਾਂ ‘ਚ ਪੈਟਰੋਲ ਦੀਆਂ ਕੀਮਤਾਂ 100 ਰੁਪਏ ਪ੍ਰਤੀ ਲੀਟਰ ਦੇ ਅੰਕੜੇ ਨੂੰ ਪਾਰ ਕਰ ਗਈਆਂ ਹਨ।
ਖੇਤੀਬਾੜੀ ਉਪਕਰਣਾਂ ਲਈ ਮਹੱਤਵਪੂਰਨ ਡੀਜ਼ਲ ਦੀਆਂ ਕੀਮਤਾਂ ‘ਚ ਵੀ ਵਾਧਾ ਹੋਇਆ ਹੈ। ਪੰਜਾਬ ਦੇ ਕਈ ਖੇਤਰਾਂ ‘ਚ ਡੀਜ਼ਲ ਦੀ ਕੀਮਤ 87.83 ਰੁਪਏ ਪ੍ਰਤੀ ਲੀਟਰ ਤੋਂ ਵੱਧ ਕੇ 90.78 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਹਾਲਾਂਕਿ, ਤੇਲ ਦੀਆਂ ਦਰਾਂ ਸ਼ਹਿਰ ਤੋਂ ਸ਼ਹਿਰ ‘ਚ ਵੱਖ-ਵੱਖ ਰਹਿੰਦੀਆਂ ਹਨ।
ਚੰਡੀਗੜ੍ਹ ‘ਚ, ਪੈਟਰੋਲ ਦੀਆਂ ਕੀਮਤਾਂ 94.30 ਰੁਪਏ ਪ੍ਰਤੀ ਲੀਟਰ ਤੋਂ ਵੱਧ ਕੇ 97.44 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ, ਜਦੋਂ ਕਿ ਡੀਜ਼ਲ ਦੀਆਂ ਕੀਮਤਾਂ 82.45 ਰੁਪਏ ਪ੍ਰਤੀ ਲੀਟਰ ਤੋਂ ਵੱਧ ਕੇ 85.56 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ।
ਤੇਲ ਦੀਆਂ ਕੀਮਤਾਂ ‘ਚ ਅਚਾਨਕ ਵਾਧੇ ਤੋਂ ਬਾਅਦ ਪੰਜਾਬ ਭਰ ਦੇ ਕਈ ਪੈਟਰੋਲ ਪੰਪਾਂ ‘ਤੇ ਲੋਕਾਂ ਵਿਚਕਾਰ ਗੁੱਸਾ ਦੇਖਣ ਨੂੰ ਮਿਲਿਆ। ਇਸ ਦੌਰਾਨ ਲੋਕਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਤੇਲ ਦੀਆਂ ਕੀਮਤਾਂ ਹੋਰ ਵੱਧ ਸਕਦੀਆਂ ਹਨ। ਤੇਲ ਦੀਆਂ ਕੀਮਤਾਂ ‘ਚ ਵਾਧੇ ਦਾ ਸੂਬੇ ਭਰ ‘ਚ ਆਵਾਜਾਈ , ਖੇਤੀਬਾੜੀ ਖਰਚਿਆਂ ਤੇ ਰੋਜ਼ਾਨਾ ਘਰੇਲੂ ਬਜਟ ‘ਤੇ ਅਸਰ ਪੈਣ ਦੀ ਉਮੀਦ ਹੈ।

ਹੁਸ਼ਿਆਰਪੁਰ ‘ਚ ਲੋਕ ਕੀਮਤਾਂ ਸੁਣ ਕੇ ਪਰੇਸ਼ਾਨ

ਪੰਜਾਬ ਦੇ ਹੁਸ਼ਿਆਰਪੁਰ ‘ਚ, ਪੈਟਰੋਲ ਦੀਆਂ ਕੀਮਤਾਂ ‘ਚ 2.97 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ, ਜਦੋਂ ਕਿ ਡੀਜ਼ਲ ਦੀਆਂ ਕੀਮਤਾਂ ‘ਚ 2.94 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਵਾਧੇ ਨਾਲ ਪੈਟਰੋਲ ਦੀ ਕੀਮਤ 100.76 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਇਸੇ ਤਰ੍ਹਾਂ, ਡੀਜ਼ਲ 2.94 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ, ਜੋ 90.76 ਰੁਪਏ ਦੀ ਕੀਮਤ ‘ਤੇ ਪਹੁੰਚ ਗਿਆ ਹੈ। ਇਹ 2022 ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਪਹਿਲਾ ਵਾਧਾ ਹੈ।
ਇਸ ਦੌਰਾਨ ਜਦੋਂ ਲੋਕ ਪੈਟਰੋਲ ਪੰਪ ‘ਤੇ ਪਹੁੰਚੇ ਤਾਂ ਉਹ ਨਵੀਆਂ ਕੀਮਤਾਂ ਸੁਣ ਕੇ ਹੈਰਾਨ ਰਹਿਣ ਗਏ। ਇਸ ਕਾਰ ਚਾਲਕ ਨੇ ਦੱਸਿਆ ਕਿ ਉਹ ਇਸ ਦੌਰਾਨ ਪੈਟਰੋਲ ਪੰਪ ਵਾਲੇ ਨਾਲ ਬਹਿਸ ਪਿਆ ਕਿ ਸ਼ਾਇਦ ਸਪੀਲ ਵਾਲਾ ਡੀਜ਼ਲ ਪਾ ਦਿੱਤਾ। ਹਾਲਾਂਕਿ, ਉਸ ਨੂੰ ਜਾਣਕਾਰੀ ਮਿਲੀ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਹੋ ਗਿਆ ਹੈ। ਚਾਲਕ ਨੇ ਸਰਕਾਰ ‘ਤੇ ਗੁੱਸਾ ਕੱਢਦੇ ਹੋਏ ਕਿਹਾ ਕਿ ਸਰਕਾਰ ਨੇ ਆਮ ਆਦਮੀ ਦੀ ਜੇਬ ‘ਤੇ ਭਾਰੀ ਬੋਝ ਪਾ ਦਿੱਤਾ ਹੈ।
ਪੰਪ ‘ਤੇ ਤੇਲ ਪਵਾਉਣ ਪਹੁੰਚੇ ਇੱਕ ਬਜ਼ੁਰਗ ਨੇ ਕਿਹਾ ਕਿ ਸਰਕਾਰ ਨੂੰ ਮਹਿੰਗਾਈ ਨੂੰ ਕੰਟਰੋਲ ‘ਚ ਰੱਖਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਇੰਨੀ ਮਹਿੰਗਾਈ ਨਾਲ ਤਾਂ ਗਰੀਬ ਬੰਦਾ ਮਰ ਜਾਵੇਗਾ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments