Tuesday, April 14, 2026
Google search engine
Homelatest Newsਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ, ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ...

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ, ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਨਗਰ ਕੀਰਤਨ ਦੌਰਾਨ ਸ਼ਰਧਾਲੂਆਂ ਵੱਲੋਂ ਵੱਡੀ ਗਿਣਤੀ ‘ਚ ਸ਼ਰਧਾ ਨਾਲ ਸ਼ਮੂਲਿਅਤ ਕੀਤੀ ਜਾ ਰਹੀ ਹੈ ਤੇ ਸੜਕਾਂ ‘ਤੇ ਧਾਰਮਿਕ ਉਤਸ਼ਾਹ ਤੇ ਸ਼ਰਧਾ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ।

ਅੰਮ੍ਰਿਤਸਰ ‘ਚ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ। ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਅੱਜ ਦੁਪਹਿਰ ਸਹੀ 12 ਵਜੇ ਸਾਲਾਨਾ ਨਗਰ ਕੀਰਤਨ ਦਾ ਆਰੰਭ ਕੀਤਾ ਗਿਆ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼ੁਰੂ ਹੋ ਕੇ ਘੰਟਾ ਘਰ ਪਲਾਜ਼ਾ ਤੇ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸਮਾਪਤ ਹੋਵੇਗਾ।
ਨਗਰ ਕੀਰਤਨ ਦੌਰਾਨ ਸ਼ਰਧਾਲੂਆਂ ਵੱਲੋਂ ਵੱਡੀ ਗਿਣਤੀ ‘ਚ ਸ਼ਰਧਾ ਨਾਲ ਸ਼ਮੂਲਿਅਤ ਕੀਤੀ ਜਾ ਰਹੀ ਹੈ ਤੇ ਸੜਕਾਂ ‘ਤੇ ਧਾਰਮਿਕ ਉਤਸ਼ਾਹ ਤੇ ਸ਼ਰਧਾ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਕੀਰਤਨ ਜਥਿਆਂ ਵੱਲੋਂ ਗੁਰਬਾਣੀ ਦਾ ਗਾਇਨ ਕੀਤਾ ਜਾ ਰਿਹਾ ਹੈ, ਜਦਕਿ ਸੇਵਾਦਾਰਾਂ ਵੱਲੋਂ ਸੰਗਤ ਲਈ ਲੰਗਰ ਤੇ ਹੋਰ ਸਹੂਲਤਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਇਸ ਮੌਕੇ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੱਕੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸਮਾਗਮ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਹੋ ਸਕੇ।
ਇਸ ਤੋਂ ਇਲਾਵਾ, ਕੱਲ੍ਹ ਵੀ ਸਾਰਾ ਦਿਨ ਗੁਰਮਤ ਸਮਾਗਮ ਜਾਰੀ ਰਹਿਣਗੇ। ਸਵੇਰੇ 7 ਵਜੇ ਭੋਗ ਪਾਏ ਜਾਣਗੇ, ਜਦਕਿ ਅੰਮ੍ਰਿਤ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਉਣ ਵਾਲੇ ਹੁਕਮਨਾਮੇ ਦੀ ਕਥਾ ਸਿੰਘ ਸਾਹਿਬ ਗਿਆਨੀ ਕੁਲਵਿੰਦਰ ਸਿੰਘ ਜੀ ਵੱਲੋਂ ਕੀਤੀ ਜਾਵੇਗੀ। ਇਸ ਪਵਿੱਤਰ ਮੌਕੇ ‘ਤੇ ਸੰਗਤਾਂ ਨੂੰ ਵੱਡੀ ਗਿਣਤੀ ‘ਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈਅਤੇ ਸਾਰੇ ਸੰਸਾਰ ਦੀ ਸਿੱਖ ਸੰਗਤ ਨੂੰ ਪ੍ਰਕਾਸ਼ ਗੁਰਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ ਹਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments