Operation ਦੋ ਵੀਡੀਜੀ ਦੇ ਮਾਰੇ ਜਾਣ ਤੋਂ ਬਾਅਦ ਚੱਲ ਰਹੀ ਡੂੰਘਾਈ ਨਾਲ ਤਲਾਸ਼ੀ ਦੌਰਾਨ ਕੀਤਾ ਗਿਆ।
Kishtwar ਦੇ ਦੂਰ-ਦੁਰਾਡੇ ਜੰਗਲੀ ਖੇਤਰ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਇਕ ਜਵਾਨ ਸ਼ਹੀਦ ਹੋ ਗਿਆ। ਇਸ ਦੇ ਨਾਲ ਹੀ ਤਿੰਨ ਜਵਾਨ ਜ਼ਖ਼ਮੀ ਹੋਏ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਫ਼ੌਜ ਦੇ ਵਿਸ਼ੇਸ਼ ਬਲਾਂ ਦੇ ਜੂਨੀਅਰ ਕਮਿਸ਼ਨਡ ਅਫਸਰ (ਜੇਸੀਓ) ਨੇ ਐਤਵਾਰ ਨੂੰ ਆਪਣੀ ਜਾਨ ਕੁਰਬਾਨ ਕਰ ਦਿੱਤੀ।
ਇਹ ਆਪ੍ਰੇਸ਼ਨ ਦੋ ਵੀਡੀਜੀ ਦੇ ਮਾਰੇ ਜਾਣ ਤੋਂ ਬਾਅਦ ਚੱਲ ਰਹੀ ਡੂੰਘਾਈ ਨਾਲ ਤਲਾਸ਼ੀ ਦੌਰਾਨ ਕੀਤਾ ਗਿਆ। ਸ਼ਹੀਦ ਹੋਏ ਜਵਾਨ ਦੀ ਪਛਾਣ ਨਾਇਬ ਸੂਬੇਦਾਰ ਰਾਕੇਸ਼ ਕੁਮਾਰ ਵਾਸੀ 2 ਪੈਰਾ ਵਜੋਂ ਹੋਈ ਹੈ। ਭਾਰਤੀ ਫੌਜ ਨੇ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਸਲਾਮ ਕੀਤਾ ਹੈ।
ਅੱਤਵਾਦੀਆਂ ਦੇ ਖਾਤਮੇ ਲਈ ਸਰਚ Operation
Jammu-Kashmir ਦੇ Kishtwar ‘ਚ ਅੱਤਵਾਦੀਆਂ ਨੂੰ ਖ਼ਤਮ ਕਰਨ ਲਈ ਜੰਗਲਾਂ ‘ਚ ਸਰਚ ਆਪਰੇਸ਼ਨ ਜਾਰੀ ਹੈ। ਇਲਾਕੇ ‘ਚ ਲੁਕੇ ਹੋਏ ਅੱਤਵਾਦੀਆਂ ਨਾਲ ਮੁਕਾਬਲੇ ‘ਚ ਫ਼ੌਜ ਦੇ ਇਕ ਅਧਿਕਾਰੀ ਸ਼ਹੀਦ ਹੋਣ ਤੋਂ ਇਕ ਦਿਨ ਬਾਅਦ ਸੁਰੱਖਿਆ ਬਲਾਂ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ Kishtwar ‘ਚ ਕੇਸ਼ਵਾਨ ਤੇ ਆਲੇ-ਦੁਆਲੇ ਦੇ ਸੰਘਣੇ ਜੰਗਲਾਂ ‘ਚ ਤਲਾਸ਼ੀ ਮੁਹਿੰਮ ਜਾਰੀ ਰੱਖੀ।
ਸੁਰੱਖਿਆ ਕਰਮਚਾਰੀ ਪਿਛਲੇ ਵੀਰਵਾਰ ਨੂੰ ਦੋ ਵਿਲੇਜ ਡਿਫੈਂਸ ਗਾਰਡ (ਵੀਡੀਜੀ) ਨੂੰ ਅਗਵਾ ਕਰਨ ਤੇ ਉਨ੍ਹਾਂ ਦੀ ਹੱਤਿਆ ਕਰਨ ਵਾਲੇ ਅੱਤਵਾਦੀਆਂ ਦੀ ਭਾਲ ਲਈ ਚਾਰ ਦਿਨਾਂ ਤੋਂ ਵੱਧ ਸਮੇਂ ਤੋਂ ਜੰਗਲੀ ਖੇਤਰ ਵਿੱਚ ਖੋਜ ਕਰ ਰਹੇ ਹਨ।