ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਪਿਆਜ਼ ਦੀ ਬਰਾਮਦ ‘ਤੇ ਪਾਬੰਦੀ 31 ਮਾਰਚ 2024 ਤੱਕ ਜਾਰੀ ਰਹੇਗੀ। ਖਪਤਕਾਰ ਮਾਮਲਿਆਂ ਦੇ ਸਕੱਤਰ ਰੋਹਿਤ ਕੁਮਾਰ ਸਿੰਘ ਨੇ ਇਨ੍ਹਾਂ ਰਿਪੋਰਟਾਂ ਦਾ ਖੰਡਨ ਕੀਤਾ ਹੈ ਕਿ ਪਿਆਜ਼ ਦੀ ਬਰਾਮਦ ‘ਤੇ ਪਾਬੰਦੀ ਹਟਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਆਜ਼ ਦੀ ਬਰਾਮਦ ‘ਤੇ ਪਾਬੰਦੀ ਜਾਰੀ ਹੈ ਅਤੇ ਇਸ ਦੀ ਸਥਿਤੀ ‘ਚ ਕੋਈ ਬਦਲਾਅ ਨਹੀਂ ਹੋਇਆ ਹੈ।





