Tuesday, April 28, 2026
Google search engine
HomeDeshPunjab ‘ਚ ਅੱਜ ਧੁੰਦ ਦਾ ਆਰੇਂਜ ਅਲਰਟ, ਕੜਾਕੇ ਦੀ ਠੰਡ ਤੇ ਸੀਤ...

Punjab ‘ਚ ਅੱਜ ਧੁੰਦ ਦਾ ਆਰੇਂਜ ਅਲਰਟ, ਕੜਾਕੇ ਦੀ ਠੰਡ ਤੇ ਸੀਤ ਲਹਿਰ ਦੀ ਵੀ ਚੇਤਾਵਨੀ

ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ ‘ਚ 1.8 ਡਿਗਰੀ ਦਾ ਵਾਧਾ ਦੇਖਿਆ ਗਿਆ।

ਪੰਜਾਬ ‘ਚ ਬੀਤੇ ਦਿਨ ਬਾਰਿਸ਼ ਤੋਂ ਬਾਅਦ ਅੱਜ ਆਸਮਾਨ ਸਾਫ਼ ਰਹੇਗਾ। ਮੌਸਮ ਵਿਗਿਆਨ ਕੇਂਦਰ ਨੇ ਬਾਰਿਸ਼ ਦੀ ਸੰਭਾਵਨਾ ਨਹੀਂ ਜਤਾਈ ਹੈ। ਹਾਲਾਂਕਿ, ਪੰਜਾਬ ਦੇ ਸਾਰੇ ਹੀ 23 ਜ਼ਿਲ੍ਹਿਆਂ ‘ਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਭਰ ‘ਚ ਅੱਜ ਸੰਘਣੀਂ ਤੋਂ ਬਹੁਤ ਸੰਘਣੀ ਧੁੰਦ ਦੇਖਣ ਨੂੰ ਮਿਲ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਗਿਆਨ ਕੇਂਦਰ ਨੇ ਕੋਲਡ ਡੇਅ (ਠੰਡਾ ਦਿਨ/ਕੜਾਕੇ ਦੀ ਠੰਡ) ਤੇ ਕੋਲਡ ਵੇਵ (ਸੀਤ ਲਹਿਰ) ਦਾ ਅਲਰਟ ਜਾਰੀ ਕੀਤਾ ਹੈ।
ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਚ ਅੱਜ ਕੋਲਡ ਡੇਅ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਅੱਜ ਕੜਾਕੇ ਦੀ ਠੰਡ ਪੈ ਸਕਦੀ ਹੈ।

ਕੋਲਡ ਵੇਵ

ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਤੇ ਬਠਿੰਡਾ ਚ ਕੋਲਡ ਵੇਵ ਯਾਨੀ ਕਿ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਕਿੰਨਾ ਰਿਹਾ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ ਚ 1.8 ਡਿਗਰੀ ਦਾ ਵਾਧਾ ਦੇਖਿਆ ਗਿਆ। ਹਾਲਾਂਕਿ, ਇਹ ਆਮ ਨਾਲੋਂ 5 ਡਿਗਰੀ ਵੱਧ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ਚ ਦਰਜ ਕੀਤਾ ਗਿਆ, ਜੋ ਕਿ 4.8 ਡਿਗਰੀ ਰਿਹਾ।
ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 10.3 ਡਿਗਰੀ, ਲੁਧਿਆਣਾ ਦਾ 8.6 ਡਿਗਰੀ, ਪਟਿਆਲਾ ਦਾ 9.6 ਡਿਗਰੀ, ਪਠਾਨਕੋਟ ਦਾ 9.5 ਡਿਗਰੀ, ਬਠਿੰਡਾ ਦਾ ਵੀ 9.5 ਡਿਗਰੀ, ਫਰੀਦਕੋਟ ਦਾ 10.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 9.6 ਡਿਗਰੀ ਦਰਜ ਕੀਤਾ ਗਿਆ।
ਹੁਸ਼ਿਆਰਪੁਰ ਦਾ ਘੱਟੋ-ਘੱਟ ਤਾਪਮਾਨ 9.4 ਡਿਗਰੀ, ਮਾਨਸਾ ਦਾ 10.8 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 9.0 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 9.6 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 9.7 ਤੇ ਚੰਡੀਗੜ੍ਹ ਏਅਰਪੋਰਟ ਦਾ ਘੱਟੋ-ਘੱਟ ਤਾਪਮਾਨ 9.8 ਡਿਗਰੀ ਦਰਜ ਕੀਤਾ ਗਿਆ।

ਕਿੱਥੇ ਪਈ ਬਾਰਿਸ਼?

ਬੀਤੇ ਦਿਨ ਚੰਡੀਗੜ੍ਹ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਪਠਾਨਕੋਟ, ਫਰੀਦਕੋਟ, ਗੁਰਦਾਸਪੁਰ ਤੇ ਮੁਹਾਲੀ ਚ ਬਾਰਿਸ਼ ਦਰਜ ਕੀਤੀ ਗਈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments