Wednesday, September 2, 2026
Google search engine
Homelatest NewsPunjab ‘ਚ ਅੱਜ ਬਾਰਿਸ਼ ਦਾ ਆਰੇਂਜ ਤੇ ਯੈਲੋ ਅਲਰਟ, ਜਾਣੋ ਆਉਣ ਵਾਲੇ...

Punjab ‘ਚ ਅੱਜ ਬਾਰਿਸ਼ ਦਾ ਆਰੇਂਜ ਤੇ ਯੈਲੋ ਅਲਰਟ, ਜਾਣੋ ਆਉਣ ਵਾਲੇ 3 ਦਿਨਾਂ ਦਾ ਮੌਸਮ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ।

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦਾ ਆਰੇਂਜ ਅਲਰਟ ਤੇ 6 ਜ਼ਿਲ੍ਹਿਆਂ ‘ਚ ਯੈਲੋ ਅਲਰਟ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਅੱਜ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਗੁਰਦਾਸਪੁਰ, ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

30 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਦੇ ਦੂਰ-ਦਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਕਿਸੇ ਵੀ ਜ਼ਿਲ੍ਹੇ ‘ਚ ਕੋਈ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
31 ਜੁਲਾਈ ਨੂੰ 2 ਜ਼ਿਲ੍ਹਿਆਂ- ਪਠਾਨਕੋਟ ਤੇ ਹੁਸ਼ਿਆਰਪੁਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹੋਰ ਕਿਸੇ ਵੀ ਜ਼ਿਲ੍ਹੇ ‘ਚ ਕੋਈ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ।
1 ਅਗਸਤ ਨੂੰ ਵੀ 2 ਜ਼ਿਲ੍ਹਿਆਂ- ਪਠਾਨਕੋਟ ਤੇ ਹੁਸ਼ਿਆਰਪੁਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਕਿਸੇ ਜ਼ਿਲ੍ਹੇ ‘ਚ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਵੱਧੋ-ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਇਹ ਆਮ ਨਾਲੋਂ 3.1 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 37 ਡਿਗਰੀ ਸੈਲਸੀਅਸ ਰਿਹਾ।
ਸਟੇਸ਼ਨ ਵੱਧ ਤੋਂ ਵੱਧ ਤਾਪਮਾਨ ਤਾਪਮਾਨ (°C)
ਚੰਡੀਗੜ੍ਹ (ਚੰਡੀਗੜ੍ਹ ਸਿਟੀ) 29.6
ਚੰਡੀਗੜ੍ਹ (ਏਅਰਪੋਰਟ) [IAF] 28.8
ਅੰਮ੍ਰਿਤਸਰ 34.4
ਲੁਧਿਆਣਾ 30
ਪਟਿਆਲਾ 28.5
ਪਠਾਨਕੋਟ 33
ਫਰੀਦਕੋਟ 34.8
ਗੁਰਦਾਸਪੁਰ 32.5
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 29.1
ਬਠਿੰਡਾ (ਏਅਰਪੋਰਟ) 37
ਬਰਨਾਲਾ 34.8
ਬਠਿੰਡਾ 33.3
ਫਿਰੋਜ਼ਪੁਰ 34.5
ਫਿਰੋਜ਼ਪੁਰ KVK 34.8
ਹੁਸ਼ਿਆਰਪੁਰ 30.3
ਜਲੰਧਰ 33.6
ਕਪੂਰਥਲਾ (ਸਾਇੰਸ ਸਿਟੀ) 33.6
ਮੁਹਾਲੀ 29
ਸ੍ਰੀ ਮੁਕਤਸਰ ਸਾਹਿਬ 34.6
KVK ਪਠਾਨਕੋਟ 33
ਥੀਨ ਡੈਮ 31.8
ਭਾਖੜਾ ਡੈਮ (ਰੂਪਨਗਰ) 31.8
ਸ੍ਰੀ ਆਨੰਦਪੁਰ ਸਾਹਿਬ 33.3
ਸੰਗਰੂਰ 29.3
ਤਰਨ ਤਾਰਨ 32
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments