ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਵੱਲੋਂ ਇਹ ਕਾਰਵਾਈ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ ਹੈ।
ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਪਾਕਿਸਤਾਨ ਸਥਿਤ ਬਦਨਾਮ ਤਸਕਰ ਚਾਚਾ ਬਾਵਾ ਦੇ ਇੱਕ ਹੈਂਡਲਰ ਨੂੰ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਉਸ ਦੀ ਪਛਾਣ ਹਰਮਨਦੀਪ ਸਿੰਘ ਵਾਸੀ ਪਿੰਡ ਮਾਹਲ ਵਜੋਂ ਹੋਈ ਹੈ। ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ, ਪੁਲਿਸ ਨੇ ਦਸ ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।
ਖੁਫੀਆਂ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਵੱਲੋਂ ਇਹ ਕਾਰਵਾਈ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ ਹੈ। ਮੁਲਜ਼ਮ ਨੂੰ ਅੰਮ੍ਰਿਤਸਰ ਤੋਂ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਜੀਪੀ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਲਗਾਤਾਰ ਪਾਕਿਸਤਾਨ ਸਥਿਤ ਤਸਕਰ ਚਾਚਾ ਬਾਵਾ ਦੇ ਸੰਪਰਕ ਵਿੱਚ ਸੀ। ਜੋ ਡਰੋਨ ਰਾਹੀਂ ਅਟਾਰੀ ਸੈਕਟਰ ਵਿੱਚ ਹੈਰੋਇਨ ਭੇਜਦਾ ਸੀ ਅਤੇ ਫਿਰ ਇਸਨੂੰ ਅੱਗੇ ਸਪਲਾਈ ਕਰਦਾ ਸੀ।
ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕਰ ਲਈ ਹੈ ਅਤੇ ਹੋਰ ਸਾਥੀਆਂ ਦੀ ਪਛਾਣ ਲਈ ਅਗਲੇਰੀ ਜਾਂਚ ਜਾਰੀ ਹੈ। ਫਿਲਹਾਲ ਇਹ ਪਤਾ ਲਗਾਉਣ ਲਈ ਜਾਂਚ ਜਾਰੀ ਹੈ ਕਿ ਮੁਲਜ਼ਮ ਭਾਰਤ ਵਿੱਚ ਕਿੰਨੇ ਹੋਰ ਤਸਕਰਾਂ ਦੇ ਸੰਪਰਕ ਵਿੱਚ ਸੀ।
ਜਾਂਚ ਤੋਂ ਬਾਅਦ, ਪੁਲਿਸ ਫਰਾਰ ਨਸ਼ਾ ਤਸਕਰਾਂ ਨੂੰ ਵੀ ਗ੍ਰਿਫ਼ਤਾਰ ਕਰੇਗੀ। ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਹੀ ਪੁਲਿਸ ਨੇ ਅੰਮ੍ਰਿਤਸਰ ਤੋਂ ਲਗਭਗ 30 ਕਿਲੋ ਹੈਰੋਇਨ ਬਰਾਮਦ ਕੀਤੀ ਸੀ।