ਮੋਹਾਲੀ ਅਦਾਲਤ ਨੇ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਪਾਸਟਰ ਬਜਿੰਦਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
ਮੋਹਾਲੀ ਜ਼ਿਲ੍ਹਾ ਅਦਾਲਤ ਨੇ ਬਲਾਤਕਾਰ ਮਾਮਲੇ ਵਿੱਚ ਪਾਦਰੀ ਬਜਿੰਦਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਭਾਰੀ ਪੁਲਿਸ ਸੁਰੱਖਿਆ ਵਿਚਕਾਰ ਪਾਦਰੀ ਨੂੰ ਮਾਨਸਾ ਦੀ ਤਾਮਕੋਟ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ। ਜੇਲ੍ਹ ਵਿੱਚ ਦਾਖਲ ਹੋਣ ਦੀ ਪ੍ਰਕਿਰਿਆ ਦੁਪਹਿਰ 3:15 ਵਜੇ ਦੇ ਕਰੀਬ ਪੂਰੀ ਹੋਈ।
ਜਾਣਕਾਰੀ ਅਨੁਸਾਰ, ਪਾਸਟਰ ਬਜਿੰਦਰ ਆਪਣੇ ਧਾਰਮਿਕ ਸ਼ੋਅ ਦੌਰਾਨ ਲੱਖਾਂ ਲੋਕਾਂ ਨੂੰ ਠੀਕ ਕਰਨ ਦਾ ਦਾਅਵਾ ਕਰਦਾ ਸੀ। ਉਸ ਦੇ ਸ਼ੋਅ ਨਾਲ ਸਬੰਧਤ ਵਿਵਾਦਪੂਰਨ ਵੀਡੀਓ ਹਰ ਮਹੀਨੇ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਸਨ। ਹੁਣ ਅਦਾਲਤ ਦੇ ਫੈਸਲੇ ਤੋਂ ਬਾਅਦ, ਉਹਨਾਂ ਦੀ ਜ਼ਿੰਦਗੀ ਜੇਲ੍ਹ ਦੀਆਂ ਸਲਾਖਾਂ ਪਿੱਛੇ ਬੀਤੇਗੀ।
ਸਖ਼ਤ ਸੁਰੱਖਿਆ ਹੇਠ ਲਿਆਂਦਾ ਜੇਲ੍ਹ
ਇਹ ਮਾਮਲਾ ਲੰਬੇ ਸਮੇਂ ਤੋਂ ਚਰਚਾ ਵਿੱਚ ਸੀ ਅਤੇ ਹੁਣ ਅਦਾਲਤ ਦੇ ਫੈਸਲੇ ਨਾਲ ਇਹ ਵਿਵਾਦਪੂਰਨ ਮੁੱਦਾ ਖਤਮ ਹੋ ਗਿਆ ਹੈ। ਪਾਦਰੀ ਨੂੰ ਸਖ਼ਤ ਸੁਰੱਖਿਆ ਹੇਠ ਜੇਲ੍ਹ ਵਿੱਚ ਰੱਖਿਆ ਗਿਆ ਹੈ, ਜਿੱਥੇ ਉਸਨੂੰ ਆਪਣੀ ਸਜ਼ਾ ਭੁਗਤਣੀ ਪਵੇਗੀ।